28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਵਿਖੇ ਸੰਘਰਸ਼ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 30-08-2025
ਧੂਰੀ, 29 ਅਗਸਤ (ਲਖਵੀਰ ਸਿੰਘ ਧਾਂਦਰਾ)-ਅੱਜ ਸੂਬਾ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ ਜਿਸ ਵਿਚ ਸੂਬਾ ਕਮੇਟੀ ਮੈਂਬਰ ਸਹਿਬਾਨਾਂ ਨੇ ਸਰਬਸੰਮਤੀ ਨਾਲ ਇਹ ਫੈਸਲਾ ਕੀਤਾ ਗਿਆ ਹੈ ਸਰਕਾਰੀ ਆਈ.ਟੀ.ਆਈਜ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਬੈਨਰ ਹੇਠ ਆਮ ਆਦਮੀ ਪਾਰਟੀ ਪ੍ਰਧਾਨ, ਕੱਚਿਆਂ ਨੂੰ ਪੱਕਾ ਕਰਨ ਲਈ ਬਣਾਈ ਸਬ ਕਮੇਟੀ ਦੇ ਮੈਂਬਰ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਵਿਖੇ ਮਿਤੀ 07 ਸਤੰਬਰ ਨੂੰ ਧਰਨਾ ਦਿੱਤਾ ਜਾਵੇਗਾ | ਜਿਸ ਵਿਚ ਉਨ੍ਹਾਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ਸੂਬਾ ਕਮੇਟੀ/ਮੈਂਬਰ ਮੈਡਮ ਕਰਮਜੀਤ ਕੌਰ ਅਤੇ ਸ੍ਰੀ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅਸੀਂ ਪਿਛਲੇ 15-16 ਸਾਲਾ ਤੋਂ ਪੰਜਾਬ ਦੀਆਂ ਸਰਕਾਰੀ ਆਈ ਟੀ ਆਈਆਂ ਵਿਚ ਗਰੁੱਪ ਬੀ ਕਰਾਫ਼ਟ ਇੰਸਟਰਕਟਰ ਵਜੋਂ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ ਉੱਪਰ ਸਿਰਫ਼ 15000 ਪ੍ਰਤੀ ਮਹੀਨਾ ਉੱਪਰ ਆਪਣਾ ਸ਼ੋਸ਼ਣ ਕਰਵਾ ਰਹੇ ਹਾਂ | ਸਾਡੀ ਭਰਤੀ ਵਿਭਾਗ ਵਲੋਂ ਸਮੇਂ ਸਮੇਂ ਉੱਪਰ ਜਾਰੀ ਹਦਾਇਤਾਂ ਰਾਹੀਂ ਪਾਰਦਰਸ਼ੀ ਢੰਗ ਨਾਲ ਅਖ਼ਬਾਰਾਂ ਵਿਚ ਇਸ਼ਤਿਹਾਰ ਦੇ ਕੇ, ਰੋਜ਼ਗਾਰ ਦਫ਼ਤਰਾਂ ਰਾਹੀਂ ਕੀਤੀ ਗਈ ਹੈ | ਅਸੀਂ ਡੀ.ਜੀ.ਟੀ ਭਾਰਤ ਸਰਕਾਰ ਵਲੋਂ ਮੰਗੀਆਂ ਜਾਂਦੀਆਂ ਸਾਰੀਆਂ ਵਿੱਦਿਅਕ ਯੋਗਤਾਵਾਂ ਪੂਰੀਆਂ ਕਰਦੇ ਹਾਂ | ਪ੍ਰੰਤੂ ਫਿਰ ਵੀ ਸਾਡੇ ਨਾਲ ਪੰਜਾਬ ਸਰਕਾਰ ਸ਼ਰੇਆਮ ਧੱਕਾ ਕਰ ਰਹੀ ਹੈ | ਅਸੀਂ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਲਈ ਬਹੁਤ ਮਿਹਨਤ ਕੀਤੀ ਸੀ ਕਿ ਸ਼ਾਇਦ ਇਹ ਪਾਰਟੀ ਸਾਡੀਆਂ ਮੰਗਾਂ ਪੂਰੀਆਂ ਕਰੇਗੀ ਪ੍ਰੰਤੂ ਇਹ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਹੀ ਨਿਕਲੀ | ਅਸੀਂ ਇਸ ਸਰਕਾਰ ਵਿਚ ਪਿਛਲੇ 3 ਸਾਲਾਂ ਤੋਂ ਕੋਸ਼ਿਸ਼ ਕਰ ਰਹੇ ਹਾਂ ਕਿ ਗੱਲਬਾਤ ਰਾਹੀਂ ਕੋਈ ਹੱਲ ਨਿਕਲੇ ਇਸੇ ਦੇ ਚੱਲਦਿਆਂ ਬਹੁਤ ਵਾਰ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ,ਵਿੱਤ ਮੰਤਰੀ ਹਰਪਾਲ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਕੈਬਨਿਟ ਮੰਤਰੀਆਂ ਨੂੰ ਮਿਲ ਚੁੱਕੇ ਹਾਂ ਪ੍ਰੰਤੂ ਇਨ੍ਹਾਂ ਵਿਚੋਂ ਕਿਸੇ ਨੇ ਵੀ ਸਾਡੀ ਗੱਲ ਉੱਪਰ ਗ਼ੌਰ ਨਹੀਂ ਕੀਤੀ | ਇਸ ਤੋਂ ਇਲਾਵਾ ਆਮ ਲੋਕਾਂ ਦੇ ਮੁੱਖ ਮੰਤਰੀ ਕਹਾਉਣ ਵਾਲੇ ਭਗਵੰਤ ਮਾਨ ਦੀ ਸਰਕਾਰੀ ਕੋਠੀ ਦੇ 50-60 ਚੱਕਰ ਲਗਾ ਚੁੱਕੇ ਹਾਂ ਪ੍ਰੰਤੂ ਉਨ੍ਹਾਂ ਵਲੋਂ ਅੱਜ ਤੱਕ ਇੱਕ ਮਿੰਟ ਦਾ ਵੀ ਸਮਾਂ ਨਹੀਂ ਦਿੱਤਾ ਗਿਆ | ਹੁਣ ਜਥੇਬੰਦੀ ਨੇ ਮਜਬੂਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਖੁੱਲ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ | ਇਸੇ ਦੇ ਚੱਲਦਿਆਂ ਸੰਘਰਸ਼ ਦੀ ਸ਼ੁਰੂਆਤ ਪਾਰਟੀ ਪ੍ਰਧਾਨ ਅਮਨ ਅਰੋੜਾ ਦੇ ਹਲਕੇ ਸੁਨਾਮ ਤੋਂ ਮਿਤੀ 07 ਸਤੰਬਰ ਨੂੰ ਧਰਨਾ ਦੇ ਕੇ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਉੱਪਰ ਧਿਆਨ ਨਹੀਂ ਦੇਵੇਗੀ ਤਾਂ ਆਉਣ ਵਾਲੇ ਦਿਨਾਂ ਵਿਚ ਬਾਕੀ ਕੈਬਨਿਟ ਮੰਤਰੀਆਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ | ਜੇਕਰ ਜ਼ਰੂਰਤ ਪੈਂਦੀ ਹੈ ਤਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਦਿੱਲੀ ਜਾਣਾ ਪਿਆ ਤਾਂ ਜ਼ਰੂਰ ਜਾਵਾਂਗੇ |

Ad Position 22
No active advertisement
ਪਿਛਲੀ ਖ਼ਬਰ ਖੇਡ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚੋਂ ਬਰੀ
Ad Position 24