22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹਜ਼ਾਰਾਂ ਲੋੜਵੰਦ ਵਿਦਿਆਰਥੀ ਲੈਣ ਲੱਗੇ ਧੂਰੀ ਵਿਖੇ ਖੁੱਲ੍ਹੀ ਪਬਲਿਕ ਲਾਇਬ੍ਰੇਰੀ ਦਾ ਲਾਭ <br/>

Ad Position 21
No active advertisement
ਅਜੀਤ ਡੈਸਕ 31-08-2025
ਧੂਰੀ, 30 ਅਗਸਤ (ਸੰਜੇ ਲਹਿਰੀ) - ਧੂਰੀ ਦੇ ਨਗਰ ਕੌਂਸਲ ਪਾਰਕ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੇਢ ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਾਈ ਗਈ ਆਧੁਨਿਕ ਸਹੂਲਤਾਂ ਵਾਲੀ ਵਾਤਾਨਕੂਲ ਲਾਇਬ੍ਰੇਰੀ ਦਾ ਲਾਭ ਹਜ਼ਾਰਾਂ ਲੋੜਵੰਦ ਵਿਦਿਆਰਥੀ ਅਤੇ ਸਾਹਿਤ ਪ੍ਰੇਮੀ ਲੈਣ ਲੱਗ ਪਏ ਹਨ ਅਤੇ ਆਏ ਦਿਨ ਇੱਥੇ ਪਾਠਕਾਂ ਦੀ ਗਿਣਤੀ ਵਿਚ ਵਾਧਾ ਹੁੰਦਾ ਜਾ ਰਿਹਾ | ਅੱਜ ਸਾਡੇ ਪ੍ਰਤੀਨਿਧੀ ਨੇ ਜਦੋਂ ਲਾਇਬਰੇਰੀ ਦਾ ਦੌਰਾ ਕੀਤਾ ਤਾਂ ਵੇਖਿਆ ਕਿ ਸਵੇਰ ਤੋਂ ਹੀ ਇੱਥੇ ਪਾਠਕ ਆਉਣੇ ਸ਼ੁਰੂ ਹੋ ਗਏ ਸਨ, ਜਿਨ੍ਹਾਂ ਵਿਚ ਜ਼ਿਆਦਾਤਰ ਪਾਠਕ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਭਾਗ ਲੈਣ ਵਾਲੇ ਲੜਕੇ ਲੜਕੀਆਂ ਸਨ | ਇਸ ਮੌਕੇ ਸਾਡੇ ਪ੍ਰਤੀਨਿਧੀ ਨਾਲ ਗੱਲਬਾਤ ਕਰਦਿਆਂ ਲਾਇਬਰੇਰੀ ਦੀ ਸਾਂਭ ਸੰਭਾਲ ਕਰ ਰਹੇ ਡਿਊਟੀ ਤੇ ਤਾਇਨਾਤ ਵਿਅਕਤੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਲਾਇਬਰੇਰੀ ਵਿਚ ਰੋਜ਼ਾਨਾ 100 ਦੇ ਕਰੀਬ ਪਾਠਕ ਵੱਖ-ਵੱਖ ਸਮੇਂ ਆ ਕੇ ਸਾਹਿਤਕ, ਸਭਿਆਚਾਰ, ਧਾਰਮਿਕ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਨਾਲ ਸਬੰਧਤ ਕਿਤਾਬਾਂ ਦੀ ਮੰਗ ਕਰਦੇ ਹਨ ਅਤੇ ਲਾਇਬਰੇਰੀ ਵਿਚ ਬੈਠਣ ਵਾਲੇ ਵਿਦਿਆਰਥੀ ਪੂਰੀ ਤਰ੍ਹਾਂ ਨਿਯਮਾਂ ਦੀ ਪਾਲਣਾ ਵੀ ਕਰਦੇ ਹਨ | ਪੰਜਾਬੀ ਸਾਹਿਤ ਸਭਾ ਧੂਰੀ ਦੇ ਪ੍ਰਧਾਨ ਸ੍ਰੀ ਮੂਲ ਚੰਦ ਸ਼ਰਮਾ, ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਪ੍ਰਧਾਨ ਸ੍ਰੀ ਪਵਨ ਹਰਚੰਦਪੁਰੀ ਨੇ ਕਿਹਾ ਕਿ ਸਾਨੂੰ ਰਲ ਮਿਲ ਕੇ ਪੁਸਤਕ ਸਭਿਆਚਾਰ ਅਤੇ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਪ੍ਰਸਾਰ ਵਿਚ ਯੋਗਦਾਨ ਪਾਉਣ ਲਈ ਲਾਇਬਰੇਰੀਆਂ ਵਿਚ ਜਾ ਕੇ ਕਿਤਾਬਾਂ ਪੜ੍ਹਨ ਦੇ ਨਾਲ ਨਾਲ ਆਪਣੇ ਘਰਾਂ ਵਿਚ ਵੀ ਮਿੰਨੀ ਲਾਇਬਰੇਰੀਆਂ ਬਣਾਉਣੀਆਂ ਚਾਹੀਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਡੀ.ਐਸ.ਪੀ. ਕੁਲਦੀਪ ਸਿੰਘ ਮਲੇਰਕੋਟਲਾ ਸੇਵਾ ਮੁਕਤ ਹੋਣ ਉਪਰੰਤ ਸਨਮਾਨਿਤ <br/> ਅਗਲੀ ਖ਼ਬਰ ਬੁੱਕਣਵਲ 'ਚ ਹੈਵੀ ਡਿਊਟੀ ਵਾਹਨਾਂ 'ਤੇ ਰੋਕ ਲਗਾਉਣ ਲਈ ਮੰਗ-ਪੱਤਰ ਡਿਪਟੀ ਕਮਿਸ਼ਨਰ ਨੂੰ ਦਿੱਤਾ <br/>
Ad Position 24