27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਨਗਰ ਕੌਂਸਲ ਦੇ ਹਾਊਸ 'ਚ ਆਪਣੇ ਵਾਰਡ ਦੀਆਂ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਬੀਬੀ ਸੈਣੀ <br/>

Ad Position 21
No active advertisement
ਅਜੀਤ ਡੈਸਕ 30-08-2025
ਸੰਗਰੂਰ, 29 ਅਗਸਤ (ਅਮਨਦੀਪ ਸਿੰਘ ਬਿੱਟਾ) - ਪੰਜਾਬ ਮਹਿਲਾ ਕਾਂਗਰਸ ਦੀ ਸਕੱਤਰ ਅਤੇ ਵਾਰਡ ਨੰਬਰ 9 ਦੀ ਕੌਂਸਲਰ ਸ੍ਰੀਮਤੀ ਬੀਬੀ ਬਲਵੀਰ ਕੌਰ ਸੈਣੀ ਨੇ ਕਿਹਾ ਕਿ ਇਸ ਵਾਰ ਦੀ ਨਗਰ ਕੌਂਸਲ ਵਿਚ ਹੋਣ ਵਾਲੀ ਹਾਊਸ ਦੀ ਮੀਟਿੰਗ ਪੂਰੀ ਤਰ੍ਹਾਂ ਹੰਗਾਮਾਖੇਜ ਹੋਣ ਦੇ ਅਸਾਰ ਹਨ | ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਸੀਵਰੇਜ ਸਿਸਟਮ ਪੂਰੀ ਤਰ੍ਹਾਂ ਠੱਪ ਹੋਣ ਦੇ ਨਾਲ-ਨਾਲ ਸਟਰੀਟ ਲਾਈਟਾਂ ਵੀ ਜ਼ਿਆਦਾਤਰ ਬੰਦ ਹਨ ਅਤੇ ਪੀਣ ਵਾਲੇ ਪਾਣੀ ਦੀ ਵੀ ਕਈ ਇਲਾਕਿਆਂ ਵਿਚ ਭਾਰੀ ਸਮੱਸਿਆਵਾਂ ਆ ਰਹੀ ਹੈ | ਉਨ੍ਹਾਂ ਕਿਹਾ ਬਰਸਾਤਾਂ ਕਾਰਨ ਤਾਂ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ ਅਤੇ ਸੀਵਰੇਜ ਮੁਲਾਜ਼ਮਾਂ ਦੀ ਹੜਤਾਲ ਹੋਣ ਕਾਰਨ ਸਮੱਸਿਆ ਹੋਰ ਵੀ ਗੰਭੀਰ ਹੋ ਗਈ ਹੈ | ਉਨ੍ਹਾਂ ਕਿਹਾ ਕਿ ਅਜਿਹੀ ਸਮੱਸਿਆਵਾਂ ਦੇ ਨਾਲ-ਨਾਲ ਸੱਤਾਧਾਰੀ ਧਿਰ ਦੀ ਕਾਂਗਰਸ ਕੌਂਸਲਰਾਂ ਨਾਲ ਕੀਤੀ ਜਾ ਰਹੀ ਮਤਰੇਈ ਮਾਂ ਵਾਲੇ ਸਲੂਕ ਵਾਲੀ ਨੀਤੀ ਵੀ ਹਾਊਸ ਦੀ ਮੀਟਿੰਗ ਵਿਚ ਜ਼ੋਰ ਸ਼ੋਰ ਨਾਲ ਉਠਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਾਰਡ ਦੀ ਗੁਰੂ ਨਾਨਕ ਕਲੋਨੀ ਦੇ ਕਈ ਹਿੱਸਿਆ ਵਿਚ ਸੀਵਰੇਜ ਦਾ ਗੰਦਾ ਪਾਣੀ ਘਰਾਂ ਵਿਚ ਦਾਖਲ ਹੋ ਰਿਹਾ ਪਰ ਵਾਰ ਵਾਰ ਸੀਵਰੇਜ ਬੋਰਡ ਦੇ ਅਧਿਕਾਰੀਆਂ ਕੋਲ ਗੁਹਾਰ ਲਗਾਉਣ ਦੇ ਬਾਵਜੂਦ ਵੀ ਕੋਈ ਸੁਣਵਾਈ ਨਾ ਹੋਣ ਕਾਰਨ ਉਨ੍ਹਾਂ ਨੂੰ ਵਾਰਡ ਨਿਵਾਸੀਆਂ ਲਈ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪਵੇਗਾ |

Ad Position 22
No active advertisement
ਪਿਛਲੀ ਖ਼ਬਰ ਬਾਬੂ ਗਰਗ ਸ਼ੋ੍ਰਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਲੁਧਿਆਣਾ (ਸ਼ਹਿਰੀ) ਦੇ ਅਬਰਜ਼ਰਵਰ ਨਿਯੁਕਤ <br/> ਅਗਲੀ ਖ਼ਬਰ ਵਿਧਾਇਕਾ ਭਰਾਜ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ <br/>
Ad Position 24