22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਮਲੇਰਕੋਟਲਾ ਵਿਖੇ ਪਹੁੰਚੀ ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-4 ਦੀ 'ਮਾਰਚ ਮਸ਼ਾਲ ਹਲਕਾ ਵਿਧਾਇਕ ਡਾ. ਰਹਿਮਾਨ ਅਤੇ ਗੱਜਣਮਾਜਰਾ ਵਲੋਂ ਸਵਾਗਤ

Ad Position 21
No active advertisement
ਮਾਰਚ ਮਸ਼ਾਲ ਦੇ ਮਲੇਰਕੋਟਲਾ ਵਿਖੇ ਪੁੱਜਣ ਮੌਕੇ ਹਾਜ਼ਰ ਹਲਕਾ ਵਿਧਾਇਕ ਡਾ. ਰਹਿਮਾਨ, ਕੁਲਵੰਤ ਸਿੰਘ ਗੱਜਣਮਾਜਰਾ ਅਤੇ ਸੀਨੀਅਰ ਆਗੂ | ਤਸਵੀਰ : ਸਰੌਦ <br/> 31-08-2025
ਮਲੇਰਕੋਟਲਾ, 30 ਅਗਸਤ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਸੂਬਾ ਸਰਕਾਰ ਵਲੋਂ ਪੰਜਾਬ ਦੀ ਨੌਜਵਾਨੀ ਨੂੰ ਖੇਡ ਮੈਦਾਨਾਂ ਨਾਲ ਜੋੜਨ ਅਤੇ ਖੇਡ ਸਭਿਆਚਾਰ ਨੂੰ ਮੁੜ ਸੁਰਜੀਤ ਕਰਨ ਦੇ ਮੰਤਵ ਤਹਿਤ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੀ 'ਮਸ਼ਾਲ ਮਾਰਚ' ਅੱਜ ਪੂਰੀ ਸ਼ਾਨ-ਏ-ਸੌਕਤ ਨਾਲ ਮਲੇਰਕੋਟਲਾ ਵਿਖੇ ਪੁੱਜੀ | ਜਿੱਥੇ ਹਲਕਾ ਵਿਧਾਇਕ ਡਾ. ਜਮੀਲ ਉਰ ਰਹਿਮਾਨ, ਕੁਲਵੰਤ ਸਿੰਘ ਗੱਜਣਮਾਜਰਾ, ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ 'ਹਰ ਗਲੀ ਹਰ ਮੈਦਾਨ ਖੇਲੇ ਸਾਰਾ ਹਿੰਦੁਸਤਾਨ' ਦੇ ਨਾਅਰੇ ਨਾਲ ਮਾਰਚ ਮਸ਼ਾਲ ਦਾ ਨਿੱਘਾ ਸਵਾਗਤ ਕੀਤਾ | ਵਿਧਾਇਕ ਡਾ. ਰਹਿਮਾਨ ਨੇ ਆਖਿਆ ਕਿ ਪੰਜਾਬ ਦੀ ਨੌਜਵਾਨੀ ਨੂੰ ਖੇਡ ਸਭਿਆਚਾਰ ਨਾਲ ਜੋੜਨ ਦੇ ਲਈ ਅਜਿਹੇ ਉਪਰਾਲਿਆਂ ਦੀ ਲੋੜ ਹੈ | ਅਗਲੇ ਸਮੇਂ ਨੂੰ ਵੀ ਸੂਬਾ ਸਰਕਾਰ ਵਲੋਂ ਅਜਿਹੇ ਯਤਨ ਜਾਰੀ ਰਹਿਣਗੇ | ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ ਜ਼ਿਲ੍ਹੇ ਵਿਚ 4 ਸਤੰਬਰ ਤੋਂ 13 ਸਤੰਬਰ ਤੱਕ ਬਲਾਕ ਪੱਧਰ ਤੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ | ਬਲਾਕ ਮਲੇਰਕੋਟਲਾ ਵਿਖੇ ਖੇਡ ਮੁਕਾਬਲੇ 4 ਸਤੰਬਰ ਤੋਂ 6 ਸਤੰਬਰ ਤੱਕ ਸਥਾਨਕ ਖੇਡ ਸਟੇਡੀਅਮ ਡਾ.ਜਾਕਿਰ ਹੂਸੈਨ, ਤਾਰਾ ਕਾਨਵੈਂਟ ਸਕੂਲ ਮਲੇਰਕੋਟਲਾ, ਅਲਫਲਾ ਪਬਲਿਕ ਸਕੂਲ ਅਤੇ ਸਰਕਾਰੀ ਕਾਲਜ ਮਲੇਰਕੋਟਲਾ ਤੋਂ ਇਲਾਵਾ ਬਲਾਕ ਅਹਿਮਦਗੜ੍ਹ ਵਿਖੇ 8 ਤੋਂ 10 ਸਤੰਬਰ ਤੱਕ ਦਾ ਟਾਊਨ ਸਕੂਲ, ਬਾਲੇਵਾਲ ਵਿਖੇ ਖੇਡ ਮੁਕਾਬਲੇ ਕਰਵਾਏ ਜਾਣਗੇ | ਬਲਾਕ ਪੱਧਰੀ ਟੂਰਨਾਮੈਂਟ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਬਲਾਕ ਅਮਰਗੜ੍ਹ ਵਿਖੇ 11 ਸਤੰਬਰ ਤੋਂ 13 ਸਤੰਬਰ ਤੱਕ ਖੇਡ ਸਟੇਡੀਅਮ ਬਨਭੌਰਾ ਵਿਖੇ ਖੇਡਾਂ ਦਾ ਆਗਾਜ਼ ਹੋਵੇਗਾ | ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਇਨ੍ਹਾਂ ਖੇਡਾਂ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਪੋਂ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਇਆ ਜਾਣ | ਇਸ ਮੌਕੇ ਖੇਡ ਅਫ਼ਸਰ ਹਰਪਿੰਦਰ ਸਿੰਘ, ਤਹਿਸੀਲਦਾਰ ਰੀਤੂ ਗੁਪਤਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਵੰਤ ਸਿੰਘ ਗੱਜਣਮਾਜਰਾ, ਪੀ. ਏ. ਗੁਰਮੁਖ ਸਿੰਘ ਸਰਪੰਚ ਖ਼ਾਨਪੁਰ, ਮਾਸਟਰ ਸ਼ਹਿਜ਼ਾਦ ਅਲੀ ਗੌਰੀਆ, ਯਾਦਵਿੰਦਰ ਸਿੰਘ, ਪ੍ਰਧਾਨ ਸੰਤੋਖ ਸਿੰਘ ਦਸੌਧਾ ਸਿੰਘ ਵਾਲਾ, ਜਸਵੀਰ ਸਿੰਘ ਜੱਸੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਜਿਸਟਰੀਆਂ ਦੀ ਅਪੁਆਇੰਟਮੈਂਟ ਨੂੰ 55 ਤੋਂ ਵਧਾ ਕੇ 100 ਕੀਤਾ ਜਾਵੇ-ਗੁਲਜ਼ਾਰ ਖ਼ਾਨ ਧਾਲੀਵਾਲ <br/> ਅਗਲੀ ਖ਼ਬਰ ਅਧਿਆਪਕ ਦਿਵਸ ਮੌਕੇ 5 ਨੂੰ ਐਨ.ਪੀ.ਐਸ. ਕਰਮਚਾਰੀ ਕਰਨਗੇ ਭੁੱਖ ਹੜਤਾਲ
Ad Position 24