ਸ਼ੇਰਪੁਰ, 3 ਜੂਨ (ਦਰਸ਼ਨ ਸਿੰਘ ਖੇੜੀ)-ਗੁਰਦੁਆਰਾ ਨਾਨਕ ਦਰਬਾਰ ਪ੍ਰਬੰਧਕ ਕਮੇਟੀ ਖੇੜੀ ਕਲਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਸਮੇਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਗਿਆ | ਅਖੀਰਲੇ ਦਿਨ ਭੋਗ ਸਮਾਗਮ ਸਮੇਂ ਮਾਸਟਰ ਅਵਤਾਰ ਸਿੰਘ ਨੇ ਸ਼ਹੀਦੀ ਦਿਹਾੜੇ ਦੀ ਮਹਾਨ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ |ਗਿਆਨੀ ਬੀਰਬਲ ਸਿੰਘ ਹੈਂਡ ਗ੍ਰੰਥੀ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ | ਇਸ ਮੌਕੇ ਸਾਬਕਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਖੇੜੀ ਅਤੇ ਮੁਲਾਜ਼ਮ ਆਗੂ ਬੀਬੀ ਜਗਜੀਤ ਕੌਰ ਚਹਿਲ, ਪ੍ਰਧਾਨ ਜਰਨੈਲ ਸਿੰਘ, ਅਵਤਾਰ ਸਿੰਘ ਮਾਸਟਰ, ਰਛਪਾਲ ਸਿੰਘ ਭੋਲਾ, ਹਰਮੇਲ ਸਿੰਘ ਹੇਲੀ ਪੰਚ, ਦਰਸ਼ਨ ਸਿੰਘ, ਬਚਿੱਤਰ ਸਿੰਘ, ਮਲਕੀਤ ਸਿੰਘ ਫ਼ੌਜੀ, ਜਗਰੂਪ ਸਿੰਘ ਪਵਨ ਸਿੰਘ, ਬਲਜੀਤ ਸਿੰਘ ਬੀਤਾ, ਜਤਿੰਦਰਪਾਲ ਸਿੰਘ, ਜਗਤਾਰ ਸਿੰਘ, ਭਾਨ ਸਿੰਘ, ਜਸਪ੍ਰੀਤ ਸਿੰਘ, ਜਸਵੰਤ ਸਿੰਘ, ਮੁਕੰਦ ਸਿੰਘ, ਨਰੈਣ ਸਿੰਘ, ਕੌਰ ਸਿੰਘ ਆਦਿ ਆਗੂਆਂ ਨੇ ਸਰਗਰਮੀ ਨਾਲ ਇਸ ਦਿਹਾੜੇ ਨੂੰ ਮਨਾਉਣ ਲਈ ਵਿਸ਼ੇਸ਼ ਭੂਮਿਕਾ ਨਿਭਾਈ | ਅਖੀਰ ਵਿਚ ਕਮੇਟੀ ਦੇ ਪ੍ਰਧਾਨ ਭਾਈ ਜਰਨੈਲ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ |