23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਭਾਰਤੀ ਭਾਸ਼ਾ ਸਮਰ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 05-06-2025
ਜਖੇਪਲ, 4 ਜੂਨ (ਮੇਜਰ ਸਿੰਘ ਸਿੱਧੂ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਖੇਪਲ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕੂਲ ਇੰਚਾਰਜ ਸ੍ਰੀ ਮੁਨੀਸ਼ ਵਰਮਾ ਦੀ ਅਗਵਾਈ ਹੇਠ ਸੱਤ ਰੋਜਾ ਭਾਰਤੀ ਭਾਸ਼ਾ ਸਮਰ ਕੈਂਪ ਲਗਾਇਆ ਗਿਆ | ਕੈਂਪ ਨੋਡਲ ਇੰਚਾਰਜ ਸ. ਸ਼ਿਵ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਤਰੀਕਿਆਂ ਨਾਲ ਤੇਲਗੂ ਭਾਸ਼ਾ ਸਿੱਖਣ ਦੀ ਜਾਣਕਾਰੀ ਦਿੱਤੀ ਗਈ ਜਿਸ ਵਿਚ ਤੇਲਗੂ ਭਾਸ਼ਾ ਵਿਚ ਗਿਣਤੀ, ਰੋਜ਼ਾਨਾ ਜ਼ਿੰਦਗੀ ਵਿਚ ਵਰਤੇ ਜਾਂਦੇ ਵਾਕ, ਫਲਾਂ ਤੇ ਸਬਜ਼ੀਆਂ ਦੇ ਨਾਮ ਅਤੇ ਤੇਲਗੂ ਲੋਕ ਨਾਚ ਸਿਖਾਏ ਗਏ | ਇਸ ਤੋਂ ਇਲਾਵਾ ਤੇਲਗੂ ਭਾਸ਼ਾ ਦੇ ਭੂਗੋਲਿਕ ਖੇਤਰ, ਤੇਲੰਗਾਨਾ ਦੀਆਂ ਨਦੀਆਂ ਅਤੇ ਪਹਾੜਾਂ ਵਾਰੇ ਜਾਣਕਾਰੀ ਦਿੱਤੀ ਗਈ | ਕੈਂਪ ਦੇ ਆਖ਼ਰੀ ਦਿਨ ਬੱਚਿਆਂ ਦੇ ਕੁਇਜ਼ ਤੇ ਤੇਲਗੂ ਭਾਸ਼ਾ ਨਾਲ ਸਬੰਧਿਤ ਚਾਰਟ ਮੁਕਾਬਲੇ ਕਰਵਾਏ ਗਏ ਅਤੇ ਬੱਚਿਆਂ ਵਲੋਂ ਹਾਸਿਲ ਕੀਤੀ ਜਾਣਕਾਰੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ | ਕੈਂਪ ਦੌਰਾਨ ਮਨਦੀਪ ਕੌਰ, ਅਮਨਦੀਪ ਕੌਰ ਅਤੇ ਸ. ਪ੍ਰਭਦਿਆਲ ਸਿੰਘ ਨੇ ਆਪਣੀ ਡਿਊਟੀ ਬਾਖ਼ੂਬੀ ਨਿਭਾਈ | ਕੈਂਪ ਸਮਾਪਤੀ ਤੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਵਲੋਂ ਸਰਕਾਰ ਨੂੰ ਮੰਗਾਂ ਪੂਰੀਆਂ ਕਰਨ ਦੀ ਅਪੀਲ <br/> ਅਗਲੀ ਖ਼ਬਰ ਪਟਾਖਿਆਂ ਦੇ ਗੁਦਾਮ ਪ੍ਰਬੰਧਕਾਂ ਨੂੰ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਦੀਆਂ ਹਦਾਇਤਾਂ <br/>
Ad Position 24