28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਚੇਅਰਮੈਨ ਤੇ ਤਹਿਸੀਲਦਾਰ ਵਲੋਂ 8 ਪਿੰਡਾਂ 'ਚ ਜਾ ਕੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 30-08-2025
ਸ਼ੇਰਪੁਰ, 29 ਅਗਸਤ (ਦਰਸ਼ਨ ਸਿੰਘ ਖੇੜੀ)-ਪੰਜਾਬ 'ਚ ਲਗਾਤਾਰ ਪੈ ਰਹੀ ਬਾਰਸ਼ ਕਾਰਨ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਚੇਅਰਮੈਨ ਮਾਰਕੀਟ ਕਮੇਟੀ ਸ਼ੇਰਪੁਰ ਰਾਜਵਿੰਦਰ ਸਿੰਘ ਰਾਜ ਅਤੇ ਨਾਇਬ ਤਹਿਸੀਲਦਾਰ ਸ਼ੇਰਪੁਰ ਵਿਜੇ ਕੁਮਾਰ ਵੱਲੋਂ ਆਪਣੇ ਸਾਥੀਆਂ ਸਮੇਤ ਪਿੰਡ ਹੇੜੀਕੇ, ਦੀਦਾਰੇ, ਛੰਨਾਂ, ਬਦੇਸ਼ਾ, ਮਾਹਮਦਪੁਰ, ਅਲੀਪੁਰ ਖ਼ਾਲਸਾ, ਸ਼ੇਰਪੁਰ, ਭਗਵਾਨਪੁਰਾ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਰਾਜਵਿੰਦਰ ਸਿੰਘ ਨੇ ਕਿਹਾ ਕਿ ਉਹ ਆਪਣੇ ਇਲਾਕੇ ਵਿੱਚ ਬਾਰਸ਼ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਬਣਦਾ ਮੁਆਵਜਾ ਦਿੱਤਾ ਜਾਵੇਗਾ | ਨਾਇਬ ਤਹਿਸੀਲਦਾਰ ਸ਼ੇਰਪੁਰ ਵਿਜੇ ਕੁਮਾਰ ਨੇ ਦੱਸਿਆ ਕਿ ਮੀਂਹ ਨਾਲ ਘਰਾਂ, ਪਸ਼ੂਆਂ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਸਬੰਧੀ ਪਟਵਾਰੀਆਂ ਨੂੰ ਸਰਵੇ ਕਰਨ ਦੇ ਆਦੇਸ਼ ਦਿੱਤੇ ਗਏ ਹਨ | ਇਸ ਮੌਕੇ ਬਲਾਕ ਪ੍ਰਧਾਨ ਚੇਤਨ ਰਿਸ਼ੀ ਭਗਵਾਨਪੁਰਾ, ਸਰਪੰਚ ਗੁਰਮੀਤ ਸਿੰਘ ਮਾਹਮਦਪੁਰ,ਸੀਨੀਅਰ ਆਗੂ ਸੁਖਮਿੰਦਰ ਸਿੰਘ ਧਾਲੀਵਾਲ, ਸਰਪੰਚ ਹਰਦੀਪ ਕੌਰ ਹੇੜੀਕੇ, ਸਰਪੰਚ ਕੁਲਦੀਪ ਸਿੰਘ ਦੀਦਾਰਗੜ, ਪ੍ਰੇਮਜੀਤ ਸਿੰਘ ਹੇੜੀਕੇ, ਜਗਮੇਲ ਸਿੰਘ, ਮੋਨੂੰ ਸ਼ਰਮਾ, ਮੇਲ ਸਿੰਘ ਆਦਿ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਕਾਰਨ ਫ਼ਸਲਾਂ, ਪਸ਼ੂਆਂ, ਘਰਾਂ ਦੇ ਹੋਏ ਨੁਕਸਾਨ ਨੂੰ ਲੈ ਕੇ ਕਿਸਾਨ ਯੂਨੀਅਨ ਨੇ ਮੁਆਵਜ਼ੇ ਦੀ ਕੀਤੀ ਮੰਗ <br/... ਅਗਲੀ ਖ਼ਬਰ ਟੁੱਟਿਆ ਪੁਲ ਬਣਿਆ ਹਾਦਸਿਆਂ ਦਾ ਸਬੱਬ <br/>
Ad Position 24