23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਫ਼ਰਦ ਕੇਂਦਰ ਮੁਲਾਜ਼ਮਾਂ ਨੇ ਹੜਤਾਲ ਦੌਰਾਨ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ <br/>

Ad Position 21
No active advertisement
ਅਜੀਤ ਡੈਸਕ 05-06-2025
ਮਲੇਰਕੋਟਲਾ, 4 ਜੂਨ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ) - ਫ਼ਰਦ ਕੇਂਦਰ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ ਜਾਰੀ ਹੈ | ਹੜਤਾਲ ਦੇ ਅੱਜ ਦੂਜੇ ਦਿਨ ਫਰਦ ਕੇਂਦਰ ਦੇ ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਨੂੰ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ | ਫ਼ਰਦ ਕੇਂਦਰ ਵਿਚ ਕੰਮ ਕਰਦੇ ਮੁਲਾਜ਼ਮਾਂ ਅਤਿੰਦਰਪਾਲ ਸਿੰਘ, ਜਸਪਾਲ ਸਿੰਘ, ਸੁਖਵਿੰਦਰ ਸਿੰਘ, ਰਣਵੀਰ ਸਿੰਘ, ਗੁਰਕੀਰਤ ਸਿੰਘ, ਇੰਦਰਦੀਪ ਸਿੰਘ ਨੇ ਦੱਸਿਆ ਕਿ ਫ਼ਰਦ ਕੇਂਦਰ ਦੇ ਮੁਲਾਜ਼ਮ ਪਿਛਲੇ ਕਈ ਮਹੀਨਿਆਂ ਦੀ ਤਨਖ਼ਾਹ ਤੋਂ ਵਾਂਝੇ ਹਨ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਗੰਭੀਰ ਆਰਥਿਕ ਤੰਗੀ ਵਿਚ ਗੁਜ਼ਰ ਰਹੇ ਹਨ | ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਫ਼ਰਦ ਕੇਂਦਰਾਂ ਵਿਚ ਸੇਵਾਵਾਂ ਨਿਭਾਉਂਦੇ ਆ ਰਹੇ ਹਨ ਅਤੇ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਟਾਲ-ਮਟੋਲ ਦਾ ਰਵੱਈਆ ਅਪਣਾਉਂਦਿਆਂ ਨਜ਼ਰ ਅੰਦਾਜ਼ ਕੀਤਾ ਹੈ | ਉਨ੍ਹਾਂ ਦੱਸਿਆ ਕਿ ਫ਼ਰਦ ਕੇਂਦਰਾਂ ਦਾ ਸਮੁੱਚਾ ਸਟਾਫ਼ ਸਾਲ 2007 ਤੋਂ ਸੇਵਾਵਾਂ ਦੇ ਰਿਹਾ ਹੈ ਤੇ ਅੱਜ ਉਨ੍ਹਾਂ ਨੂੰ ਬੇਰੁਜ਼ਗਾਰ ਕਰ ਦਿੱਤਾ ਗਿਆ ਹੈ | ਫ਼ਰਦ ਕੇਂਦਰਾਂ ਦੇ ਮੁਲਾਜ਼ਮਾਂ ਨੇ ਮੰਗ ਕੀਤੀ ਕਿ ਸਰਕਾਰ ਫ਼ਰਦ ਕੇਂਦਰ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰ ਕੇ ਉਨ੍ਹਾਂ ਨੂੰ ਬਣਦੀ ਤਨਖ਼ਾਹ ਜਾਰੀ ਕਰੇ ਤੇ ਪੱਕਾ ਕਰਨ ਦੀ ਨੀਤੀ ਨੂੰ ਲਾਗੂ ਕੀਤਾ ਜਾਵੇ | ਮੁਲਾਜ਼ਮਾਂ ਦੇ ਹੜਤਾਲ ਤੇ ਜਾਣ ਕਾਰਨ ਫ਼ਰਦ ਕੇਂਦਰ ਅਤੇ ਡਾਟਾ ਐਂਟਰੀ ਦਾ ਕੰਮਕਾਜ ਬੰਦ ਪਿਆ ਹੈ ਜਿਸ ਨਾਲ ਆਮ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਨਸ਼ਾ ਛੁਡਾਊ ਕੇਂਦਰ 'ਚੋਂ ਫ਼ਰਾਰ ਹੋਏ 5 ਨੌਜਵਾਨਾਂ ਦੀ ਭਾਲ ਜਾਰੀ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਚੀਮਾ ਦੀ ਅਗਵਾਈ 'ਚ ਨਸ਼ਿਆਂ ਦੇ ਖ਼ਾਤਮੇ ਦੀ ਚੁਕਾਈ ਸਹੁੰ <br/>
Ad Position 24