27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਰਾਜਾ ਬੀਰ ਕਲ੍ਹਾਂ ਦੇ ਗ੍ਰਹਿ ਵਿਖੇ ਪੁੱਜੇ <br/>

Ad Position 21
No active advertisement
ਅਜੀਤ ਡੈਸਕ 30-08-2025
ਸੁਨਾਮ ਊਧਮ ਸਿੰਘ ਵਾਲਾ, 29 ਅਗਸਤ (ਭੁੱਲਰ, ਧਾਲੀਵਾਲ) - ਸਿੱਖ ਕੌਮ ਦੇ ਉੱਘੇ ਕਥਾ ਵਾਚਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਸੁਨਾਮ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਰਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ ਦੇ ਗ੍ਰਹਿ ਵਿਖੇ ਪੁੱਜੇ | ਇਸ ਸਮੇਂ ਗੱਲਬਾਤ ਕਰਦਿਆਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਸਿੱਖ ਧਰਮ ਇਨਸਾਨ ਨੂੰ ਮਨੁੱਖਤਾ ਦੀ ਸੇਵਾ ਕਰਨ ਦੀ ਜਾਚ ਸਿਖਾਉਂਦਾ ਹੈ | ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ | ਭਾਵੇਂ ਸਰਕਾਰ ਦਾ ਇਹ ਮੁੱਢਲਾ ਫ਼ਰਜ਼ ਬਣਦਾ ਹੀ ਹੈ ਕਿ ਪੀੜਤ ਲੋਕਾਂ ਦੀ ਮਦਦ ਕੀਤੀ ਜਾਵੇ ਅਤੇ ਇਸ ਤੋਂ ਇਲਾਵਾ ਪੰਜਾਬ ਦੇ ਆਮ ਲੋਕਾਂ ਨੂੰ ਵੀ ਕੁਦਰਤੀ ਆਫ਼ਤ ਨਾਲ ਜੂਝ ਰਹੇ ਪੰਜਾਬੀਆਂ ਦੀ ਬਾਂਹ ਫੜਨੀ ਚਾਹੀਦੀ ਹੈ | ਇਸ ਸਮੇਂ ਬੀਰ ਕਲ੍ਹਾਂ ਪਰਿਵਾਰ ਵਲੋਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਸ਼੍ਰੀ ਸਾਹਿਬ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਬੀਬੀ ਸੁਖਦੇਵ ਕੌਰ, ਫ਼ੌਜਾਂ ਸਿੰਘ ਬਰਨਾਲਾ, ਬਲਕਾਰ ਸਿੰਘ, ਗੁਰਪ੍ਰੀਤ ਸਿੰਘ ਖਡਿਆਲ, ਐਡਵੋਕੇਟ ਅਜੇ ਵੀਰ ਸਿੰਘ ਚਹਿਲ ਬੀਰ ਕਲ੍ਹਾਂ, ਹਰਿੰਦਰ ਸਿੰਘ ਗਰੇਵਾਲ, ਵਿਕਰਾਂਤ ਸ਼ਰਮਾ, ਬਲਵਿੰਦਰ ਸਿੰਘ ਬੀਰ ਕਲ੍ਹਾਂ ਅਤੇ ਬਲਜਿੰਦਰ ਕੌਰ ਸਾਬਕਾ ਸਰਪੰਚ ਬੀਰ ਕਲ੍ਹਾਂ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ 'ਮਹਾਨ ਕੋਸ਼' ਦੀਆਂ ਕਾਪੀਆਂ ਨੂੰ ਮਿੱਟੀ ਵਿਚ ਦੱਬੇ ਜਾਣ ਦੇ ਮਾਮਲਾ- ਗੋਇੰਦਵਾਲ ਸਾਹਿਬ ਲਿਜਾਈਆਂ ਜਾਣਗੀਆਂ 'ਮਹਾਨ ਕੋਸ... ਅਗਲੀ ਖ਼ਬਰ ਹਾਕੀ ਪ੍ਰੇਮੀਆਂ ਨੇ ਲੱਡੂ ਵੰਡ ਕੇ ਮੇਜਰ ਧਿਆਨ ਚੰਦ ਦਾ ਮਨਾਇਆ ਜਨਮ ਦਿਨ <br/>
Ad Position 24