22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਡੀ.ਐਸ.ਪੀ. ਕੁਲਦੀਪ ਸਿੰਘ ਮਲੇਰਕੋਟਲਾ ਸੇਵਾ ਮੁਕਤ ਹੋਣ ਉਪਰੰਤ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 31-08-2025
ਮਲੇਰਕੋਟਲਾ, 30 ਅਗਸਤ (ਮਨਜਿੰਦਰ ਸਿੰਘ ਸਰੌਦ) - ਪਿਛਲੇ ਲੰਬੇ ਸਮੇਂ ਤੋਂ ਮਲੇਰਕੋਟਲਾ ਵਿਖੇ ਸੇਵਾ ਨਿਭਾ ਰਹੇ ਡੀ.ਐਸ.ਪੀ. ਕੁਲਦੀਪ ਸਿੰਘ ਦਾ ਸ਼ਹਿਰ ਦੇ ਪਤਵੰਤੇ ਸੱਜਣਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾ ਮੁਕਤ ਥਾਣੇਦਾਰ ਬਹਾਦਰ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਵਲੋਂ ਆਪਣੇ ਸੇਵਾ ਕਾਲ ਦੇ ਸਫ਼ਰ ਦੌਰਾਨ ਸਾਡੇ ਸਮਾਜ ਨੂੰ ਚੰਗੀਆਂ ਸੇਵਾਵਾਂ ਦਿੱਤੀਆਂ ਗਈਆਂ ਹਨ, ਜਿਸ ਨੂੰ ਯਾਦ ਰੱਖਿਆ ਜਾਵੇਗਾ | ਅੱਜ ਉਨ੍ਹਾਂ ਦੀ ਸੇਵਾ ਮੁਕਤੀ 'ਤੇ ਅਸੀਂ ਸਾਰੇ ਉਨ੍ਹਾਂ ਨੂੰ ਸਨਮਾਨਿਤ ਕਰਨ ਉਪਰੰਤ ਮਾਣ ਮਹਿਸੂਸ ਕਰਦੇ ਹਾਂ | ਇਸ ਮੌਕੇ ਸਾਬਕਾ ਥਾਣੇਦਾਰ ਬਹਾਦਰ ਸਿੰਘ, ਰਣਜੀਤ ਸਿੰਘ, ਜਸਵੀਰ ਸਿੰਘ, ਨਾਹਰ ਸਿੰਘ, ਮੁਕੰਦ ਸਿੰਘ, ਇੰਦਰਜੀਤ ਸਿੰਘ, ਗੁਰਚਰਨ ਸਿੰਘ, ਬੀਰੂ ਖਾਨ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਨਲਾਈਨ ਵੈਬੀਨਾਰ ਦੌਰਾਨ ਮਨੀਸ਼ਾ ਗੁਪਤਾ ਨੇ ਦਿੱਤੀਆਂ ਅਹਿਮ ਜਾਣਕਾਰੀਆਂ <br/> ਅਗਲੀ ਖ਼ਬਰ ਹਜ਼ਾਰਾਂ ਲੋੜਵੰਦ ਵਿਦਿਆਰਥੀ ਲੈਣ ਲੱਗੇ ਧੂਰੀ ਵਿਖੇ ਖੁੱਲ੍ਹੀ ਪਬਲਿਕ ਲਾਇਬ੍ਰੇਰੀ ਦਾ ਲਾਭ <br/>
Ad Position 24