ਸੁਨਾਮ ਊਧਮ ਸਿੰਘ ਵਾਲਾ, 3 ਜੂਨ (ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਚਲਾਈ ਜਾ ਰਹੀ 'ਨਸ਼ਾ ਮੁਕਤੀ ਯਾਤਰਾ' ਦੇ ਬਹੁਤ ਹੀ ਸਾਰਥਿਕ ਸਿੱਟੇ ਨਿਕਲ ਰਹੇ ਹਨ ਅਤੇ ਇਸ ਯਾਤਰਾ ਨੇ ਸੂਬੇ ਨੂੰ ਮੁੜ ਤੋਂ ਹੱਸਦਾ, ਵੱਸਦਾ ਤੇ ਰੰਗਲਾ ਬਣਾਉਣ ਦੀ ਰਾਹ 'ਤੇ ਪਾਇਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐੱਸ.ਡੀ.ਐਮ ਸੁਨਾਮ ਸ਼੍ਰੀ ਪ੍ਰਮੋਦ ਸਿੰਗਲਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਅਕਾਲਗੜ੍ਹ, ਭਰੂਰ ਅਤੇ ਚੱਠੇ ਨੱਕਟੇ ਦੀਆਂ ਡਿਫੈਂਸ ਕਮੇਟੀਆਂ, ਪਿੰਡਾਂ ਦੇ ਕਲੱਬਾਂ ਅਤੇ ਗ੍ਰਾਮ ਪੰਚਾਇਤਾਂ ਨਾਲ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਨੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਲੜੀ ਜਾ ਰਹੀ ਜੰਗ ਵਿਚ ਪੂਰਨ ਸਹਿਯੋਗ ਦਿੱਤਾ ਜਾਵੇ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਸਫਲ ਬਣਾਉਣ ਲਈ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਫ਼ਰਜ਼ਾਂ ਦੀ ਪੂਰਤੀ ਕੀਤੀ ਜਾਵੇ | ਐੱਸ.ਡੀ.ਐਮ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਲੋਕਾਂ ਵਲੋਂ ਮਿਲ ਰਹੇ ਭਰਵੇਂ ਹੁੰਗਾਰੇ ਦੇ ਰੂਪ ਵਿਚ ਸਫਲਤਾ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਅਤੇ ਹੁਣ ਜਲਦੀ ਹੀ ਪੰਜਾਬ ਵਿਚੋਂ ਨਸ਼ਿਆਂ ਦਾ ਸਫ਼ਾਇਆ ਹੋਵੇਗਾ | ਉਨ੍ਹਾਂ ਕਿਹਾ ਕਿ ਲੋਕ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿਚ ਵੱਧ ਚੜ੍ਹ ਕੇ ਸਹਿਯੋਗ ਦੇ ਰਹੇ ਹਨ | ਇਸ ਮੌਕੇ ਪੀ.ਏ. ਸੰਜੀਵ ਕੁਮਾਰ ਕਾਂਸਲ, ਤਹਿਸੀਲਦਾਰ ਰਾਜਵਿੰਦਰ ਕੌਰ, ਬੀ.ਡੀ.ਪੀ.ਓ. ਸੰਜੀਵ ਕੁਮਾਰ, ਗੁਰਪ੍ਰੀਤ ਸਿੰਘ ਸਰਪੰਚ ਭਰੂਰ, ਕਰਮਜੀਤ ਕੌਰ ਸਰਪੰਚ ਚੱਠੇ ਨੱਕਟੇ, ਮੱਖਣ ਸ਼ੇਖ ਸਰਪੰਚ ਅਕਾਲਗੜ੍ਹ, ਗੁਰਦੀਪ ਸਿੰਘ ਭਰੂਰ, ਹੀਰਾ ਭਰੂਰ, ਯਾਦਵਿੰਦਰ ਸਿੰਘ ਰਾਜਾ ਪ੍ਰਧਾਨ ਟਰੱਕ ਯੂਨੀਅਨ, ਹਰਜੀਤ ਸਿੰਘ ਪੰਚ, ਰਵਿੰਦਰ ਸਿੰਘ ਪੰਚ, ਜਸਬੀਰ ਕੌਰ ਸਿਹਤ ਵਿਭਾਗ, ਗੁਰਪ੍ਰੀਤ ਸਿੰਘ ਸਿਹਤ ਵਿਭਾਗ, ਲਾਭ ਸਿੰਘ ਨੀਲੋਵਾਲ, ਸੰਦੀਪ ਸਿੰਘ ਦੁੱਗਾਂ, ਮਨੀ ਸਰਾਓਾ, ਮਨਿੰਦਰ ਸਿੰਘ ਸਰਪੰਚ ਲਖਮੀਰਵਾਲਾ ਅਤੇ ਐੱਸ.ਐੱਚ.ਓ. ਪ੍ਰਤੀਕ ਜਿੰਦਲ ਸੁਨਾਮ ਆਦਿ ਮੌਜੂਦ ਸਨ |