28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹੜ੍ਹਾਂ ਕਾਰਨ ਫ਼ਸਲਾਂ, ਪਸ਼ੂਆਂ, ਘਰਾਂ ਦੇ ਹੋਏ ਨੁਕਸਾਨ ਨੂੰ ਲੈ ਕੇ ਕਿਸਾਨ ਯੂਨੀਅਨ ਨੇ ਮੁਆਵਜ਼ੇ ਦੀ ਕੀਤੀ ਮੰਗ <br/> ਵਿਧਾਇਕ ਪ੍ਰੋ. ਗੱਜਣਮਾਜਰਾ ਵਲੋਂ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਤਾਰਾ ਫੀਡ ਦੇ ਟਰੱਕ ਰਵਾਨਾ

Ad Position 21
No active advertisement
ਏ.ਡੀ.ਸੀ ਜਨਰਲ ਲਵਪ੍ਰੀਤ ਸਿੰਘ ਅÏਲਖ ਨੂੰ ਮੰਗ ਪੱਤਰ ਦਿੰਦੇ ਹੋਏ ਕਿਸਾਨ ਆਗੂ | ਤਸਵੀਰ : ਮੁਕੇਸ਼ ਕੁਮਾਰ <br/> ਤਾਰਾ ਫੀਡ ਦੇ ਟਰੱਕ ਨੂੰ ਰਵਾਨਾ ਕਰਦੇ ਹੋਏ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਬਲਵੰਤ ਸਿੰਘ ਗੱਜਣਮਾਜਰਾ, ਸ਼ਾਕਿਬ ਅਲੀ ਰਾਜਾ, ਗੁਰਪ੍ਰੀਤ ਸਿੰਘ ਜਵੰਦਾ ਅਤੇ ਸਾਥੀ | ਤਸਵੀਰ : ਸਰੌਦ <br/> 30-08-2025
ਸੰਗਰੂਰ, 29 ਅਗਸਤ (ਅਮਨਦੀਪ ਸਿੰਘ ਬਿੱਟਾ, ਧੀਰਜ ਪਸ਼ੋਰੀਆ)-ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁਨੰਰਾਂ ਦੀ ਅਗਵਾਈ ਹੇਠ ਏ.ਡੀ.ਸੀ ਜਨਰਲ ਲਵਪ੍ਰੀਤ ਸਿੰਘ ਅÏਲਖ ਰਾਹੀ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਭੇਜਿਆ ਗਿਆ | ਪੰਜਾਬ ਵਿਚ ਹੜ੍ਹਾਂ ਨਾਲ ਫ਼ਸਲਾਂ, ਡੰਗਰਾਂ, ਘਰਾਂ ਦੇ ਹੋਏ ਨੁਕਸਾਨ ਦੇ ਫ਼ੌਰੀ ਮੁਆਵਜ਼ੇ ਦੀ ਮੰਗ ਕਰਦਿਆਂ ਆਗੂਆਂ ਨੇ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਵਿਚ ਲੱਖ ਏਕੜ ਫ਼ਸਲ ਤਬਾਹ ਹੋ ਗਈ ਹੈ | ਇਸ ਦੇ ਨਾਲ ਹੀ ਹਜ਼ਾਰਾਂ ਦੁਧਾਰੂ ਪਸ਼ੂ, ਹਜ਼ਾਰਾਂ ਘਰਾਂ ਦਾ ਨੁਕਸਾਨ ਹੋਇਆ ਹੈ ਅਤੇ ਲੱਖਾਂ ਲੋਕ ਬੇਘਰ ਹੋਏ ਹਨ ਪਰ ਅਜੇ ਤੱਕ ਸਰਕਾਰ ਨੇ ਮੁਆਵਜ਼ੇ ਦਾ ਐਲਾਨ ਨਹੀ ਕੀਤਾ ਹੈ | ਮੰਗ ਪੱਤਰ ਰਾਹੀ ਮੰਗ ਕੀਤੀ ਗਈ ਹੈ ਕਿ ਪ੍ਰਤੀ ਏਕੜ 50 ਹਜ਼ਾਰ ਰੁਪਏ ਫ਼ਸਲਾਂ ਦਾ ਮੁਆਵਜ਼ਾ, ਦੁਧਾਰੂ ਪਸ਼ੂਆਂ ਦਾ ਇੱਕ ਲੱਖ ਰੁਪਏ, ਘਰਾਂ ਦੇ ਨੁਕਸਾਨ ਦਾ ਮੁਆਵਜ਼ਾ ਅਤੇ ਪ੍ਰਤੀ ਮਜ਼ਦੂਰ ਪਰਿਵਾਰ 25 ਹਜ਼ਾਰ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ | ਇਸ ਦੇ ਨਾਲ ਹੀ ਕਿਸਾਨ ਆਗੂਆਂ ਨਹਿਰੀ ਢਾਂਚੇ ਨੂੰ ਵਿਕਸਿਤ ਕਰਨਾ, ਬਰਸਾਤੀ ਨਾਲਿਆਂ ਡਰੇਨਾਂ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ, ਹੈਡਵਰਕਸਾ ਦਾ ਕੰਟਰੋਲ ਪੰਜਾਬ ਹਵਾਲੇ ਕਰਨ ਸਮੇਤ ਹੋਰ ਮੰਗਾਂ ਕੀਤੀਆਂ ਗਈਆਂ ਹਨ | ਇਸ ਵਫ਼ਦ ਵਿਚ ਕੁਲਦੀਪ ਸਿੰਘ, ਹਰਮੇਲ ਸਿੰਘ ਉਭਵਾਲ, ਹਰਦੀਪ ਸਿੰਘ ਬਹਾਦਰਪੁਰ, ਮਲਕੀਤ ਸਿੰਘ, ਹਰਦਮ ਸਿੰਘ ਰਾਜੋਮਾਜਰਾ, ਜੀਵਨ ਸਿੰਘ ਜਹਾਂਗੀਰ, ਦਰਸ਼ਨ ਸਿੰਘ, ਭੀਮ ਸਿੰਘ ਰਾਏ ਸਿੰਘ ਮੌਜੂਦ ਸਨ |
ਮਲੇਰਕੋਟਲਾ, ਕੁੱਪ ਕਲਾਂ (ਮਨਜਿੰਦਰ ਸਿੰਘ ਸਰੌਦ, ਸੁਖਜਿੰਦਰ ਸਿੰਘ ਝੱਲ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਇੱਕ ਚੰਗੀ ਪਹਿਲ ਕਦਮੀ ਕਰਦਿਆਂ ਹੜ੍ਹ ਪੀੜਿਤ ਪਰਿਵਾਰਾਂ ਦੇ ਪਸ਼ੂਆਂ ਲਈ ਤਾਰਾ ਫੀਡ ਦੇ ਟਰੱਕਾਂ ਨੂੰ ਰਵਾਨਾ ਕਰਨ ਸਮੇਂ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਅੰਦਰ ਕੁਦਰਤੀਂ ਕਰੋਪੀ ਦੀ ਬਦੌਲਤ ਪੰਜਾਬੀਆਂ ਦਾ ਬਹੁਤ ਸਾਰਾ ਨੁਕਸਾਨ ਹੋ ਚੁੱਕਿਆ ਹੈ | ਇਸ ਲਈ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਹੜ੍ਹ ਪੀੜਤ ਪਰਿਵਾਰਾਂ ਦੀ ਵੱਧ ਤੋਂ ਵੱਧ ਮਦਦ ਕਰੀਏ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਆਪਣੇ ਤੌਰ ਤੇ ਇਨ੍ਹਾਂ ਪਰਿਵਾਰਾਂ ਦੇ ਲਈ ਵੱਖੋ-ਵੱਖ ਕਾਰਜ ਆਰੰਭ ਕੀਤੇ ਹਨ | ਪ੍ਰੋ. ਗੱਜਣਮਾਜਰਾ ਨੇ ਹਲਕਾ ਅਮਰਗੜ੍ਹ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਹੜ੍ਹ ਪੀੜਤਾਂ ਦੇ ਲਈ ਵੱਧ ਤੋਂ ਵੱਧ ਰਾਹਤ ਸਮਗਰੀ ਇਕੱਠੀ ਕਰ ਕੇ ਆਪਣਾ ਬਣਦਾ ਯੋਗਦਾਨ ਪਾਉਣ | ਉਨ੍ਹਾਂ ਤਾਰਾ ਹੈਲਥ ਫੂਡ ਵੱਲੋਂ ਫੀਡ ਦਾ ਟਰੱਕ ਡੇਰਾ ਬਾਬਾ ਨਾਨਕ ਲਈ ਰਵਾਨਾ ਕਰਨ ਸਮੇਂ ਆਖਿਆ ਕਿ ਅਗਲੇ ਸਮੇਂ ਨੂੰ ਹੋਰ ਵੀ ਰਾਹਤ ਸਮਗਰੀ ਹੜ੍ਹ ਦੀ ਮਾਰ ਝੱਲ ਰਹੇ ਇਲਾਕਿਆਂ ਦੇ ਅੰਦਰ ਭੇਜੀ ਜਾਵੇਗੀ | ਇਸ ਮੌਕੇ ਬਲਵੰਤ ਸਿੰਘ ਗੱਜਣਮਾਜਰਾ ਐਮ.ਡੀ. ਤਾਰਾ ਹੈਲਥ ਫੂਡ, ਜ਼ਿਲ੍ਹਾ ਪ੍ਰਧਾਨ ਸਾਕਿਬ ਅਲੀ ਰਾਜਾ, ਵਿੱਕੀ ਸ਼ਰਮਾ ਪ੍ਰਧਾਨ, ਪੀ.ਏ. ਅਭੀਜੋਤ ਸਿੰਘ ਨਾਗਰਾ, ਸੀਨੀਅਰ ਆਗੂ ਮੋਹਨਜੀਤ ਸਿੰਘ ਕੁੱਪ ਕਲਾਂ, ਚੌਧਰੀ ਨਿਸਾਰ ਮੁਹੰਮਦ, ਮਾਸਟਰ ਗੁਰਪ੍ਰੀਤ ਸਿੰਘ ਜਵੰਧਾ, ਫਰਦੀਪ ਸਿੰਘ, ਸਰਪੰਚ ਨਰੇਸ਼ ਕੁਮਾਰ ਨਾਰੀਕੇ, ਸਤਵਿੰਦਰ ਸਿੰਘ, ਕਰਮਜੀਤ ਸਿੰਘ ਭੋਗੀਵਾਲ, ਗੁਰਤੇਜ ਸਿੰਘ, ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨ, ਮਜ਼ਦੂਰ ਜਥੇਬੰਦੀਆਂ ਨੇ ਸਲੇਮਗੜ੍ਹ 'ਚ ਰੋਕਿਆ ਵਾਰੰਟ ਕਬਜ਼ਾ ਅਗਲੀ ਖ਼ਬਰ ਚੇਅਰਮੈਨ ਤੇ ਤਹਿਸੀਲਦਾਰ ਵਲੋਂ 8 ਪਿੰਡਾਂ 'ਚ ਜਾ ਕੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ <br/>
Ad Position 24