28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪੀ.ਓ. ਸਟਾਫ਼ ਵਲੋਂ ਭਗੌੜਾ ਕਾਬੂ

Ad Position 21
No active advertisement
ਅਜੀਤ ਡੈਸਕ 30-08-2025
ਬਰਨਾਲਾ, 29 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਰਣ ਸਿੰਘ ਨੇ ਦੱਸਿਆ ਕਿ ਮਿਤੀ 13 ਅਕਤੂਬਰ 2021 ਨੂੰ ਐਕਸਾਈਜ਼ ਐਕਟ ਅਧੀਨ ਇਕ ਮਾਮਲਾ ਥਾਣਾ ਸਿਟੀ-1 ਪੁਲਿਸ ਵਲੋਂ ਦਰਜ ਕੀਤਾ ਗਿਆ ਸੀ | ਮਾਨਯੋਗ ਅਦਾਲਤ ਦੀ ਸੁਣਵਾਈ ਦੌਰਾਨ ਮੁਲਜ਼ਮ ਲਗਾਤਾਰ ਗੈਰ ਹਾਜ਼ਰ ਰਿਹਾ | ਜਿਸ 'ਤੇ ਅਦਾਲਤ ਨੇ 10 ਜੁਲਾਈ 2025 ਨੂੰ ਭਗੌੜਾ ਕਰਾਰ ਦੇ ਦਿੱਤਾ | ਉੱਧਰ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਹਸਬ ਜ਼ਾਬਤਾ ਗਿ੍ਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਤਾਂ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾ ਦਿੱਤਾ | ਇਸ ਮੌਕੇ ਹੌਲਦਾਰ ਹਰਦੀਪ ਸਿੰਘ, ਹੌਲਦਾਰ ਆਸੂ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ ਨੇ ਪੀੜਤ ਪਰਿਵਾਰਾਂ ਦੀ ਕੀਤੀ ਆਰਥਿਕ ਮੱਦਦ ਅਗਲੀ ਖ਼ਬਰ -ਕੋਹਲੀਆਂ ਪਿੰਡ ਦਾ ਦਰਦ-ਬੱਚਿਆਂ ਦੇ ਘਰ ਰਾਵੀ 'ਚ ਸਮਾ ਰਹੇ-ਮਾਵਾਂ ਦੀਆਂ ਅੱਖਾਂ ਹੰਝੂਆਂ ਨਾਲ ਭਰ ਗਈਆਂ
Ad Position 24