ਧੂਰੀ, 4 ਜੂਨ (ਲਖਵੀਰ ਸਿੰਘ ਧਾਂਦਰਾ)- ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀਆਂ ਨਵੀਆਂ ਤਕਨੀਕਾਂ, ਮਿੱਟੀ ਦੇ ਪੌਸ਼ਟਿਕ ਤੱਤਾਂ, ਖਾਦਾਂ ਦੀ ਸੁਚੱਜੀ ਵਰਤੋਂ, ਕਿਸਾਨ ਭਲਾਈ ਸਕੀਮਾਂ ਸਮੇਤ ਖੇਤੀਬਾੜੀ ਦੇ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਉਣ ਲਈ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵਲੋਂ 29 ਮਈ ਤੋਂ 12 ਜੂਨ ਤੱਕ ਦੇਸ਼ ਭਰ ਵਿਚ ਚਲਾਏ ਜਾ ਰਹੇ Tਵਿਕਸਿਤ ਕਿ੍ਸ਼ੀ ਸੰਕਲਪ ਅਭਿਆਨU ਤਹਿਤ ਅੱਜ ਜ਼ਿਲ੍ਹਾ ਸੰਗਰੂਰ ਦੇ ਬਲਾਕ ਧੂਰੀ ਅਧੀਨ ਆਉਂਦੇ ਪਿੰਡ ਬੇਨੜਾ, ਦੋਹਲਾ, ਮੀਮਸਾ , ਈਸੀ ਅਤੇ ਮੀਰਹੇੜੀ ਵਿਚ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ ਕੀਤਾ ਗਿਆ | ਇਹ ਕੈਂਪ ਡਾ. ਮਨਦੀਪ ਸਿੰਘ, ਇੰਚਾਰਜ ਕਿ੍ਸ਼ੀ ਵਿਗਿਆਨ ਕੇਂਦਰ ਖੇੜੀ ਸੰਗਰੂਰ ਦੀ ਦੇਖ-ਰੇਖ ਹੇਠ ਆਯੋਜਿਤ ਕੀਤੀ ਗਏ | ਜਿਸ ਵਿਚ ਡਾ. ਗੁਰਬੀਰ ਕੌਰ, ਡਾ. ਰਵਿੰਦਰ ਕੌਰ, ਡਾ. ਸੁਨੀਲ ਕੁਮਾਰ, ਡਾ. ਵਿਤਸਤਾ, ਡਾ. ਰੁਕਿੰਦਰ ਪ੍ਰੀਤ ਸਿੰਘ ਧਾਲੀਵਾਲ ਅਤੇ ਅਮਰਪ੍ਰੀਤ ਕੌਰ ਨੇ ਕਿਸਾਨਾਂ ਤੇ ਕਿਸਾਨ ਬੀਬੀਆਂ ਨੂੰ ਤਕਨੀਕੀ ਜਾਣਕਾਰੀ ਦਿੱਤੀ | ਡਾ. ਮਨਦੀਪ ਸਿੰਘ ਨੇ ਦੱਸਿਆ ਕਿ ਇਸ ਦੇਸ਼ ਵਿਆਪੀ ਅਭਿਆਨ ਦੌਰਾਨ 700 ਤੋਂ ਵੱਧ ਜ਼ਿਲਿ੍ਹਆਂ ਵਿਚ 2000 ਤੋਂ ਵੱਧ ਵਿਗਿਆਨਕ ਟੀਮਾਂ ਹਿੱਸਾ ਲੈ ਰਹੀਆਂ ਹਨ | ਜੋ ਕਿ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਅਤੇ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਕਿਸਾਨਾਂ ਦੇ ਸੁਝਾਅ ਅਤੇ ਨਿਵੇਕਲੇ ਉੱਦਮਾਂ ਦੇ ਦਸਤਾਵੇਜ਼ ਤਿਆਰ ਕਰ ਰਹੀਆਂ ਹਨ |