27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਬਾਬੂ ਗਰਗ ਸ਼ੋ੍ਰਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਲੁਧਿਆਣਾ (ਸ਼ਹਿਰੀ) ਦੇ ਅਬਰਜ਼ਰਵਰ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 30-08-2025
ਭਵਾਨੀਗੜ੍ਹ, 29 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਾਬੂ ਪ੍ਰਕਾਸ਼ ਚੰਦ ਗਰਗ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਰਕਲ ਅਤੇ ਜ਼ਿਲ੍ਹਾ ਪ੍ਰਧਾਨ ਦੀ ਚੋਣ ਪਾਰਦਰਸ਼ੀ ਢੰਗ ਨਾਲ ਚੋਣ ਕਰਵਾਉਣ ਲਈ ਲੁਧਿਆਣਾ (ਸ਼ਹਿਰੀ) ਦਾ ਅਬਰਜ਼ਰਵਰ ਦੀ ਵੱਡੀ ਜ਼ਿੰਮੇਵਾਰੀ ਦੇਣ ਨਾਲ ਸਥਾਨਕ ਇਲਾਕੇ ਦੇ ਵਰਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ 'ਤੇ ਹਰਵਿੰਦਰ ਸਿੰਘ ਕਾਕੜਾ, ਜਥੇਦਾਰ ਇੰਦਰਜੀਤ ਸਿੰਘ ਤੂਰ, ਰਵਜਿੰਦਰ ਸਿੰਘ ਕਾਕੜਾ, ਅਜੈਬ ਸਿੰਘ ਗਹਿਲਾਂ ਨੇ ਕਿਹਾ ਕਿ ਬਾਬੂ ਗਰਗ ਵਲੋਂ ਪਹਿਲਾਂ ਵੀ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤੀ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਸਨ, ਹੁਣ ਦਲ ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਉਨ੍ਹਾਂ ਨੂੰ ਲੁਧਿਆਣਾ ਸ਼ਹਿਰੀ ਦੀ ਸਰਕਲ ਅਤੇ ਜ਼ਿਲ੍ਹਾ ਪ੍ਰਧਾਨ ਦੀ ਚੋਣ ਵਿਚ ਅਬਜ਼ਰਬਰ ਲਗਾਉਣਾ ਵੱਡੇ ਮਾਣ ਦੀ ਗੱਲ ਹੈ | ਉਨ੍ਹਾਂ ਇਹ ਮਾਣ ਦੇਣ 'ਤੇ ਦਲ ਦੇ ਪ੍ਰਧਾਨ ਅਤੇ ਉੱਚ ਆਗੂਆਂ ਦਾ ਧੰਨਵਾਦ ਕਰਦਿਆਂ ਬਾਬੂ ਗਰਗ ਨੂੰ ਵਧਾਈ ਦਿੱਤੀ ਅਤੇ ਹਰ ਪੱਧਰ 'ਤੇ ਉਨ੍ਹਾਂ ਨੂੰ ਸਾਥ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ 'ਤੇ ਉਕਤ ਤੋਂ ਇਲਾਵਾ, ਧਨਮਿੰਦਰ ਸਿੰਘ ਭੱਟੀਵਾਲ, ਨਿਹਾਲ ਸਿੰਘ ਨੰਦਗੜ੍ਹ, ਕੁਲਵੰਤ ਸਿੰਘ ਜੌਲੀਆਂ, ਡਾ. ਗੁਰਚਰਨ ਸਿੰਘ ਪੰਨਵਾਂ, ਸਰਵਨ ਸਿੰਘ ਕਲੌਦੀ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਰ.ਵੀ.ਵਸ਼ਿਸ਼ਟ ਨੂੰ ਮਹੰਤ ਬਣਾਏ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਨਗਰ ਕੌਂਸਲ ਦੇ ਹਾਊਸ 'ਚ ਆਪਣੇ ਵਾਰਡ ਦੀਆਂ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਬੀਬੀ ਸੈਣੀ <br/>
Ad Position 24