ਲਹਿਰਾਗਾਗਾ, 3 ਜੂਨ (ਅਸ਼ੋਕ ਗਰਗ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਸੀ.ਏ ਦੇ ਪੰਜਵੇਂ ਸਮੈਸਟਰ ਦੇ ਨਤੀਜੇ ਵਿਚ ਵਿਦਿਆ ਰਤਨ ਕਾਲਜ ਖੋਖਰ ਕਲਾਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਵਿਦਿਆਰਥਣ ਅਰਸ਼ਦੀਪ ਕੌਰ ਪੁੱਤਰੀ ਜਗਤਾਰ ਸਿੰਘ ਨੇ ਪਹਿਲਾ, ਅਮਨਦੀਪ ਕੌਰ ਪੁੱਤਰੀ ਰਾਮਦੀਨ ਸਿੰਘ ਨੇ ਦੂਸਰਾ ਅਤੇ ਮਨਪ੍ਰੀਤ ਕੌਰ ਪੁੱਤਰੀ ਕਾਲਾ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਕੰਪਿਊਟਰ ਵਿਭਾਗ ਦੇ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਕਾਲਜ ਦੇ ਪਿ੍ੰਸੀਪਲ ਡਾ. ਮਨਦੀਪ ਸ਼ਰਮਾ, ਵਿਭਾਗ ਦੇ ਮੁਖੀ ਮੈਡਮ ਜਤਿੰਦਰ ਕੌਰ ਅਤੇ ਅਧਿਆਪਕ ਮੈਡਮ ਅਮਨ ਸ਼ਰਮਾ, ਮੈਡਮ ਲਵਪ੍ਰੀਤ ਕੌਰ ਨੂੰ ਮੁਬਾਰਕਬਾਦ ਦਿੱਤੀ | ਕਾਲਜ ਦੇ ਚੇਅਰਮੈਨ ਸ੍ਰੀ ਚੈਰੀ ਗੋਇਲ, ਐਮ.ਡੀ ਹਿਮਾਸ਼ੂ ਗਰਗ ਨੇ ਸ਼ਾਨਦਾਰ ਨਤੀਜੇ 'ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |