23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਪਟਾਖਿਆਂ ਦੇ ਗੁਦਾਮ ਪ੍ਰਬੰਧਕਾਂ ਨੂੰ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਦੀਆਂ ਹਦਾਇਤਾਂ <br/>

Ad Position 21
No active advertisement
ਅਜੀਤ ਡੈਸਕ 05-06-2025
ਦਿੜ੍ਹਬਾ ਮੰਡੀ, 4 ਜੂਨ (ਜਸਵੀਰ ਸਿੰਘ ਅÏਜਲਾ) - ਐੱਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐੱਸ.ਡੀ.ਓ. ਅਤੇ ਸਬ ਫਾਇਰ ਅਫ਼ਸਰ ਨੂੰ ਨਾਲ ਲੈ ਕੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਸੂਲਰ ਘਰਾਟ ਅਤੇ ਕਮਾਲਪੁਰ ਵਿਖੇ ਸਥਿਤ ਪਟਾਖਿਆਂ ਦੇ ਗੁਦਾਮਾਂ ਦੀ ਚੈਕਿੰਗ ਕੀਤੀ ਗਈ ਅਤੇ ਗੋਦਾਮਾਂ ਦੇ ਪ੍ਰਬੰਧਕਾਂ ਨੂੰ ਨਿਯਮਾਂ ਦੀ ਇਨ-ਬਿਨ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ | ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਪਾਏ ਜਾਣ 'ਤੇ ਕਾਨੂੰਨ ਮੁਤਾਬਿਕ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਸ ਮੌਕੇ ਉਨ੍ਹਾਂ ਨੇ ਗੁਦਾਮਾਂ ਵਿਚ ਪਏ ਸਟਾਕ ਦਾ ਜਾਇਜ਼ਾ ਲੈਂਦੇ ਹੋਏ ਐਸ.ਡੀ.ਓ. ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਬ ਫਾਇਰ ਅਫ਼ਸਰ ਨੂੰ ਹਦਾਇਤ ਕੀਤੀ ਕਿ ਲੋੜੀਂਦੀ ਜਾਂਚ ਕਰ ਕੇ ਇਹ ਯਕੀਨੀ ਬਣਾਇਆ ਜਾਵੇ ਕਿ ਇਹ ਗੁਦਾਮ ਕੇਵਲ ਪਟਾਕੇ ਰੱਖਣ ਲਈ ਵਰਤੇ ਜਾ ਰਹੇ ਹੋਣ ਨਾ ਕਿ ਪਟਾਖੇ ਬਣਾਉਣ ਲਈ ਵਰਤੇ ਜਾਂਦੇ ਹੋਣ | ਇਸ ਦੇ ਨਾਲ-ਨਾਲ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇੱਥੇ ਸਟੋਰ ਕੀਤੀ ਸਮਗਰੀ ਨਿਯਮਾਂ ਅਨੁਸਾਰ ਵਰਤੀ ਜਾ ਸਕਣ ਵਾਲੀ ਸਮਗਿਰੀ ਹੀ ਹੋਵੇ ਅਤੇ ਇਨ੍ਹਾਂ ਗੁਦਾਮਾਂ ਵਿਚ ਅੱਗ ਤੋਂ ਬਚਾਅ ਬਾਬਤ ਪੁਖ਼ਤਾ ਪ੍ਰਬੰਧ ਕੀਤੇ ਗਏ ਹੋਣ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਭਾਸ਼ਾ ਸਮਰ ਕੈਂਪ ਲਗਾਇਆ <br/> ਅਗਲੀ ਖ਼ਬਰ ਸ਼ੁਬਲੀਨ ਕੌਰ ਨੇ ਮੈਰਿਟ ਲਿਸਟ ਵਿਚ ਆਪਣਾ ਨਾਂਅ ਦਰਜ ਕਰਵਾਇਆ <br/>
Ad Position 24