17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਆਈ.ਡੀ.ਪੀ ਦੇ ਇਜਲਾਸ 'ਚ 24000 ਏਕੜ ਉਪਜਾਊ ਭੂਮੀ ਤੇ ਕਾਲੋਨੀਆਂ ਉਸਾਰਨ ਦੇ ਸਰਕਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ

Ad Position 21
No active advertisement
ਅਜੀਤ ਡੈਸਕ 04-06-2025
ਸੰਗਰੂਰ, 3 ਜੂਨ (ਧੀਰਜ ਪਸ਼ੋਰੀਆ)-ਇੰਟਰਨੈਸ਼ਨਲਿਸਟ ਡੈਮੋਕਰੈਟਿਕ ਪਲੇਟਫ਼ਾਰਮ (ਆਈ.ਡੀ.ਪੀ) ਜ਼ਿਲ੍ਹਾ ਸੰਗਰੂਰ ਦੇ ਸੰਗਰੂਰ ਵਿਖੇ ਹੋਏ ਡੈਲੀਗੇਟ ਇਜਲਾਸ ਨੂੰ ਸੰਬੋਧਨ ਕਰਦਿਆਂ ਆਈ.ਡੀ.ਪੀ ਦੇ ਕੌਮੀ ਪ੍ਰਧਾਨ ਕਰਨੈਲ ਸਿੰਘ ਜਖੇਪਲ ਤੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਧਨੇਠਾ ਨੇ ਕਿਹਾ ਕਿ ਦੇਸ਼ ਅੰਦਰ ਫ਼ਿਰਕੂ ਨਫ਼ਰਤ ਪੈਦਾ ਕਰ ਕੇ ਦੇਸ਼ ਅੰਦਰ ਬਦਅਮਨੀ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ, ਦੇਸ਼ ਜੰਗ ਦੀ ਕਗਾਰ 'ਤੇ ਖੜ੍ਹਾ ਹੋਣ ਕਾਰਨ ਪੰਜਾਬ ਅਤੇ ਜੰਮੂ ਕਸ਼ਮੀਰ ਦਾ ਅਵਾਮ ਦੋਵਾਂ ਦੇਸ਼ਾਂ ਅੰਦਰ ਪੈਦਾ ਹੋ ਰਹੇ ਤਣਾਅ ਦੇ ਹੱਕ ਵਿਚ ਨਹੀਂ ਅਤੇ ਗੱਲਬਾਤ ਰਾਹੀਂ ਮਸਲਿਆਂ ਦਾ ਹੱਲ ਚਾਹੁੰਦਾ ਹੈ ਅਤੇ ਜੰਗੀ ਮਾਹੌਲ ਸਿਰਜਣਾ 'ਤੇ ਜੰਗ ਮਸਲਿਆਂ ਦਾ ਹੱਲ ਨਹੀ ਹੈ | ਆਈ.ਡੀ.ਪੀ ਦੇ ਸੂਬਾ ਸਕੱਤਰ ਤਰਲੋਚਨ ਸਿੰਘ ਸੂਲਰਘਰਾਟ, ਸੂਬਾ ਖ਼ਜ਼ਾਨਚੀ ਫਲਜੀਤ ਸਿੰਘ ਤੇ ਸਹਾਇਕ ਸਕੱਤਰ ਮਨਪ੍ਰੀਤ ਰਾਜਪੁਰਾ ਨੇ ਕਿਹਾ ਕਿ ਕੇਂਦਰ/ਰਾਜ ਸਰਕਾਰਾਂ ਵਲੋਂ 1974 ਦੇ ਸਜਾਵਾਂ ਦੇਣ ਵਾਲੇ ਕਾਨੂੰਨ ਵਿਚ ਬਦਲਾਅ ਕਰ ਕੇ ਹਵਾ ਅਤੇ ਪਾਣੀ ਨੂੰ ਪਲੀਤ ਕਰਨ ਦੀ ਕਾਰਪੋਰੇਟ ਘਰਾਣਿਆਂ ਨੂੰ ਖੁੱਲ ਦੇ ਕੇ ਆਮ ਲੋਕਾਂ ਨੂੰ ਮੌਤ ਦੇ ਮੂੰਹ ਧੱਕ ਰਹੀਆਂ ਹਨ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਕੁਦਰਤੀ ਵਸੀਲਿਆਂ ਤੇ ਮਨੁੱਖਤਾ ਨੂੰ ਨੁਕਸਾਨ ਪਹੁੰਚਾਉਣ ਵਾਲਾ ਫੈਸਲਾ ਤੁਰੰਤ ਵਾਪਸ ਲਵੇ | ਪੰਜਾਬ ਸਰਕਾਰ ਵਲੋਂ ਲੁਧਿਆਣਾ ਦੇ ਨੇੜਲੇ ਪਿੰਡਾਂ ਦੀ ਤਕਰੀਬਨ 24000 ਹਜ਼ਾਰ ਏਕੜ ਉਪਜਾਊ ਜ਼ਮੀਨ ਐਕੁਆਇਰ ਕਰ ਕੇ ਲੋਕਾਂ ਦਾ ਉਜਾੜਾ ਕਰਨ ਦੀ ਪਾਲਿਸੀ ਤਿਆਰ ਕੀਤੀ ਜਾ ਰਹੀ ਹੈ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦਾ ਸਖਤ ਵਿਰੋਧ ਕਰਨ ਲਈ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਇੱਕਜੁੱਟ ਹੋਣ ਦੀ ਲੋੜ ਹੈ ਅਤੇ ਜਿਨ੍ਹਾਂ ਪਿੰਡਾਂ ਦਾ ਉਜਾੜਾ ਕੀਤਾ ਜਾ ਰਿਹਾ ਹੈ ਉਨ੍ਹਾਂ ਪਿੰਡਾਂ ਨੂੰ ਗ੍ਰਾਮ ਸਭਾ ਦੇ ਇਕੱਠ ਬੁਲਾ ਕੇ ਜ਼ਮੀਨ ਨਾ ਦੇਣ ਦੇ ਮਤੇ ਪਾਸ ਕਰ ਕੇ ਸਰਕਾਰ ਨੂੰ ਭੇਜਣੇ ਚਾਹੀਦੇ ਹਨ ਤਾਂ ਕਿ ਸਰਕਾਰ ਨੂੰ ਫੈਸਲਾ ਵਾਪਸ ਲੈਣ ਲਈ ਮਜਬੂਰ ਕੀਤਾ ਜਾ ਸਕੇ | ਸੂਬਾ ਆਗੂ ਤਾਰਾ ਸਿੰਘ ਫੱਗੂਵਾਲਾ, ਇੰਦਰਜੀਤ ਸਿੰਘ ਧੂਰੀ ਤੇ ਚੰਦ ਸਿੰਘ ਰੋਗਲਾ ਨੇ ਵੀ ਸੰਬੋਧਨ ਕੀਤਾ | ਅਖੀਰ ਵਿਚ 8 ਮੈਂਬਰੀ ਜ਼ਿਲ੍ਹਾ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਜਿਸ ਅੰਦਰ ਜ਼ਿਲ੍ਹਾ ਪ੍ਰਧਾਨ ਹੰਸ

Ad Position 22
No active advertisement
ਪਿਛਲੀ ਖ਼ਬਰ ਫੈਡਰੇਸ਼ਨ ਢੀਂਡਸਾ ਦੀ ਸਦਾ ਰਿਣੀ ਰਹੇਗੀ-ਚੱਠਾ <br/> ਅਗਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ <br/>
Ad Position 24