25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਧੂਰੀ ਫ਼ਰਦ ਕੇਂਦਰ ਦੇ ਕਰਮਚਾਰੀਆਂ, ਆਪ੍ਰੇਟਰਾਂ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ

Ad Position 21
No active advertisement
ਅਜੀਤ ਡੈਸਕ 05-06-2025
ਧੂਰੀ, 4 ਜੂਨ (ਸੁਖਵੰਤ ਸਿੰਘ ਭੁੱਲਰ, ਸੰਜੇ ਲਹਿਰੀ)- ਫ਼ਰਦ ਕੇਂਦਰ ਧੂਰੀ ਦੇ ਕਰਮਚਾਰੀ, ਆਪ੍ਰੇਟਰਾਂ ਵਲੋਂ ਤਨਖ਼ਾਹ ਨਾ ਮਿਲਣ ਕਾਰਨ ਹੜਤਾਲ ਕੀਤੀ ਗਈ ਹੈ, ਜਿਸ ਕਾਰਨ ਸਾਰਾ ਕੰਮ ਕਾਜ ਠੱਪ ਹੋ ਗਿਆ ਹੈ ਅਤੇ ਕਿਸਾਨਾਂ, ਵਪਾਰੀਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਫ਼ਰਦ ਕੇਂਦਰ ਦੇ ਕਰਮਚਾਰੀਆਂ ਨੇ ਦੱਸਿਆ ਕਿ ਪਿਛਲੇ ਤਿੰਨ ਚਾਰ ਮਹੀਨਿਆਂ ਤੋਂ ਸਾਨੂੰ ਸਰਕਾਰ ਵਲੋਂ ਤਨਖ਼ਾਹ ਨਹੀਂ ਦਿੱਤੀ ਗਈ ਜਿਸ ਕਾਰਨ ਸਾਡੇ ਘਰ ਦਾ ਗੁਜ਼ਾਰਾ ਮੁਸ਼ਕਿਲ ਹੋ ਗਿਆ ਹੈ ਜਿਸ ਕਾਰਨ ਸਾਨੂੰ ਮਜਬੂਰ ਇਹ ਹੜਤਾਲ ਕਰਨੀ ਪਈ ਹੈ ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜਿੰਨਾ ਸਮਾਂ ਤੱਕ ਸਾਡੀ ਪਿਛਲੀ ਤਨਖ਼ਾਹ ਨਹੀਂ ਮਿਲਦੀ, ਓਨਾ ਚਿਰ ਤੱਕ ਸਾਡੀ ਹੜਤਾਲ ਜਾਰੀ ਰਹੇਗੀ | ਕਿਸਾਨਾਂ ਨੇ ਕਿਹਾ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਅਸੀਂ ਫ਼ਰਦ ਕੇਂਦਰ ਆ ਰਹੇ ਹਾਂ ਪਰ ਸਾਨੂੰ ਫ਼ਰਦ ਕੇਂਦਰ ਤੋਂ ਫ਼ਰਦ ਕੇਂਦਰ ਦੀ ਕਰਮਚਾਰੀਆਂ, ਆਪ੍ਰੇਟਰਾਂ ਦੀ ਹੜਤਾਲ ਕਾਰਨ ਫ਼ਰਦ ਨਹੀਂ ਮਿਲ ਰਹੀ ਜਿਸ ਕਾਰਨ ਸਾਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਫ਼ਰਦ ਕੇਂਦਰਾਂ ਦੀਆਂ ਕਰਮਚਾਰੀਆਂ ਦੀਆਂ ਜੋ ਵੀ ਮੰਗਾਂ ਹਨ, ਉਨ੍ਹਾਂ ਨੂੰ ਜਲਦੀ ਹੱਲ ਕੀਤਾ ਜਾਵੇ ਤਾਂ ਜੋ ਕਿਸਾਨਾਂ ਤੇ ਵਪਾਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਨਾ ਪਵੇ | ਇਸ ਸਾਰੇ ਮਾਮਲੇ ਬਾਰੇ ਜਦ ਨਾਇਬ ਤਹਿਸੀਲਦਾਰ ਧੂਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਫ਼ਰਦ ਕੇਂਦਰ ਕਰਮਚਾਰੀਆਂ ਵਲੋਂ ਸਾਨੂੰ ਇੱਕ ਮੰਗ-ਪੱਤਰ ਦਿੱਤਾ ਗਿਆ ਸੀ, ਜਿਸ ਨੂੰ ਸਰਕਾਰ ਤੱਕ ਪਹੁੰਚਾ ਦਿੱਤਾ ਗਿਆ ਹੈ ਅਤੇ ਜਲਦੀ ਹੀ ਇਨ੍ਹਾਂ ਦਾ ਹੱਲ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਦੇ ਪਾਰਕਿੰਗ ਸਟੈਂਡ ਦੇ ਠੇਕੇਦਾਰ ਅਤੇ ਨੌਜਵਾਨਾਂ ਵਿਚਕਾਰ ਝੜਪ <br/> ਅਗਲੀ ਖ਼ਬਰ ਪੁਲਿਸ ਕੇਸ ਦਰਜ ਹੋਣ ਕਾਰਨ ਪ੍ਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ <br/>
Ad Position 24