ਟੱਲੇਵਾਲ, 4 ਜੂਨ (ਸੋਨੀ ਚੀਮਾ)-ਸੀ.ਟੀ ਯੂਨੀਵਰਸਿਟੀ ਵਲੋਂ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਿੱਖਿਆ ਦੇ ਖੇਤਰ ਵਿਚ ਦਿੱਤੀਆਂ ਜਾ ਰਹੀਆਂ ਵਧੀਆ ਸੇਵਾਵਾਂ ਦੇ ਕਾਰਨ ਇਲਾਕੇ ਦੀ ਮੋਹਰੀ ਵਿੱਦਿਅਕ ਸੰਸਥਾ ਐਸ.ਜੀ.ਐਨ ਸਕੂਲ ਦੀਵਾਨਾ ਦੇ ਪਿ੍ੰਸੀਪਲ ਮੱਖਣ ਸਿੰਘ ਦੀਵਾਨਾ ਨੂੰ ਯੂਨੀਵਰਸਿਟੀ ਪ੍ਰਬੰਧਕਾਂ ਅਤੇ ਮਹਿਮਾਨਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਸਕੂਲ ਦੇ ਕੁਲਜੀਤ ਸਿੰਘ ਦੀਵਾਨਾ, ਮੈਡਮ ਅਮਨਦੀਪ ਕੌਰ, ਮੈਡਮ ਰਮਨਜੀਤ ਕੌਰ ਅਤੇ ਮੈਡਮ ਪ੍ਰਦੀਪ ਕੌਰ ਨੂੰ ਯੂਨੀਵਰਸਿਟੀ ਕੈਂਪਸ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਸ: ਮੱਖਣ ਸਿੰਘ ਦੀਵਾਨਾ ਅਤੇ ਸਕੂਲ ਸਟਾਫ਼ ਨੂੰ ਇਹ ਸਨਮਾਨ ਚਿੰਨ੍ਹ ਵਿੱਦਿਆ ਦੇ ਖੇਤਰ ਵਿਚ ਵਿਦਿਆਰਥੀਆਂ ਲਈ ਕੀਤੇ ਜਾਂਦੇ ਵਿਸ਼ੇਸ਼ ਤੇ ਵਿਲੱਖਣ ਉਪਰਾਲਿਆਂ ਦੇ ਲਈ ਕੀਤਾ ਗਿਆ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪਿ੍ੰਸੀਪਲ ਸ: ਮੱਖਣ ਸਿੰਘ ਦੀਵਾਨਾ ਨੂੰ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆ ਵਲੋਂ ਵੀ ਅਧਿਆਪਕ ਦਿਵਸ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾ ਚੱੁਕਿਆ ਹੈ, ਨਾਲ ਹੀ ਸਮਾਜ ਸੇਵੀ ਸੰਸਥਾਵਾਂ ਅਤੇ ਗ੍ਰਾਮ ਪੰਚਾਇਤਾਂ ਵਲੋਂ ਵੀ ਪਿ੍ੰਸੀਪਲ ਸ: ਮੱਖਣ ਸਿੰਘ ਦੀਵਾਨਾ ਦੇ ਕੀਤੇ ਸਮਾਜ ਸੇਵੀ ਕਾਰਜਾਂ ਅਤੇ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਲਈ ਯਤਨਾਂ ਕਰ ਕੇ ਸਨਮਾਨਿਤ ਕੀਤਾ ਜਾ ਚੁੱਕਾ ਹੈ |