23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

-ਪੁਲਿਸ ਮੁਕੱਦਮੇ ਤੋਂ ਤੰਗ ਨੌਜਵਾਨ ਵਲੋਂ ਖ਼ੁਦਕੁਸ਼ੀ ਦਾ ਮਾਮਲਾ- ਪਰਿਵਾਰ ਵਲੋਂ ਪੋਸਟਮਾਰਟਮ ਲਈ ਡਾਕਟਰੀ ਬੋਰਡ ਗਠਿਤ ਕਰਨ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 05-06-2025
ਸ਼ੇਰਪੁਰ, 4 ਜੂਨ (ਦਰਸ਼ਨ ਸਿੰਘ ਖੇੜੀ)- ਬੀਤੇ ਕੱਲ੍ਹ ਥਾਣਾ ਸ਼ੇਰਪੁਰ ਅਧੀਨ ਪੈਂਦੇ ਪਿੰਡ ਟਿੱਬਾ ਦੀ ਲਾਸ਼ਾੜਾ ਡਰੇਨ ਨਜ਼ਦੀਕ ਪਿੰਡ ਹਰਦਾਸਪੁਰਾ (ਬਰਨਾਲਾ) ਦੇ ਨੌਜਵਾਨ ਬਹਾਦਰ ਸਿੰਘ ਉਰਫ਼ ਬਾਦਾ ਵਲੋਂ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ | ਜਿਸ ਉਪਰੰਤ ਮਿ੍ਤਕ ਦੀ ਮਾਤਾ ਚਰਨਜੀਤ ਕੌਰ ਨੇ ਸ਼ੇਰਪੁਰ ਪੁਲਿਸ ਕੋਲ ਬਿਆਨ ਦਰਜ ਕਰਵਾਏ ਸਨ ਕਿ ਉਸ ਦੇ ਪੁੱਤਰ ਬਹਾਦਰ ਸਿੰਘ ਨੇ ਉਨ੍ਹਾਂ ਦੇ ਪਿੰਡ ਹਰਦਾਸਪੁਰਾ ਵਿਖੇ ਹੋਈ ਇੱਕ ਲੜਾਈ ਮਗਰੋਂ ਪੁਲਿਸ ਕੇਸ ਦਰਜ ਹੋਣ ਕਰ ਕੇ ਕਈ ਦਿਨ ਘਰੋਂ ਬਾਹਰ ਰਹਿਣ ਬਾਅਦ ਪ੍ਰੇਸ਼ਾਨੀ ਦੇ ਚਲਦਿਆਂ ਖ਼ੁਦਕੁਸ਼ੀ ਕਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕੀਤੀ ਹੈ ਤੇ ਉਹ ਕਿਸੇ ਖ਼ਿਲਾਫ਼ ਵੀ ਕੋਈ ਕਾਰਵਾਈ ਨਹੀਂ ਕਰਵਾਉਣਾ ਚਾਹੁੰਦੇ ਹਨ | ਅੱਜ ਉਸ ਮਾਮਲੇ ਵਿਚ ਨਵਾਂ ਮੋੜ ਉਸ ਸਮੇਂ ਆ ਗਿਆ ਜਦੋਂ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਧੂਰੀ ਦੀ ਮੋਰਚਰੀ ਵਿਚ ਰੱਖੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ | ਮਿ੍ਤਕ ਦੇ ਭਰਾ ਕਰਮਜੀਤ ਸਿੰਘ ਨੇ ਸਰਕਾਰ ਅਤੇ ਪ੍ਰਸ਼ਾਸਨ ਪਾਸੋਂ ਮੰਗ ਕਰਦੇ ਹੋਏ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਪੋਸਟਮਾਰਟਮ ਲਈ ਡਾਕਟਰੀ ਬੋਰਡ ਗਠਿਤ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ | ਕਰਮਜੀਤ ਸਿੰਘ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹ ਇਨਸਾਫ ਪ੍ਰਾਪਤੀ ਲਈ ਸਰਕਾਰ ਦੇ ਨੁਮਾਇੰਦਿਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੱਕ ਵੀ ਪਹੁੰਚ ਕਰਨਗੇ | ਥਾਣਾ ਸ਼ੇਰਪੁਰ ਦੇ ਮੁੱਖ ਅਫ਼ਸਰ ਗੁਰਪਾਲ ਸਿੰਘ ਨੇ ਦੱਸਿਆ ਕਿ ਪਰਿਵਾਰ ਦੀ ਮੰਗ ਤੇ ਸਿਹਤ ਵਿਭਾਗ ਨੂੰ ਡਾਕਟਰੀ ਬੋਰਡ ਗਠਿਤ ਕਰ ਕੇ ਪੋਸਟਮਾਰਟਮ ਕਰਨ ਲਈ ਲਿਖਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਦਸਤਾਰ ਮੁਕਾਬਲਾ ਅੱਜ ਅਗਲੀ ਖ਼ਬਰ 14 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਕਾਬੂ
Ad Position 24