23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਨਸ਼ਿਆਂ ਵਿਰੁੱਧ ਬੱਲਮਗੜ੍ਹ, ਦੁੱਗਨੀ, ਜਾਤੀਮਾਜਰਾ 'ਚ ਡਿਫੈਂਸ ਕਮੇਟੀਆਂ ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 05-06-2025
ਧੂਰੀ, 4 ਜੂਨ (ਸੁਖਵੰਤ ਸਿੰਘ ਭੁੱਲਰ)- ਪੰਜਾਬ ਸਰਕਾਰ ਵਲੋਂ ਪੰਜਾਬ 'ਚੋਂ ਨਸ਼ਿਆਂ ਦੇ ਖ਼ਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਬੱਲਮਗੜ੍ਹ, ਦੁੱਗਨੀ ਅਤੇ ਜਾਤੀਮਾਜਰਾ ਵਿਖੇ ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਅਤੇ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਦੀ ਸਹੁੰ ਚੁਕਾਈ | ਇਸ ਦੌਰਾਨ ਸ. ਢਿੱਲੋਂ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਸੂਬੇ ਨੂੰ ਨਸ਼ਾ ਮੁਕਤ ਕਰਨ 'ਚ ਅਹਿਮ ਭੂਮਿਕਾ ਨਿਭਾਅ ਰਹੀ ਹੈ ਤੇ ਇਸ ਦੇ ਸਾਰਥਿਕ ਸਿੱਟੇ ਨਿਕਲ ਰਹੇ ਹਨ | ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾਵਾਂ ਤਹਿਤ ਰੋਜ਼ਾਨਾ ਦੇ ਆਧਾਰ 'ਤੇ ਪਿੰਡਾਂ ਵਿਚ ਨਸ਼ਿਆਂ ਦੇ ਖ਼ਾਤਮੇ ਦਾ ਸੱਦਾ ਦਿੰਦੇ ਹੋਏ ਲੋਕਾਂ ਨੂੰ ਇਸ ਵੱਡੀ ਸਮਾਜਿਕ ਬੁਰਾਈ ਦੇ ਖ਼ਾਤਮੇ ਲਈ ਇੱਕਜੁੱਟ ਕੀਤਾ ਜਾ ਰਿਹਾ ਹੈ | ਇਸ ਮੌਕੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ, ਵੱਡੀ ਗਿਣਤੀ ਆਮ ਲੋਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਸਾਂ ਦੀ ਬੇਅਦਬੀ ਅਤੇ ਇਰਾਦਾ ਕਤਲ ਮਾਮਲੇ 'ਚੋਂ ਪਿੰਡ ਦੇ ਸਰਪੰਚ ਨੰੂ ਜ਼ਮਾਨਤ ਅਗਲੀ ਖ਼ਬਰ ਢੀਂਡਸਾ ਦੀ ਯਾਦ 'ਚ ਅੱਖਾਂ ਦਾ ਚੈੱਕਅਪ ਕੈਂਪ ਅੱਜ <br/>
Ad Position 24