28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਉੱਤਰੀ ਭਾਰਤ ਦਾ ਸਭ ਤੋਂ ਵੱਡਾ ਕਿਸਾਨ ਮੇਲਾ ਅੱਜ ਤੋਂ <br/>

Ad Position 21
No active advertisement
ਅਜੀਤ ਡੈਸਕ 30-08-2025
ਸੰਗਰੂਰ, 29 ਅਗਸਤ (ਧੀਰਜ ਪਸ਼ੋਰੀਆ) - ਉੱਤਰੀ ਭਾਰਤ ਦਾ ਸਭ ਤੋਂ ਵੱਡਾ ਪੰਜਵਾਂ ਕਿਸਾਨ ਮੇਲਾ 30 ਅਤੇ 31 ਅਗਸਤ ਨੂੰ ਭੁੱਚੋ ਮੰਡੀ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਜ਼ਿਲ੍ਹਾ ਸੰਗਰੂਰ ਮਲੇਰਕੋਟਲਾ ਦੇ ਕਿਸਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਮੇਲੇ ਦੇ ਮੁੱਖ ਪ੍ਰਬੰਧਕ ਅਬਜਿੰਦਰ ਸਿੰਘ ਸੰਘਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਕਿਸਾਨ ਮੇਲੇ ਵਿਚ ਪੰਜਾਬ ਹਰਿਆਣਾ ਅਤੇ ਰਾਜਸਥਾਨ ਤੋਂ ਵੱਡੀ ਗਿਣਤੀ ਕਿਸਾਨ ਸ਼ਮੂਲੀਅਤ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿਚ ਪਹੁੰਚ ਰਹੇ ਅਗਾਂਹ ਵਧੂ ਕਿਸਾਨਾਂ ਖੇਤੀ ਸਬੰਧੀ ਆਧੁਨਿਕ ਜਾਣਕਾਰੀਆਂ ਦੇਣ ਲਈ ਮੰਨੇ ਪ੍ਰਮੰਨੇ ਖੇਤੀ ਮਾਹਿਰ ਪਹੁੰਚੇ ਰਹੇ ਹਨ | ਦੱਸਿਆ ਜਾਵੇਗਾ ਕਿ ਕਿਵੇਂ ਕਿਸਾਨ ਘਰ ਬੈਠੇ ਹੀ ਆਪਣੇ ਉਤਪਾਦ ਵੇਚ ਸਕਦਾ ਹੈ | ਮੇਲੇ ਦਾ ਮੁੱਖ ਮਕਸਦ ਕਿਸਾਨਾਂ ਨੂੰ ਸਹਾਇਕ ਧੰਦਿਆਂ ਲਈ ਉਤਸ਼ਾਹਿਤ ਕਰਨਾ ਅਤੇ ਮੰਡੀਕਰਨ ਨਾਲ ਜੋੜਨਾ ਹੈ | ਇਸ ਮੇਲੇ ਵਿਚ ਕਿਸਾਨ ਆਗੂ ਰਾਕੇਸ਼ ਟਿਕੈਤ ਸਮੇਤ ਕਈ ਕਿਸਾਨ ਆਗੂ ਪਹੁੰਚ ਰਹੇ ਹਨ | ਮੇਲੇ ਵਿਚ ਪੰਜਾਬੀ ਪਹਿਰਾਵੇ (ਕੁੜਤਾ ਚਾਦਰਾ) ਪਹਿਨ ਕੇ ਆਉਣ ਵਾਲੇ ਨੌਜਵਾਨਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾਵੇਗਾ | ਉੱਘੇ ਕਲਾਕਾਰ ਹਰਜੀਤ, ਹਰਮਨ, ਸਿੰਮ ਕੌਰ, ਹਰਪ੍ਰੀਤ ਢਿੱਲੋਂ, ਬਲਵੀਰ ਚੋਟੀਆਂ, ਜੈਸਮੀਨ ਚੋਟੀਆਂ ਵੀ ਮੇਲੇ ਵੀ ਸ਼ਮੂਲੀਅਤ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਧਰਨਾ <br/> ਅਗਲੀ ਖ਼ਬਰ ਅਕਾਲ ਡਿਗਰੀ ਕਾਲਜ ਵਿਖੇ ਆਈ-ਰਾਈਜ਼ ਸਮਾਗਮ <br/>
Ad Position 24