27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹਾਕੀ ਪ੍ਰੇਮੀਆਂ ਨੇ ਲੱਡੂ ਵੰਡ ਕੇ ਮੇਜਰ ਧਿਆਨ ਚੰਦ ਦਾ ਮਨਾਇਆ ਜਨਮ ਦਿਨ <br/>

Ad Position 21
No active advertisement
ਅਜੀਤ ਡੈਸਕ 30-08-2025
ਸੰਗਰੂਰ, 29 ਅਗਸਤ (ਅਮਨਦੀਪ ਸਿੰਘ ਬਿੱਟਾ) - ਸੰਗਰੂਰ ਹਾਕੀ ਐਸੋਸੀਏਸ਼ਨ ਵਲੋਂ ਹਾਕੀ ਦੇ ਜਾਦੂਗਰ ਵਜੋਂ ਪ੍ਰਸਿੱਧ ਹੋਏ ਮੇਜਰ ਧਿਆਨ ਚੰਦ ਦਾ ਅੱਜ ਜਨਮ ਦਿਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਥਾਨਕ ਵਾਰ ਹੀਰੋਜ ਸਟੇਡੀਅਮ ਵਿਖੇ ਮਨਾਇਆ ਗਿਆ | ਸਟੇਡੀਅਮ ਦੇ ਹਾਕੀ ਮੈਦਾਨ ਵਿਚ ਹੋਏ ਵਿਸ਼ੇਸ਼ ਸਮਾਰੋਹ ਦੌਰਾਨ ਹਾਕੀ ਦਾ ਟੂਰਨਾਮੈਂਟ ਵੀ ਕਰਵਾਇਆ ਗਿਆ ਜਿਸ ਵਿਚ ਅਜੀਤ ਉਪ ਦਫਤਰ ਸੰਗਰੂਰ ਦੇ ਇੰਚਾਰਜ ਸੁਖਵਿੰਦਰ ਸਿੰਘ ਫੁੱਲ ਮੁੱਖ ਮਹਿਮਾਨ ਵਜੋਂ ਸਾਮਲ ਹੋਏ | ਇਸ ਮੌਕੇ ਜਸਵਿੰਦਰ ਸਿੰਘ ਲਾਲੀ, ਸਤੀਸ਼ ਕੁਮਾਰ, ਭੁਪਿੰਦਰ ਸਿੰਘ, ਰਮੇਸ਼ ਰਜੌਰੀਆ, ਗੁਰਜੀਤ ਸਿੰਘ, ਲਵਨੀਤ ਸਿੰਘ, ਅਮਰਜੀਤ ਸਿੰਘ, ਮਲਕੀਤ ਸਿੰਘ, ਪਿ੍ੰਸ ਸਿੰਘ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਪਾਰਸ, ਜਗਜੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਕਾਰਤੀਕ ਸਮੇਤ ਵੱਖ-ਵੱਖ ਸਖਸੀਅਤਾਂ ਮੌਜੂਦ ਸਨ | ਯਾਦਵਿੰਦਰ ਸਿੰਘ ਸਨੀ ਵਲੋਂ ਜੇਤੂ ਟੀਮ ਨੂੰ ਇਨਾਮ ਵੰਡਣ ਦੀ ਰਸਮ ਅਦਾ ਕੀਤੀ ਗਈ ਅਤੇ ਮੇਜਰ ਧਿਆਨ ਦੀ ਜਨਮ ਦਿਨ ਦੀ ਖੁਸ਼ੀ ਲੱਡੂ ਵੰਡ ਕੇ ਮਨਾਈ ਗਈ |
ਧੂਰੀ, (ਸੰਜੇ ਲਹਿਰੀ)-ਡਿਪਟੀ ਕਮਿਸ਼ਨਰ ਸੰਗਰੂਰ ਦੇ ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਪਿ੍ੰਸੀਪਲ ਡਾ. ਹਰਵਿੰਦਰ ਸਿੰਘ ਦੀ ਅਗਵਾਈ ਵਿਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ | ਇਸ ਖੇਡ ਦਿਵਸ ਮੌਕੇ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਐਸੋਸੀਏਟ ਪ੍ਰੋਫ਼ੈਸਰ ਡਾ. ਸੰਜੀਵ ਦੱਤਾ ਨੇ ਕਿਹਾ ਕਿ ਰਾਸ਼ਟਰੀ ਖੇਡ ਦਿਵਸ ਮੇਜਰ ਧਿਆਨ ਚੰਦ ਦੇ ਜਨਮ ਦਿਵਸ 'ਤੇ ਭਾਰਤ ਸਰਕਾਰ ਦੇ ਖੇਡ ਮੰਤਰਾਲੇ ਵਲੋਂ 2012 ਤੋਂ ਸ਼ੁਰੂ ਕੀਤਾ ਗਿਆ | ਇਸ ਦਿਨ ਰਾਸ਼ਟਰਪਤੀ ਵਲੋਂ ਰਾਸ਼ਟਰਪਤੀ ਭਵਨ ਵਿਖੇ ਖੇਡਾਂ ਦੇ ਖੇਤਰ ਵਿਚ ਚੰਗੀਆਂ ਉਪਲਬਧੀਆਂ ਵਾਲੇ ਖਿਡਾਰੀਆਂ ਅਤੇ ਕੋਚਾਂ ਨੂੰ ਖੇਡ ਪੁਰਸਕਾਰ ਜਿਵੇਂ ਅਰਜਨ, ਦਰੋਣਾਚਾਰੀਆ, ਰਾਜੀਵ ਗਾਂਧੀ ਅਤੇ ਧਿਆਨ ਚੰਦ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਂਦਾ ਹੈ | ਇਸ ਦੇ ਨਾਲ ਹੀ ਉਨ੍ਹਾਂ ਨੇ ਸਰੀਰਕ ਅਤੇ ਯੋਗ ਆਸਣ ਕਿਰਿਆਵਾਂ ਦੁਆਰਾ ਸਰੀਰ ਨੂੰ ਤੰਦਰੁਸਤ ਰੱਖਣ ਲਈ ਇਨ੍ਹਾਂ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਸਮੇਂ ਨਾੜੀ ਸ਼ੋਧਨ, ਭ੍ਰਾਮਰੀ ਪ੍ਰਾਣਾਯਾਮ ਅਤੇ ਤਾੜ ਆਸਣ ਆਦਿ ਵੀ ਕਰਵਾਏ ਗਏ | ਕਾਲਜ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਰੀਰ ਨੂੰ ਤੰਦਰੁਸਤ ਰੱਖਣ ਲਈ ਯੋਗ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਹਰ ਰੋਜ਼ ਸਰੀਰ ਦੀ ਤੰਦਰੁਸਤੀ ਲਈ ਆਪਣੇ ਸਰੀਰ ਨੂੰ ਸਮਾਂ ਦੇਣਾ ਚਾਹੀਦਾ ਹੈ | ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕ ਪ੍ਰੋ: ਦੀਪਕ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁਕਾਈ |

Ad Position 22
No active advertisement
ਪਿਛਲੀ ਖ਼ਬਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਰਾਜਾ ਬੀਰ ਕਲ੍ਹਾਂ ਦੇ ਗ੍ਰਹਿ ਵਿਖੇ ਪੁੱਜੇ <br/> ਅਗਲੀ ਖ਼ਬਰ ਸਰਕਾਰੀ ਕਾਲਜ 'ਚ ਖੇਡ ਮੁਕਾਬਲੇ ਕਰਵਾਏ <br/>
Ad Position 24