22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬਰਿੰਦਰ ਗੋਇਲ ਨੇ ਚਾਂਦਪੁਰਾ ਘੱਗਰ ਸਾਈਫ਼ਨ ਦਾ ਜਾਇਜ਼ਾ ਲਿਆ

Ad Position 21
No active advertisement
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ, ਵਿਧਾਇਕ ਬੁੱਧ ਰਾਮ ਤੇ ਹੋਰ ਚਾਂਦਪੁਰਾ ਘੱਗਰ ਸਾਈਫ਼ਨ ਦਾ ਜਾਇਜ਼ਾ ਲੈਂਦੇ ਹੋਏ | ਤਸਵੀਰ : ਵਰਿੰਦਰ ਭਾਰਦਵਾਜ <br/> 31-08-2025
ਮੂਣਕ, 30 ਅਗਸਤ (ਵਰਿੰਦਰ ਭਾਰਦਵਾਜ)- ਹਿਮਾਚਲ ਸ਼ੁਰੂ ਹੁੰਦੇ ਪੰਜਾਬ ਤੇ ਹਰਿਆਣਾ ਸੂਬੇ 'ਚੋਂ ਮੂਣਕ ਜਾਖਲ ਰਸਤੇ ਲੰਘ ਕੇ ਰਾਜਸਥਾਨ ਵੱਲ ਜਾਂਦੇ ਘੱਗਰ ਦਰਿਆ ਵਿਚ ਆਏ ਹੜ੍ਹਾਂ ਦੀ ਸਥਿਤੀ ਨੂੰ ਨਜਿੱਠਣ ਲਈ ਪੰਜਾਬ ਤੇ ਹਰਿਆਣਾ ਦੇ ਸਬੰਧਤ ਅਧਿਕਾਰੀਆਂ ਅਤੇ ਸਿਵਲ ਪ੍ਰਸ਼ਾਸਨ ਵਲੋਂ ਸਥਿਤੀ 'ਤੇ ਨੇੜਿਓਾ ਨਜ਼ਰ ਰੱਖੀ ਜਾ ਰਹੀ ਹੈ ਅਜਿਹੀ ਸਥਿਤੀ 'ਚ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਸਗੋਂ ਹਰ ਸਥਿਤੀ ਨੂੰ ਨਜਿੱਠਣ ਲਈ ਸੁਚੇਤ ਰਹਿ ਕੇ ਮੋਢੇ ਨਾਲ ਮੋਢਾ ਲਗਾ ਕੇ ਪ੍ਰਸ਼ਾਸਨ ਦੀ ਮਦਦ ਕਰਨ ਦੀ ਲੋੜ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਬੁਢਲਾਡਾ ਦੇ ਵਿਧਾਇਕ ਪਿ੍ੰਸੀਪਲ ਬੁੱਧ ਰਾਮ ਵਲੋਂ ਹਰਿਆਣਾ ਪੰਜਾਬ ਬਾਰਡਰ ਸਥਿਤ ਚਾਂਦਪੁਰਾ ਘੱਗਰ ਸਾਈਫ਼ਨ ਹਰਿਆਣਾ ਦਾ ਜਾਇਜ਼ਾ ਲੈਣ ਉਪਰੰਤ ਚੋਣਵੇਂ ਪੱਤਰਕਾਰਾਂ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਹੜ੍ਹ ਇੱਕ ਕੁਦਰਤੀ ਆਫ਼ਤ ਹੈ ਪੰਜਾਬ ਦੀ ਭਗਵੰਤ ਮਾਨ ਸਰਕਾਰ ਇਸ ਅÏਖੀ ਘੜੀ ਵਿਚ ਕਿਸਾਨਾਂ ਤੇ ਆਮ ਲੋਕਾਂ ਨਾਲ ਚਟਾਨ ਦੀ ਤਰ੍ਹਾਂ ਮੋਢੇ ਨਾਲ ਮੋਢਾ ਲਗਾ ਕੇ ਖੜੀ ਹੈ, ਜਿੱਥੇ ਸਰਕਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਬਚਾਅ ਅਤੇ ਰਾਹਤ ਕਾਰਜ ਚਲਾ ਰਹੀ ਹੈ, ਉੱਥੇ ਹੀ ਸਰਕਾਰ ਤੇ ਪ੍ਰਸ਼ਾਸਨਿਕ ਉੱਚ ਅਧਿਕਾਰੀ ਹੜ੍ਹ ਪ੍ਰਭਾਵਿਤ ਖੇਤਰਾਂ 'ਤੇ ਨਜ਼ਰ ਵੀ ਰੱਖ ਰਹੇ ਹਨ ਅਤੇ ਸਰਕਾਰ ਦੀ ਮਦਦ ਤੇ ਲੋਕਾਂ ਦੇ ਸਹਿਯੋਗ ਨਾਲ ਬਚਾਓ ਕਾਰਜਾਂ ਵਿਚ ਵਧੇਰੇ ਤੇਜੀ ਲਿਆਂਦੀ ਜਾ ਰਹੀ ਹੈ | ਹੜ੍ਹ ਦਾ ਜਾਇਜ਼ਾ ਲੈਣ ਪਹੁੰਚੇ ਜ਼ਿਲ੍ਹਾ ਮਾਨਸਾ ਦੇ ਬੁਢਲਾਡਾ ਹਲਕੇ ਤੋਂ ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਦਾ ਪ੍ਰਸ਼ਾਸਨ ਹਮੇਸ਼ਾ ਵਾਂਗ ਇਕੱਠੇ ਮਿਲ ਕੇ ਚਾਂਦਪੁਰਾ ਸਾਈਫ਼ਨ ਦੀ ਮਜ਼ਬੂਤੀ ਅਤੇ ਘੱਗਰ ਦੇ ਵਧਦੇ ਅਤੇ ਡਿੱਗਦੇ ਪਾਣੀ ਦੇ ਪੱਧਰ ਦੀ ਨਿਗਰਾਨੀ ਤੇ ਬਚਾਅ ਸਬੰਧੀ ਹਰ ਸੰਭਵ ਮਦਦ ਪ੍ਰਦਾਨ ਕਰ ਰਿਹਾ ਹੈ | ਇਸ ਮੌਕੇ ਪੀ.ੲ.ੇ ਰਕੇਸ਼ ਕੁਮਾਰ ਗੁਪਤਾ, ਚੇਅਰਮੈਨ ਸਤੀਸ਼ ਕੁਮਾਰ, ਜ਼ਿਲ੍ਹਾ ਪਲਾਨਿੰਗ ਬੋਰਡ ਸੰਗਰੂਰ ਦੇ ਮੈਂਬਰ ਅਰੁਣ ਜਿੰਦਲ, ਹਰਿਆਣਾ ਦੇ ਸਿੰਚਾਈ ਵਿਭਾਗ ਸਮੇਤ ਸਬੰਧਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਿਪਤਾ ਦੀ ਘੜੀ 'ਚ ਪੰਜਾਬ ਦੇ ਭਾਜਪਾ ਆਗੂਆਂ ਦੀ ਚੁੱਪ ਹੈਰਾਨ ਕਰਨ ਵਾਲੀ-ਅਮਨ ਅਰੋੜਾ ਅਗਲੀ ਖ਼ਬਰ ਮਾਲ ਵਿਭਾਗ ਦੇ ਕੰਮਾਂ 'ਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
Ad Position 24