17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਕਿਸਾਨ ਯੂਨੀਅਨ ਵਲੋਂ ਪਿੰਡ ਪੱਧਰ 'ਤੇ ਇਕਾਈਆਂ ਕਾਇਮ <br/>

Ad Position 21
No active advertisement
ਅਜੀਤ ਡੈਸਕ 04-06-2025
ਸੁਨਾਮ ਊਧਮ ਸਿੰਘ ਵਾਲਾ, 3 ਜੂਨ (ਰੁਪਿੰਦਰ ਸਿੰਘ ਸੱਗੂ, ਹਰੀਸ਼ ਗੱਖੜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਨਾਮ ਬਲਾਕ ਵਲੋਂ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਗਵਾਹੀ ਹੇਠ ਜੰਗੀ ਪੱਧਰ 'ਤੇ ਪਿੰਡ ਇਕਾਈਆਂ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਸੰਘਰਸ਼ਾਂ ਲਈ ਵੱਡੀ ਪੱਧਰ 'ਤੇ ਫ਼ੰਡ ਇਕੱਠੇ ਕੀਤੇ ਜਾ ਰਹੇ ਹਨ | ਇਸ ਕੜੀ ਤਹਿਤ ਅੱਜ ਪਿੰਡ ਗੰਢੂਆਂ ਦੀ ਚੋਣ ਕੀਤੀ ਗਈ ਇਸ ਮੌਕੇ ਪਿੰਡ ਇਕਾਈ ਦਾ ਪ੍ਰਧਾਨ ਗੁਰਲਾਲ ਸਿੰਘ, ਜਰਨਲ ਸਕੱਤਰ ਰਣਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਨਛੱਤਰ ਸਿੰਘ, ਮੀਤ ਪ੍ਰਧਾਨ ਦਰਸ਼ਨ ਸਿੰਘ, ਖ਼ਜ਼ਾਨਚੀ ਬੂਟਾ ਸਿੰਘ, ਸਲਾਹਕਾਰ ਧੰਨਾ ਸਿੰਘ, ਸੰਗਠਨ ਸਕੱਤਰ ਸੁਖਪਾਲ ਸਿੰਘ, ਸਹਾਇਕ ਖ਼ਜ਼ਾਨਚੀ ਭੋਲਾ ਸਿੰਘ, ਪ੍ਰਚਾਰ ਸਕੱਤਰ ਮੇਜਰ ਸਿੰਘ, ਪੈੱ੍ਰਸ ਸਕੱਤਰ ਤਰਸੇਮ ਸਿੰਘ, ਹਾਜ਼ਰ ਸਨ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੱਡੇ ਪੱਧਰ 'ਤੇ ਸੰਘਰਸ਼ ਵਿੱਢੇ ਜਾਣਗੇ | ਆਉਣ ਵਾਲੇ ਸੰਘਰਸ਼ਾਂ ਦੀ ਪ੍ਰਮੁੱਖ ਮੰਗਾਂ ਜਿਵੇਂ ਕਿ ਕਾਰਪੋਰੇਟ ਦੀ ਤਰਜ਼ 'ਤੇ ਸਮੁੱਚੇ ਕਿਸਾਨਾਂ ਮਜ਼ਦੂਰਾਂ ਦੀ ਸੰਪੂਰਨ ਕਰਜਾ ਮੁਆਫ਼ੀ ਬੇਰੁਜ਼ਗਾਰੀ ਅਤੇ ਮੁਜ਼ਾਰੇ ਕਿਸਾਨਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਲੈਣੇ ਸਿਹਤ ਸਹੂਲਤਾਂ ਦੀ ਦਿਨ ਪਰ ਦਿਨ ਵਿਗੜਦੀ ਹਾਲਤ ਪੁਲਿਸ ਰਾਜ ਦੀ ਸਮਾਪਤੀ ਆਦਿ ਮੰਗਾਂ ਨੂੰ ਲੈ ਕੇ ਵੱਡੇ ਮੋਰਚੇ ਲਾਏ ਜਾਣਗੇ | ਅੱਜ ਦੀ ਚੋਣ ਵਿਚ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਇਸ ਮੌਕੇ ਬਲਾਕ ਆਗੂ ਰਾਮ ਸਰਨ ਸਿੰਘ ਉਗਰਾਹਾਂ, ਸੁਖਪਾਲ ਮਾਣਕ ਕਣਕਵਾਲ, ਮਨੀ ਸਿੰਘ ਭੈਣੀ, ਜੀਤ ਸਿੰਘ ਗੰਢੂਆਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤੀ ਯਾਤਰਾ ਦੇ ਨਿਕਲ ਰਹੇ ਨੇ ਸਾਰਥਕ ਸਿੱਟੇ-ਐੱਸ.ਡੀ.ਐੱਮ ਪ੍ਰਮੋਦ ਸਿੰਗਲਾ ਅਗਲੀ ਖ਼ਬਰ ਮਾਤਾ ਦਰਸ਼ਨਾ ਦੇਵੀ ਦੀ 12ਵੀਂ ਬਰਸੀ ਨੂੰ ਸਮਰਪਿਤ ਸਾਲਾਨਾ ਮੁਫ਼ਤ ਕੈਂਪ ਭਲਕੇ <br/>
Ad Position 24