22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਮੋਟਰ 'ਤੇ ਦੇਸ਼ੀ ਸ਼ਰਾਬ ਕੱਢਦੇ 2 ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 31-08-2025
ਕੁੱਪ ਕਲਾਂ, 30 ਅਗਸਤ (ਸੁਖਜਿੰਦਰ ਸਿੰਘ ਝੱਲ) - ਥਾਣਾ ਸਦਰ ਅਹਿਮਦਗੜ੍ਹ ਪੁਲਿਸ ਨੇ ਦੋ ਅਜਿਹੇ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਜੋ ਦੇਸੀ ਸ਼ਰਾਬ ਕੱਢ ਕੇ ਪੀਣ ਅਤੇ ਵੇਚਣ ਦੇ ਆਦੀ ਸਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਦਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੂੰ ਮੁਖ਼ਬਰੀ ਮਿਲੀ ਸੀ ਕਿ ਲਖਵੀਰ ਸਿੰਘ ਅਤੇ ਗੁਰਮੀਤ ਸਿੰਘ ਵਾਸੀ ਪਿੰਡ ਭੁਰਥਲਾ ਮੰਡੇਰ ਆਪਣੀ ਮੋਟਰ 'ਤੇ ਦੇਸੀ ਸ਼ਰਾਬ ਕੱਢਦੇ ਹਨ | ਪੁਲਿਸ ਨੇ ਏ ਐਸ ਆਈ ਅਮਰਜੀਤ ਸਿੰਘ ਦੀ ਅਗਵਾਈ ਹੇਠ ਦੋਹਾਂ ਵਿਅਕਤੀਆਂ ਨੂੰ ਕਾਬੂ ਕਰਦਿਆਂ 25 ਲੀਟਰ ਲਾਹਣ ਅਤੇ ਦੇਸੀ ਸ਼ਰਾਬ ਬਣਾਉਣ ਦਾ ਹੋਰ ਸਮਾਨ ਬਰਾਮਦ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਬੁੱਕਣਵਲ 'ਚ ਹੈਵੀ ਡਿਊਟੀ ਵਾਹਨਾਂ 'ਤੇ ਰੋਕ ਲਗਾਉਣ ਲਈ ਮੰਗ-ਪੱਤਰ ਡਿਪਟੀ ਕਮਿਸ਼ਨਰ ਨੂੰ ਦਿੱਤਾ <br/> ਅਗਲੀ ਖ਼ਬਰ ਦੇਸ਼ ਭਗਤ ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ <br/>
Ad Position 24