22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੁਲਿਸ ਵਿਭਾਗ 'ਚੋਂ ਸੇਵਾਮੁਕਤ ਹੋਣ ਵਾਲੇ 2 ਡੀ.ਐਸ.ਪੀ. ਅਤੇ 1 ਇੰਸਪੈਕਟਰ ਨੂੰ ਬੈਂਡ ਸਾਜਿਆਂ ਨਾਲ ਵਿਦਾਇਗੀ ਦਿੱਤੀ <br/>

Ad Position 21
No active advertisement
ਅਜੀਤ ਡੈਸਕ 31-08-2025
ਮਲੇਰਕੋਟਲਾ, 30 ਅਗਸਤ (ਮੁਹੰਮਦ ਹਨੀਫ਼ ਥਿੰਦ, ਮਨਜਿੰਦਰ ਸਿੰਘ ਸਰੌਦ) - ਮਲੇਰਕੋਟਲਾ ਪੁਲਿਸ ਵਿਚ ਆਪਣੀ ਡਿਊਟੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਤੋਂ ਬਾਅਦ ਅੱਜ ਡੀ.ਐੱਸ.ਪੀ. ਕੁਲਦੀਪ ਸਿੰਘ ਸਬ ਡਵੀਜ਼ਨ ਮਲੇਰਕੋਟਲਾ, ਅਮਰਗੜ੍ਹ ਦੇ ਡੀ.ਐਸ.ਪੀ. ਦਵਿੰਦਰ ਸਿੰਘ ਸੰਧੂ ਅਤੇ ਇੰਸਪੈਕਟਰ ਪਿਆਰਾ ਸਿੰਘ ਨੂੰ ਅੱਜ ਸੇਵਾ ਮੁਕਤ ਹੋਣ 'ਤੇ ਮਲੇਰਕੋਟਲਾ ਦੇ ਜ਼ਿਲ੍ਹਾ ਪੁਲਿਸ ਮੁਖੀ, ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਉਲੰਪੀਅਨ ਗਗਨ ਅਜੀਤ ਸਿੰਘ ਅਤੇ ਐੱਸ.ਪੀ. ਇਨਵੈਸਟੀਗੇਸ਼ਨ ਸਤਪਾਲ ਸ਼ਰਮਾ ਵਲੋਂ ਸੇਵਾਮੁਕਤ ਅਧਿਕਾਰੀਆਂ ਨੂੰ ਸੇਵਾ ਦੌਰਾਨ ਕੀਤੇ ਯੋਗਦਾਨ ਲਈ ਸਨਮਾਨਿਤ ਕਰ ਕੇ ਭਾਵਪੂਰਨ ਵਿਦਾਇਗੀ ਦਿੱਤੀ ਗਈ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਤੁਹਾਡੀ ਨਿਸ਼ਠਾ, ਸੱਚਾਈ ਅਤੇ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਇਸ ਮੌਕੇ ਰੀਡਰ ਟੂ ਐਸ.ਐਸ.ਪੀ ਮੁਹੰਮਦ ਸ਼ਕੀਲ, ਡੀ.ਐਸ.ਪੀ. ਯਾਦਵਿੰਦਰ ਸਿੰਘ, ਥਾਣਾ ਸਿਟੀ-1 ਦੇ ਮੁੱਖ ਅਫ਼ਸਰ ਇੰਸਪੈਕਟਰ ਬਲਜੀਤ ਸਿੰਘ, ਥਾਣਾ ਸਿਟੀ-2 ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਪ੍ਰੀਤ ਕੌਰ, ਥਾਣਾ ਅਮਰਗੜ੍ਹ ਦੇ ਮੁੱਖ ਅਫ਼ਸਰ ਇੰਸਪੈਕਟਰ ਰਣਦੀਪ ਸ਼ਰਮਾ, ਸੀਆਈਏ ਸਟਾਫ਼ ਮਾਹੋਰਾਣਾ ਦੇ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ, ਥਾਣਾ ਸੰਦੌੜ ਦੇ ਮੁੱਖ ਅਫ਼ਸਰ ਇੰਸਪੈਕਟਰ ਗਗਨਦੀਪ ਸਿੰਘ, ਥਾਣਾ ਸਾਈਬਰ ਕ੍ਰਾਈਮ ਦੇ ਮੁੱਖ ਅਫ਼ਸਰ ਇੰਸਪੈਕਟਰ ਮਨਜੋਤ ਸਿੰਘ, ਹੈੱਡ ਕਲਰਕ ਅਜੀਤ ਸਿੰਘ ਤੋਂ ਇਲਾਵਾ ਸੇਵਾਮੁਕਤ ਹੋਣ ਵਾਲੇ ਪੁਲਿਸ ਅਧਿਕਾਰੀਆਂ ਦੇ ਪਰਿਵਾਰ ਆਦਿ ਮੌਜੂਦ ਸਨ | ਜ਼ਿਕਰਯੋਗ ਹੈ ਕਿ ਇਸ ਮੌਕੇ ਸੇਵਾਮੁਕਤ ਹੋਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਬੈਂਡ ਬਾਜਿਆਂ ਦੇ ਨਾਲ ਵਿਦਾਇਗੀ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਇੰਪਲਾਇਜ਼ ਫੈੱਡਰੇਸ਼ਨ ਦੀ ਜਥੇਬੰਦਕ ਚੋਣ ਹੋਈ <br/> ਅਗਲੀ ਖ਼ਬਰ ਹਰੇਕ ਕਿੱਤੇ ਦੀ ਸ਼ੁਰੂਆਤ ਲਈ ਤਕਨੀਕੀ ਜਾਣਕਾਰੀ ਦਾ ਹੋਣਾ ਜ਼ਰੂਰੀ-ਮੁਹੰਮਦ ਊਵੈਸ ਮੋਹਾਲੀ <br/>
Ad Position 24