22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਅਧਿਆਪਕ ਦਿਵਸ ਮੌਕੇ 5 ਨੂੰ ਐਨ.ਪੀ.ਐਸ. ਕਰਮਚਾਰੀ ਕਰਨਗੇ ਭੁੱਖ ਹੜਤਾਲ

Ad Position 21
No active advertisement
ਸਤੰਬਰ ਦੀ ਭੁੱਖ ਹੜਤਾਲ ਸੰਬੰਧੀ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ ਲਾਉਂਦੇ ਹੋਏ ਐਨ.ਪੀ.ਐਸ ਕਰਮਚਾਰੀ | ਤਸਵੀਰ: ਮੁਕੇਸ਼ ਕੁਮਾਰ <br/> 31-08-2025
ਸੰਗਰੂਰ, 30 ਅਗਸਤ (ਧੀਰਜ ਪਸ਼ੋਰੀਆ) -ਨੈਸ਼ਨਲ ਮੂਵਮੈਂਟ ਫ਼ਾਰ ਓਲਡ ਪੈਨਸ਼ਨ ਸਕੀਮ ਦੇ ਸੱਦੇ ਤੇ ਪੰਜ ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਤੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਸਾਂਝੇ ਤੌਰ ਤੇ ਜ਼ਿਲ੍ਹਾ ਹੈਡਕੁਆਰਟਰਾਂ ਤੇ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਲੈ ਕੇ ਇੱਕ ਰੋਜ਼ਾ ਭੁੱਖ ਹੜਤਾਲ ਕਰਨਗੇ | ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਸਰਬਜੀਤ ਸਿੰਘ ਪੁੰਨਵਾਲ, ਸਤਵੰਤ ਸਿੰਘ ਆਲਮਪੁਰ, ਗੁਰਪ੍ਰੀਤ ਕੌਰ, ਮਨਪ੍ਰੀਤ ਸਿੰਘ ਟਿੱਬਾ, ਹੁਸ਼ਿਆਰ ਸਿੰਘ ਅਤੇ ਕਰਨ ਨੇ ਦੱਸਿਆ ਕਿ ਕੇਂਦਰ ਅਤੇ ਰਾਜ ਸਰਕਾਰਾਂ ਅਧਿਆਪਕ ਦਿਵਸ ਤੇ ਅਧਿਆਪਕਾਂ ਦੇ ਮਾਨ ਸਨਮਾਨ ਦੇ ਫੋਕੇ ਦਾਅਵੇ ਕਰਦੇ ਹਨ ਪਰ ਅਧਿਆਪਕਾਂ ਦਾ ਮਾਨ ਸਨਮਾਨ ਸਮਾਜਿਕ ਸੁਰੱਖਿਆ ਵਿਚ ਹੈ ਜੋ ਕਿ ਰਾਜ ਅਤੇ ਕੇਂਦਰ ਸਰਕਾਰ ਦੋਵੇਂ ਦੇਣ ਤੋਂ ਮੁਨਕਰ ਹਨ | ਜਿੱਥੇ ਰਾਜ ਸਰਕਾਰ ਆਪਣਾ ਤਿੰਨ ਸਾਲ ਪਹਿਲਾਂ ਕੀਤਾ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫ਼ਿਕੇਸ਼ਨ ਲਾਗੂ ਕਰਨਾ ਭੁੱਲ ਕੇ ਚੋਣਾਂ ਸਮੇਂ ਪੁਰਾਣੀ ਪੈਨਸ਼ਨ ਬਹਾਲੀ ਦੀ ਦਿੱਤੀ ਗਰੰਟੀ ਤੇ ਕੀਤੇ ਵਾਅਦੇ ਤੋਂ ਮੂੰਹ ਫੇਰ ਲਿਆ ਹੈ | ਉੱਥੇ ਦੂਜੇ ਪਾਸੇ ਕੇਂਦਰ ਦੀ ਮੋਦੀ ਸਰਕਾਰ ਕਰਮਚਾਰੀਆਂ ਤੇ ਯੂ.ਪੀ.ਐਸ ਥੋਪ ਕੇ ਉਨ੍ਹਾਂ ਦੀ ਜਮ੍ਹਾ ਪੂੰਜੀ ਹੀ ਪੈਨਸ਼ਨ ਦੇ ਰੂਪ ਵਿਚ ਪਰੋਸ ਕੇ ਕਾਰਪੋਰੇਟ ਦੀ ਸੇਵਾ ਕਰ ਰਹੀ ਹੈ | ਆਗੂਆਂ ਨੇ ਜਾਗਰੂਕਤਾ ਮੁਹਿੰਮ ਤਹਿਤ ਮੁਲਾਜ਼ਮਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਅਧਿਆਪਕ ਦਿਵਸ ਤੇ ਪੂਰੇ ਦੇਸ਼ ਵਿਚ ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਅਧਿਆਪਕ ਅਤੇ ਕਰਮਚਾਰੀ ਭੁੱਖ ਹੜਤਾਲ ਤੇ ਬੈਠ ਕੇ ਰਾਜ ਅਤੇ ਕੇਂਦਰ ਸਰਕਾਰ ਨੂੰ ਸਪਸ਼ਟ ਸੰਦੇਸ਼ ਦੇਣਗੇ ਕਿ ਬੁਢਾਪੇ ਦੀ ਡੰਗੋਰੀ ਪੁਰਾਣੀ ਪੈਨਸ਼ਨ ਤੋਂ ਬਿਨ੍ਹਾਂ ਸਮਾਜਿਕ ਸੁਰੱਖਿਆ ਸੰਭਵ ਨਹੀਂ | ਇਸ ਲਈ ਕਰਮਚਾਰੀ ਦਾ ਸਹੀ ਸਨਮਾਨ ਪੁਰਾਣੀ ਪੈਨਸ਼ਨ ਬਹਾਲੀ ਨਾਲ ਹੀ ਹੋਵੇਗਾ ਨਾ ਕਿ ਅਧਿਆਪਕ ਦਿਵਸ ਮਨਾ ਕੇ ਸਮੇਂ ਦੀਆਂ ਸਰਕਾਰਾਂ ਸਿਰਫ਼ ਖਾਨਾਪੂਰਤੀ ਹੀ ਕਰ ਰਹੀਆਂ ਹਨ | ਇਸ ਹੜਤਾਲ ਦੇ ਵਿਚ ਪੰਜਾਬ ਦੇ ਸਮੂਹ ਐਨ.ਪੀ.ਐਸ ਕਰਮਚਾਰੀ ਭਾਗ ਲੈਣਗੇ ਤੇ 25 ਨਵੰਬਰ ਨੂੰ ਮੁਲਾਜ਼ਮਾਂ ਵੱਲੋਂ ਦਿੱਲੀ ਕੂਚ ਕੀਤਾ ਜਾਵੇਗਾ | ਇਸ ਮੌਕੇ ਮਾਲਵਿੰਦਰ ਸਿੰਘ ਸੰਧੂ, ਸੁਖਦੇਵ ਸਿੰਘ ਚੰਗਾਲੀਵਾਲਾ, ਬੱਗਾ ਸਿੰਘ, ਬਲਦੇਵ ਸਿੰਘ ਬਡਰੁੱਖਾਂ, ਬਾਰਾ ਸਿੰਘ, ਰਾਮ ਸਿੰਘ, ਸੁਰੇਸ਼ ਕਾਂਸਲ, ਬੂਟਾ ਖਾਨ, ਹਰਦੀਪ ਸਿੰਘ, ਲਖਵੀਰ ਸੋਹੀ, ਹਰੀਸ਼ ਕੁਮਾਰ, ਪਿ੍ੰਸ ਸਿੰਗਲਾ ਅਤੇ ਹੋਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ ਵਿਖੇ ਪਹੁੰਚੀ ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-4 ਦੀ 'ਮਾਰਚ ਮਸ਼ਾਲ ਹਲਕਾ ਵਿਧਾਇਕ ਡਾ. ਰਹਿਮਾਨ ਅਤੇ ਗੱਜਣ... ਅਗਲੀ ਖ਼ਬਰ ਪਾਣੀ ਦੇ ਨਿਕਾਸ ਨੂੰ ਲੈ ਕੇ ਵਿਰੋਧੀ ਧਿਰ ਵਲੋਂ ਨਗਰ ਕੌਂਸਲ ਪ੍ਰਧਾਨ ਖ਼ਿਲਾਫ਼ ਨਾਅਰੇਬਾਜ਼ੀ
Ad Position 24