ਹੰਡਿਆਇਆ, 4 ਜੂਨ (ਗੁਰਜੀਤ ਸਿੰਘ ਖੱੁਡੀ)-ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਸੱਤ ਰੋਜ਼ਾ ਭਾਰਤੀ ਭਾਸ਼ਾਵਾਂ ਸਮਰ ਕੈਂਪ ਲਗਾਇਆ ਗਿਆ | ਸਕੂਲ ਮੁਖੀ ਰਣਜੀਤ ਸਿੰਘ ਜੰਡੂ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਭਾਰਤੀ ਭਾਸ਼ਾਵਾਂ ਦੀ ਸਾਂਝ ਨਾਲ ਜੋੜਨ ਦੇ ਉਪਰਾਲੇ ਤਹਿਤ ਤੇਲਗੂ ਭਾਸ਼ਾ ਅਤੇ ਆਂਧਰਾ ਦੇ ਸਭਿਆਚਾਰਕ, ਇਤਿਹਾਸਿਕ ਅਤੇ ਭੂਗੋਲਿਕ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਬਲਜੀਤ ਸਿੰਘ ਅਕਲੀਆ, ਮਨਦੀਪ ਸ਼ਰਮਾ ਅਤੇ ਪੂਨਮ ਸ਼ਰਮਾ ਨੇ ਕਿਹਾ ਕਿ ਅਜਿਹੇ ਕੈਂਪ ਜਿੱਥੇ ਵਿਦਿਆਰਥੀਆਂ ਨੂੰ ਹੋਰਨਾਂ ਭਾਸ਼ਾਵਾਂ ਦੇ ਸਿੱਖਣ ਵੱਲ ਪ੍ਰੇਰਿਤ ਕਰਦੇ ਹਨ | ਉੱਥੇ ਹੀ ਹੋਰਨਾਂ ਰਾਜਾਂ ਦੇ ਸਭਿਆਚਾਰਕ, ਇਤਿਹਾਸਕ ਅਤੇ ਭੂਗੋਲਿਕ ਪਿਛੋਕੜ ਬਾਰੇ ਵੀ ਜਾਣੂ ਕਰਵਾਉਂਦੇ ਹਨ | ਕੈਂਪ ਦੌਰਾਨ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਲਾਲ ਸਿੰਘ ਬੋਪਾਰਾਏ, ਪਿ੍ਤਪਾਲ ਸਿੰਘ, ਨੇਹਾ ਗਰਗ, ਜੋਤੀ ਫੁਟੇਲਾ, ਜਸਪਿੰਦਰ ਕੌਰ, ਰੀਤੂ ਮਿੱਤਲ ਅਤੇ ਸਮੂਹ ਸਟਾਫ਼ ਹਾਜ਼ਰ ਸੀ |