28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸਾਬਕਾ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ ਨੇ ਪੀੜਤ ਪਰਿਵਾਰਾਂ ਦੀ ਕੀਤੀ ਆਰਥਿਕ ਮੱਦਦ

Ad Position 21
No active advertisement
ਅਜੀਤ ਡੈਸਕ 30-08-2025
ਤਪਾ ਮੰਡੀ, 29 ਅਗਸਤ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਤਪਾ ਖੇਤਰ ਅੰਦਰ ਪਿਛਲੇ ਦਿਨੀਂ ਹੋਈ ਤੇਜ਼ ਬਰਸਾਤ ਕਾਰਨ ਕਈ ਪਰਿਵਾਰਾਂ ਦਾ ਜਾਨੀ ਮਾਲੀ ਨੁਕਸਾਨ ਹੋ ਗਿਆ | ਭਾਵੇਂ ਜਾਨੀ ਨੁਕਸਾਨ ਨੂੰ ਤਾਂ ਕੋਈ ਵੀ ਪੂਰਾ ਨਹੀਂ ਕਰ ਸਕਦਾ ਪਰ ਮਾਲੀ ਮਦਦ ਕਰ ਕੇ ਉਨ੍ਹਾਂ ਪੀੜਤ ਪਰਿਵਾਰਾਂ ਦਾ ਦੁੱਖ ਜ਼ਰੂਰ ਘੱਟ ਕੀਤਾ ਜਾ ਸਕਦਾ | ਇਸੇ ਲੜੀ ਤਹਿਤ ਸੰਤ ਚਿਤਾਨੰਦ ਗਊਸ਼ਾਲਾ ਆਲੀਕੇ ਦੇ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ ਵਲੋਂ ਪਿਛਲੇ ਦਿਨੀਂ ਪਈ ਤੇਜ਼ ਬਰਸਾਤ ਕਾਰਨ 11 ਸਾਲ ਦੇ ਬੱਚੇ ਦੀ ਕਰੰਟ ਲੱਗਣ ਕਾਰਨ ਮੌਤ ਅਤੇ ਇਕ ਮਹਿਲਾ ਦੀ ਮਕਾਨ ਦੀ ਛੱਤ ਡਿੱਗਣ ਕਾਰਨ ਮੌਤ ਹੋ ਗਈ ਸੀ | ਜਿਸ ਦਾ ਦੁੱਖ ਵੰਡਾਉਣ ਲਈ ਅਤੇ ਪਰਿਵਾਰ ਨੂੰ ਆਰਥਿਕ ਮਦਦ ਦੇਣ ਲਈ ਪਹੁੰਚੇ | ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ ਨੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਵਾਹਿਗੁਰੂ ਦੇ ਅੱਗੇ ਕਿਸੇ ਦਾ ਵੀ ਜ਼ੋਰ ਨਹੀਂ ਚੱਲਦਾ ਜੋ ਉਸ ਨੂੰ ਮਨਜ਼ੂਰ ਹੁੰਦਾ ਹੈ | ਉਹ ਹਰ ਹਾਲ ਦੇ ਵਿਚ ਹੋ ਕੇ ਰਹਿੰਦਾ ਹੈ ਇਸ ਲਈ ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ | ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜੇ ਹਾਂ ਅਤੇ ਹਰ ਹਾਲ ਦੇ ਵਿਚ ਇਨ੍ਹਾਂ ਦੀ ਹੋਰ ਮਦਦ ਕੀਤੀ ਜਾਵੇਗੀ | ਇਸ ਮੌਕੇ ਜਗਜੀਤ ਸਿੰਘ, ਗੁਰਮੁਖ ਸਿੰਘ, ਮੇਲਾ ਸਿੰਘ, ਪਰਮਜੀਤ ਸਿੰਘ ਖਾਲਸਾ, ਮੁਨੀਸ਼ ਬਾਂਸਲ, ਪ੍ਰਧਾਨ ਹਰਿੰਦਰ ਗੋਗੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾ: ਗੁਰਬਖ਼ਸ਼ ਸਿੰਘ ਗਾਗੇਵਾਲ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਨੇ ਲਵਾਈ ਹਾਜ਼ਰੀ <br/> ਅਗਲੀ ਖ਼ਬਰ ਪੀ.ਓ. ਸਟਾਫ਼ ਵਲੋਂ ਭਗੌੜਾ ਕਾਬੂ
Ad Position 24