27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸਾਈਾ ਸੈਂਟਰ ਵਲੋਂ ਰਾਸ਼ਟਰੀ ਖੇਡ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 30-08-2025
ਮਸਤੂਆਣਾ ਸਾਹਿਬ, 29 ਅਗਸਤ (ਦਮਦਮੀ)-ਸਪੋਰਟਸ ਅਥਾਰਿਟੀ ਆਫ਼ ਇੰਡੀਆ ਸਾਈ ਸੈਂਟਰ ਮਸਤੂਆਣਾ ਸਾਹਿਬ ਵਿਖੇ ਇੰਚਾਰਜ ਸ੍ਰੀ ਪੁਸ਼ਕਰ ਸਿੰਘ ਦੀ ਨਿਗਰਾਨੀ ਹੇਠ ਸਮੂਹ ਸਟਾਫ਼ ਦੇ ਸਹਿਯੋਗ ਸਦਕਾ ਰਾਸ਼ਟਰੀ ਖੇਡ ਦਿਵਸ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਮਨਾਇਆ ਗਿਆ | ਇਸ ਮੌਕੇ ਖੇਡਾਂ ਦਾ ਆਯੋਜਨ ਕੀਤਾ ਗਿਆ | ਰਾਸ਼ਟਰੀ ਖੇਡ ਦਿਵਸ ਦਾ ਉਦਘਾਟਨ ਅਕਾਲ ਕਾਲਜ ਕੌਂਸਲ ਦੇ ਸੀਨੀਅਰ ਮੈਂਬਰ ਗੁਰਜੰਟ ਸਿੰਘ ਦੁੱਗਾਂ ਨੇ ਕੀਤਾ | ਜਦੋਂ ਕਿ ਵਿਸ਼ੇਸ਼ ਮਹਿਮਾਨ ਵਜੋਂ ਪਿ੍ੰਸੀਪਲ ਡਾਕਟਰ ਗੀਤਾ ਠਾਕਰ ਅਤੇ ਪਿ੍ੰਸੀਪਲ ਸ੍ਰੀ ਵਿਜੇ ਪਲਾਹਾ ਨੇ ਸ਼ਿਰਕਤ ਕੀਤੀ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਵਿਦਿਆਰਥੀਆਂ ਨੂੰ Tਰਾਸ਼ਟਰੀ ਖੇਡ ਦਿਵਸUਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਇਹ ਦਿਨ ਭਾਰਤ ਦੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਮਨਾਇਆ ਜਾਂਦਾ ਹੈ | ਇਸ ਦਿਨ ਨੂੰ ਮਨਾਉਣ ਦੀ ਇਕ ਖ਼ਾਸ ਵਜ੍ਹਾ ਖੇਡਾਂ ਨਾਲ ਸਰੀਰਕ ਗਤੀਵਿਧੀਆਂ ਨੂੰ ਸਾਡੇ ਜੀਵਨ 'ਚ ਸ਼ਾਮਲ ਕਰਨ ਦੀ ਜ਼ਰੂਰਤ ਅਤੇ ਲਾਭਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ | ਇਸ ਮੌਕੇ ਖਿਡਾਰੀਆਂ ਦੀਆਂ ਦੌੜ੍ਹਾਂ, ਲੰਬੀ ਛਾਲ, ਅਤੇ ਰੱਸਾਕਸ਼ੀ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪ੍ਰਬੰਧਕਾਂ ਵਲੋਂ ਜੇਤੂਆਂ ਨੂੰ ਇਨਾਮ ਦਿੱਤੇ ਗਏ | ਇਸ ਮੌਕੇ ਡਾਕਟਰ ਰਜਿੰਦਰ ਸਿੰਘ ਬਾਜਵਾ, ਡਾਕਟਰ ਜਤਿੰਦਰ ਦੇਵ, ਡਾਕਟਰ ਰਣਧੀਰ ਸ਼ਰਮਾ, ਡਾਕਟਰ ਰਜਨੀ, ਸੰਦੀਪ ਸਿੰਘ ਦੁੱਗਾਂ, ਕੋਚ ਯਾਦਵਿੰਦਰ ਸਿੰਘ, ਕੋਚ ਮੀਨਾਕਸ਼ੀ ਦੇਵੀ, ਗੁਰਜੀਤ ਸਿੰਘ ਲਵਲੀ ਸਮੇਤ ਵੱਡੀ ਗਿਣਤੀ ਵਿਚ ਸਟਾਫ਼ ਮੈਂਬਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਰੇਕ ਨਾਗਰਿਕ ਨੂੰ ਅੱਗੇ ਆ ਕੇ ਮਦਦ ਕਰਨੀ ਚਾਹੀਦੀ ਹੈ-ਚੇਅਰਮੈਨ ਜਾਫ਼ਰ ਅਲੀ, ਯਾਮੀਨ... ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸ਼ਲਾਘਾ
Ad Position 24