22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਮਾਲ ਵਿਭਾਗ ਦੇ ਕੰਮਾਂ 'ਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

Ad Position 21
No active advertisement
ਅਜੀਤ ਡੈਸਕ 31-08-2025
ਮਲੇਰਕੋਟਲਾ, 30 ਅਗਸਤ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਮਾਲ ਵਿਭਾਗ ਦੇ ਕੰਮਾਂ 'ਚ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਵਿਰਾਜ. ਐਸ. ਤਿੜਕੇ ਵਲੋਂ ਜ਼ਿਲ੍ਹਾ ਪੱਧਰ 'ਤੇ ਮਾਲ ਵਿਭਾਗ ਦੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਵਿੱਚ ਮਾਲ ਵਿਭਾਗ ਨਾਲ ਸੰਬੰਧਤ ਵੱਖ-ਵੱਖ ਮਾਮਲਿਆਂ, ਸਕੀਮਾਂ ਅਤੇ ਲੰਬਿਤ ਕੰਮਾਂ ਦੀ ਬਾਰੀਕੀ ਨਾਲ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ | ਸਮੇਂ ਦੀ ਬੱਚਤ ਅਤੇ ਵਿਭਾਗਾਂ ਵਿਚ ਬੇਲੋੜੀ ਖੱਜਲ-ਖ਼ੁਆਰੀ ਨੂੰ ਮੁਕੰਮਲ ਤੌਰ 'ਤੇ ਬੰਦ ਕਰਨ ਲਈ ਅਧਿਕਾਰੀਆਂ ਨੂੰ ਸਰਗਰਮ ਯੋਗਦਾਨ ਪਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਨਾਗਰਿਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਪ੍ਰਦਾਨ ਕਰਨ ਵਿਚ ਤੇਜ਼ੀ ਲਿਆਂਦੀ ਜਾਵੇ | ਉਨ੍ਹਾਂ ਕਿਹਾ ਕਿ ਇੰਤਕਾਲ, ਵੰਡ, ਜਮ੍ਹਾਬੰਦੀਆਂ ਅਤੇ ਨਿਸ਼ਾਨਦੇਹੀ ਦੇ ਮਾਮਲਿਆਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਸਮਾਂਬੱਧ ਤਰੀਕੇ ਨਾਲ ਨਿਪਟਾਉਣ ਲਈ ਇੱਕ ਮੁਹਿੰਮ ਦੇ ਤੌਰ 'ਤੇ ਕੰਮ ਕੀਤਾ ਜਾਵੇ | ਰਜਿਸਟਰੀ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ ਹੈ ਕਿ ਈਜੀ ਰਜਿਸਟਰੀ ਅਤੇ ਈਜੀ ਜਮ੍ਹਾਂਬੰਦੀ ਵਰਗੀਆਂ ਆਨਲਾਈਨ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਜਨਤਾ ਤੱਕ ਪਹੁੰਚੇ | ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਕੰਮ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਮੇਂ ਸਿਰ ਪੂਰੇ ਕਰਨ ਦੇ ਆਦੇਸ਼ ਦਿੱਤੇ | ਡਿਪਟੀ ਕਮਿਸ਼ਨਰ ਨੇ ਵਿਭਾਗੀ ਪੜਤਾਲਾਂ ਦੇ ਬਕਾਇਆ ਕੇਸਾਂ ਨੂੰ ਜਲਦੀ ਤੋਂ ਜਲਦੀ ਨੇਪਰੇ ਚੜ੍ਹਨ ਲਈ ਕਿਹਾ | ਉਨ੍ਹਾਂ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਪਾਰਦਰਸ਼ਤਾ, ਸਮਾਂਬੱਧ ਅਤੇ ਜਵਾਬਦੇਹੀ ਨਾਲ ਕੰਮ ਕਰਨ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਮਾਲ ਪ੍ਰਣਾਲੀ ਆਮ ਲੋਕਾਂ ਨਾਲ ਜੁੜੀ ਹੁੰਦੀ ਹੈ, ਇਸ ਲਈ ਇਸ ਵਿਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਡੀ.ਐਮ. ਮਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਤਹਿਸੀਲਦਾਰ ਮਲੇਰਕੋਟਲਾ ਰੀਤੂ ਗੁਪਤਾ, ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ, ਸੁਪਰਡੈਂਟ ਧਰਮ ਸਿੰਘ, ਜ਼ਿਲ੍ਹਾ ਆਈ.ਟੀ ਮੈਨੇਜਰ ਮੋਨਿਕਾ ਸਿੰਗਲਾ, ਏ.ਐਸ.ਐਮ.ਵਿਕਾਸ ਹੰਸ, ਸਦਰ ਕਾਨੂੰਗੋ ਰਣਜੀਤ ਸਿੰਘ ਤੋਂ ਇਲਾਵਾ ਦਫ਼ਤਰ ਕਰਮਚਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਰਿੰਦਰ ਗੋਇਲ ਨੇ ਚਾਂਦਪੁਰਾ ਘੱਗਰ ਸਾਈਫ਼ਨ ਦਾ ਜਾਇਜ਼ਾ ਲਿਆ ਅਗਲੀ ਖ਼ਬਰ ਕਾਰ ਸਵਾਰ ਤਿੰਨ ਵਿਅਕਤੀ ਹੈਰੋਇਨ ਸਮੇਤ ਕਾਬੂ <br/>
Ad Position 24