23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਅਕਾਲੀ ਦਲ ਨੇ ਪੰਜਾਬ ਦਾ ਸਰਬਪੱਖੀ ਵਿਕਾਸ ਕੀਤਾ- ਸੀਰਾ ਬਨਭੌਰਾ <br/>

Ad Position 21
No active advertisement
ਅਜੀਤ ਡੈਸਕ 05-06-2025
ਅਮਰਗੜ੍ਹ, 4 ਜੂਨ (ਜਤਿੰਦਰ ਮੰਨਵੀ) - ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਜ਼ਮੀਨ ਦੀ ਧੂੜ ਤੋਂ ਚੁੱਕ ਕੇ ਵਿਸ਼ਵ ਪੱਧਰ 'ਤੇ ਅਰਸ਼ ਦੀਆਂ ਬੁਲੰਦੀਆਂ ਤੱਕ ਪਹੁੰਚਾਇਆ, ਜਿਸ ਨਾਲ ਪੰਜਾਬ ਦੀ ਸੱਭਿਆਚਾਰਕ ਅਤੇ ਖੇਡ ਵਿਰਾਸਤ ਨੂੰ ਅੰਤਰਰਾਸ਼ਟਰੀ ਮੰਚਾਂ 'ਤੇ ਨਵੀਂ ਪਛਾਣ ਮਿਲੀ | ਇਹੋ ਇਕਮਾਤਰ ਪਾਰਟੀ ਹੈ, ਜਿਸ ਨੇ ਪੰਜਾਬ ਦੀ ਨੌਜਵਾਨੀ ਦੇ ਜਜ਼ਬੇ ਨੂੰ ਖੇਡਾਂ ਵੱਲ ਪ੍ਰੇਰਿਤ ਕਰ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੰਖ ਲਗਾਏ ਅਤੇ ਖਿਡਾਰੀਆਂ ਨੂੰ ਵਿਸ਼ਵਵਿਆਪੀ ਸਤਿਕਾਰ ਦਿਵਾਇਆ | ਅੱਜ ਕਬੱਡੀ ਦੀ ਗਲੋਬਲ ਪ੍ਰਸਿੱਧੀ, ਖਿਡਾਰੀਆਂ ਦਾ ਬੁਲੰਦ ਹੌਂਸਲਾ ਅਤੇ ਉਨ੍ਹਾਂ ਨੂੰ ਮਿਲ ਰਿਹਾ ਅਥਾਹ ਮਾਣ-ਸਨਮਾਨ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ, ਅਣਥੱਕ ਯਤਨਾਂ ਅਤੇ ਅਡੋਲ ਸਮਰਪਣ ਦਾ ਸਬੂਤ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਡੈਲੀਗੇਟ ਅਤੇ ਹਲਕਾ ਅਮਰਗੜ੍ਹ ਦੇ ਆਗੂ ਸਤਵੀਰ ਸਿੰਘ ਸੀਰਾ ਬਨਭੌਰਾ ਵਲੋਂ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਨਾ ਸਿਰਫ਼ ਖੇਡ ਸਹੂਲਤਾਂ ਨੂੰ ਮਜ਼ਬੂਤ ਕੀਤਾ ਸਗੋਂ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਅਹਿਮ ਅਤੇ ਅਮਿੱਟ ਯੋਗਦਾਨ ਪਾਇਆ | ਸੂਬੇ 'ਚ ਸੜਕਾਂ ਦਾ ਵਿਸ਼ਾਲ ਜਾਲ, ਗ਼ਰੀਬਾਂ ਦੀ ਭਲਾਈ ਲਈ ਆਟਾ-ਦਾਲ ਸਕੀਮ, ਕਿਸਾਨਾਂ ਦੀ ਖ਼ੁਸ਼ਹਾਲੀ ਲਈ ਮੋਟਰਾਂ ਖ਼ਾਤਰ ਮੁਫ਼ਤ ਬਿਜਲੀ ਕੁਨੈਕਸ਼ਨ, ਮੋਟਰਾਂ ਦੇ ਬਿੱਲ ਮਾਫ਼, ਸਗਨ ਸਕੀਮ ਸਮੇਤ ਅਨੇਕਾਂ ਜਨ-ਕਲਿਆਣਕਾਰੀ ਯੋਜਨਾਵਾਂ ਨੇ ਪੰਜਾਬ ਦੇ ਹਰ ਵਰਗ ਦੀ ਤਰੱਕੀ ਨੂੰ ਨਵੀਂ ਦਿਸ਼ਾ ਦਿੱਤੀ | ਖ਼ਾਸ ਕਰ ਕੇ ਅੰਤਰਰਾਸ਼ਟਰੀ ਪੱਧਰ 'ਤੇ ਵਿਸ਼ਵ ਕਬੱਡੀ ਕੱਪ ਦਾ ਆਯੋਜਨ ਕਰਵਾ ਕੇ ਸ਼੍ਰੋਮਣੀ ਅਕਾਲੀ ਦਲ ਨੇ ਕਬੱਡੀ ਨੂੰ ਗਲੋਬਲ ਪੱਧਰ 'ਤੇ ਪ੍ਰਸਿੱਧੀ ਦਿਵਾਈ |

Ad Position 22
No active advertisement
ਪਿਛਲੀ ਖ਼ਬਰ ਭਗਤ ਪੂਰਨ ਸਿੰਘ ਦੇ ਜਨਮ ਦਿਨ ਮੌਕੇ ਪਿੰਗਲਵਾੜਾ ਸ਼ਾਖਾ ਸੰਗਰੂਰ ਵਲੋਂ ਲਗਾਈ ਛਬੀਲ <br/> ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਲਗਾਇਆ <br/>
Ad Position 24