ਸ਼ੇਰਪੁਰ, 4 ਜੂਨ (ਮੇਘ ਰਾਜ ਜੋਸ਼ੀ) - ਤੀਸਰਾ ਪਿੰਡ ਪੱਧਰੀ ਦਸਤਾਰ ਮੁਕਾਬਲਾ ਪਿੰਡ ਫਤਹਿਗੜ੍ਹ ਪੰਜਗਰਾਈਆਂ ਵਿਖੇ ਗੁਰਦੁਆਰਾ ਸਾਹਿਬ ਸ਼ਹੀਦਾਂ ਵਿਖੇ ਅੱਜ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਤਰਨਜੀਤਪਾਲ ਸਿੰਘ ਸੰਧੂ ਨੇ ਦੱਸਿਆ ਕੇ ਇਸ ਮੁਕਾਬਲੇ 'ਚ ਅੰਡਰ-12 ਸਾਲ ਅਤੇ ਅੰਡਰ-18 ਸਾਲ ਦੋ ਗਰੁੱਪਾਂ 'ਚ ਮੁਕਾਬਲੇ ਹੋਣਗੇ ਅਤੇ ਜੇਤੂ ਬੱਚਿਆਂ ਨੂੰ ਇਨਾਮ ਦਿੱਤੇ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਮੌਕੇ ਬੱਚਿਆਂ ਨੂੰ ਸਮੂਹ ਗੁਰਦੁਆਰਾ ਕਮੇਟੀ, ਗ੍ਰਾਮ ਪੰਚਾਇਤ ਅਤੇ ਮੁਕਾਬਲਾ ਕਮੇਟੀ ਵਲੋਂ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕੇ ਨੌਜਵਾਨ ਸਿੱਖ ਬੱਚਿਆਂ ਨੂੰ ਦਸਤਾਰ ਸਜਾਉਣ ਲਈ ਪ੍ਰੇਰਿਤ ਕਰਨ ਅਤੇ ਧਰਮ ਨਾਲ ਜੋੜਨ ਲਈ ਇਹ ਉਪਰਾਲਾ ਕੀਤਾ ਗਿਆ ਹੈ |