23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਜੀ.ਐਸ.ਟੀ. ਵਿਭਾਗ ਵਲੋਂ ਨਵੀਂ ਰਜਿਸਟ੍ਰੇਸ਼ਨ ਲਈ ਮੁਹਿੰਮ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 05-06-2025
ਧੂਰੀ, 4 ਜੂਨ (ਲਖਵੀਰ ਸਿੰਘ ਧਾਂਦਰਾ) - ਕਰ ਵਿਭਾਗ ਪੰਜਾਬ ਵਲੋਂ ਸਥਾਨਕ ਸ਼ਹਿਰ ਦੇ ਵੱਖ-ਵੱਖ ਵਪਾਰੀਆਂ ਨਾਲ ਮੀਟਿੰਗ ਕਰਦਿਆ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਜੀ.ਐੱਸ.ਟੀ. ਰਜਿਸਟ੍ਰੇਸ਼ਨ ਮੁਹਿੰਮ ਨਾਲ਼ ਜੁੜਨ ਦੀ ਅਪੀਲ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਈ.ਟੀ.ਓ ਗੁਰਪ੍ਰੀਤ ਕੌਰ, ਇੰਸਪੈਕਟਰ ਦਲਵਿੰਦਰ ਸਿੰਘ ਨੇ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੀ.ਐੱਸ.ਟੀ. ਰਜਿਸਟ੍ਰੇਸ਼ਨ ਨਾਲ ਜਿੱਥੇ ਵਪਾਰ 'ਚ ਪਾਰਦਰਸ਼ਤਾ ਆਉਂਦੀ ਹੈ, ਉੱਥੇ ਸਾਰੀ ਖ਼ਰੀਦੋ ਫ਼ਰੋਖ਼ਤ ਦਾ ਹਿਸਾਬ ਕਿਤਾਬ ਵੀ ਰੱਖਿਆ ਜਾਂਦਾ ਹੈ | ਉਨ੍ਹਾਂ ਵਪਾਰੀਆਂ ਨੂੰ ਜੀ.ਐੱਸ.ਟੀ. ਰਜਿਸਟ੍ਰੇਸ਼ਨ ਸਬੰਧੀ ਭੁਲੇਖੇ ਨਹੀਂ ਪੈਦਾ ਕਰਨੇ ਚਾਹੀਦੇ | ਉਨ੍ਹਾਂ ਕਿਹਾ ਕਿ ਜੀ.ਐੱਸ.ਟੀ. ਨੰਬਰ ਲੈਣਾ ਬਹੁਤ ਹੀ ਆਸਾਨ ਅਤੇ ਸਰਲ ਹੈ | ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਰਜਿਸਟ੍ਰੇਸ਼ਨ ਤੋਂ ਬਾਅਦ ਕਿਸੇ ਵੀ ਵਪਾਰੀ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਲੇਖਾਕਾਰ ਮੈਡਮ ਆਰਮੀ ਤਲਵਾੜਾ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ੁਬਲੀਨ ਕੌਰ ਨੇ ਮੈਰਿਟ ਲਿਸਟ ਵਿਚ ਆਪਣਾ ਨਾਂਅ ਦਰਜ ਕਰਵਾਇਆ <br/> ਅਗਲੀ ਖ਼ਬਰ ਵਿਸ਼ਵ ਸਾਈਕਲ ਦਿਵਸ ਮਨਾਇਆ <br/>
Ad Position 24