23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਪਿੰਡ ਪੰਡੋਰੀ ਵਿਖੇ ਭਾਕਿਯੂ ਉਗਰਾਹਾਂ ਇਕਾਈ ਦੀ ਚੋਣ 'ਚ ਦਰਸ਼ਨ ਸਿੰਘ ਪੰਡੋਰੀ ਪ੍ਰਧਾਨ ਬਣੇ <br/>

Ad Position 21
No active advertisement
ਅਜੀਤ ਡੈਸਕ 05-06-2025
ਮਹਿਲ ਕਲਾਂ, 4 ਜੂਨ (ਅਵਤਾਰ ਸਿੰਘ ਅਣਖੀ)-ਭਾਕਿਯੂ ਉਗਰਾਹਾਂ ਪਿੰਡ ਪੰਡੋਰੀ ਇਕਾਈ ਦੀ ਚੋਣ ਮੀਟਿੰਗ ਹੋਈ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ ਨੇ ਕਿਹਾ ਕਿ ਜਥੇਬੰਦੀ ਵਲੋਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਅÏਰਤਾਂ ਦੇ ਹੱਕਾਂ ਦੀ ਪ੍ਰਾਪਤੀ ਲਈ ਕੇਂਦਰ ਤੇ ਰਾਜ ਸਰਕਾਰਾਂ ਖ਼ਿਲਾਫ਼ ਲਗਾਤਾਰ ਸੰਘਰਸ਼ ਜਾਰੀ ਹੈ | ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ ਕਾਰਪੋਰੇਟ ਹਮਦਰਦ ਨੀਤੀਆਂ ਰਾਹੀਂ ਕਿਸਾਨ, ਮਜ਼ਦੂਰ ਵਿਰੋਧੀ ਫ਼ੈਸਲੇ ਲਾਗੂ ਕੀਤੇ ਜਾ ਰਹੇ ਹਨ, ਜਿਸ ਦੇ ਵਿਰੁੱਧ ਜਥੇਬੰਦੀ ਜ਼ਮੀਨ ਪੱਧਰ 'ਤੇ ਮੁਕਾਬਲਾ ਕਰ ਰਹੀ ਹੈ | ਕਿਸਾਨ ਆਗੂਆਂ ਕੁਲਜੀਤ ਸਿੰਘ ਵਜੀਦਕੇ, ਖ਼ਜ਼ਾਨਚੀ ਭਗਤ ਸਿੰਘ ਛੰਨਾਂ ਨੇ ਕਿਹਾ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਗਤੀਸ਼ੀਲ ਅਗਵਾਈ ਹੇਠ ਜਥੇਬੰਦੀ ਦੀ ਮਜ਼ਬੂਤੀ ਲਈ ਪਿੰਡ ਪੱਧਰ 'ਤੇ ਬਣਾਈਆਂ ਜਾ ਰਹੀਆਂ ਨਵੀਆਂ ਇਕਾਈਆਂ ਵਿਚ ਮਿਹਨਤੀ ਵਰਕਰਾਂ ਨੂੰ ਢੁਕਵਾਂ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ | ਇਸ ਮੌਕੇ ਪਿੰਡ ਪੰਡੋਰੀ ਇਕਾਈ ਦੀ ਨਵੀਂ ਚੋਣ 'ਚ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ, ਜਰਨਲ ਸਕੱਤਰ ਜਸਵੰਤ ਸਿੰਘ ਜੌਹਲ, ਮੀਤ ਪ੍ਰਧਾਨ ਨਿਰਮਲ ਸਿੰਘ, ਸਹਾਇਕ ਸਕੱਤਰ ਕੁਲਵਿੰਦਰ ਸਿੰਘ, ਖ਼ਜ਼ਾਨਚੀ ਨਿਰਮਲ ਸਿੰਘ ਚੁਣੇ ਜਾਣ ਤੋਂ ਇਲਾਵਾ ਗੁਰਜੰਟ ਸਿੰਘ, ਹਰਬੰਸ ਸਿੰਘ, ਬੰਤ ਸਿੰਘ, ਸਿਮਰਜੀਤ ਸਿੰਘ, ਪਿਆਰਾ ਸਿੰਘ, ਪਾਸਾ ਸਿੰਘ ਨੂੰ ਕਮੇਟੀ ਮੈਂਬਰ ਬਣਾਇਆ ਗਿਆ ਹੈ | ਇਸ ਮੌਕੇ ਜਥੇਬੰਦੀ ਦੇ ਆਗੂਆਂ ਵਲੋਂ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਜਥੇਬੰਦੀ ਦੇ ਬੈਜ ਲਗਾ ਕੇ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਸ੍ਰੀ ਸਕੂਲ ਹੰਡਿਆਇਆ ਵਿਖੇ ਸਮਰ ਕੈਂਪ ਸਮਾਪਤ <br/> ਅਗਲੀ ਖ਼ਬਰ ਬਾਬਾ ਜੰਗ ਸਿੰਘ ਦੀਵਾਨਾ ਵਲੋਂ ਗ਼ੋਤਾਖ਼ੋਰ ਬੰਟੀ ਡੱਲਾ ਸਨਮਾਨਿਤ <br/>
Ad Position 24