22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਅਸ਼ਲੀਲ ਹਰਕਤਾਂ ਕਰਨ 'ਤੇ ਅਧਿਆਪਕ ਨੂੰ ਸਿੱਖ ਜਥੇਬੰਦੀ ਨੇ ਚਾੜਿ੍ਹਆ ਕੁਟਾਪਾ <br/>

Ad Position 21
No active advertisement
ਅਜੀਤ ਡੈਸਕ 31-08-2025
ਦਿੜ੍ਹਬਾ ਮੰਡੀ, 30 ਅਗਸਤ (ਹਰਬੰਸ ਸਿੰਘ ਛਾਜਲੀ) - ਸਥਾਨਕ ਸ਼ਹਿਰ ਦੇ ਨਿੱਜੀ ਸਕੂਲ ਦੇ ਅਧਿਆਪਕ ਵਲੋਂ ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿੱਖ ਜਥੇਬੰਦੀ ਦੇ ਆਗੂ ਵਲੋਂ ਕੁੱਟਮਾਰ ਕਰਨ 'ਤੇ ਮਾਮਲਾ ਗੰਭੀਰ ਹੋ ਗਿਆ | ਪੁਲਿਸ ਥਾਣਾ ਦਿੜ੍ਹਬਾ ਵਿਖੇ ਅਧਿਆਪਕ ਖ਼ਿਲਾਫ਼ ਪਾਸਕੋ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਜਦ ਕਿ ਸਿੱਖ ਜਥੇਬੰਦੀ ਦੇ ਆਗੂਆਂ ਖ਼ਿਲਾਫ਼ ਵੀ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਅਧਿਆਪਕ ਵਲੋਂ ਕਥਿਤ ਤੌਰ 'ਤੇ ਨਾਬਾਲਗ ਵਿਦਿਆਰਥਣ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਜਾ ਰਹੀਆਂ ਸਨ | ਜਿਸ ਤੋਂ ਵਿਦਿਆਰਥਣ ਪ੍ਰੇਸ਼ਾਨ ਸੀ | ਸੋਸ਼ਲ ਮੀਡੀਆ 'ਤੇ ਇਸ ਮਾਮਲੇ ਸਬੰਧੀ ਸਿੱਖ ਜਥੇਬੰਦੀਆਂ ਤੋਂ ਸਹਾਇਤਾ ਮੰਗੀ ਗਈ | ਪਰਿਵਾਰ ਨੇ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ | ਸਿੱਖ ਜਥੇਬੰਦੀ ਨੇ ਹਰਕਤ ਵਿਚ ਆਉਂਦਿਆਂ ਅਧਿਆਪਕ ਨੂੰ ਕੁਟਾਪਾ ਚਾੜਿ੍ਹਆ ਗਿਆ | ਕੁੱਟਮਾਰ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ | ਜਿਸ ਤੋਂ ਬਾਅਦ ਅਧਿਆਪਕ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ | ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਪੁਲਿਸ ਨੇ ਦੇਰ ਰਾਤ ਤੱਕ ਕਾਰਵਾਈ ਅਮਲ ਵਿਚ ਲਿਆਂਦੀ ਗਈ | ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਸਿੱਖ ਜਥੇਬੰਦੀ ਦੇ ਆਗੂ ਬਰਮਾ ਸਿੰਘ ਜਨਾਲ ਅਤੇ ਕਰੀਬ ਇਕ ਦਰਜਨ ਅਣਪਛਾਤਿਆਂ ਖ਼ਿਲਾਫ਼ ਇਰਾਦਾ ਕਤਲ ਅਤੇ ਵੱਖ-ਵੱਖ ਸੰਗੀਨ ਧਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਸਿੱਖ ਜਥੇਬੰਦੀਆਂ ਦੇ ਆਗੂ ਅਤੇ ਪੰਜਾਬੀ ਵਿਰਸਾ ਪਾਰਟੀ ਦੇ ਆਗੂ ਦਵਿੰਦਰਪਾਲ ਸਿੰਘ, ਗ੍ਰੰਥੀ ਸਿੰਘ ਸਭਾ ਦੇ ਆਗੂ ਜਗਤਾਰ ਸਿੰਘ, ਹਾਜੀ ਅਨਵਾਰ ਅਹਿਮਦ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਬਰਮਾ ਸਿੰਘ ਨੇ ਕੋਈ ਏਨਾ ਵੱਡਾ ਗੁਨਾਹ ਨਹੀਂ ਕੀਤਾ, ਜਿੰਨੀਆਂ ਸਖ਼ਤ ਧਰਾਵਾਂ ਲਗਾਈਆਂ ਗਈਆਂ ਹਨ | ਜਿਸ ਕਰ ਕੇ ਪਰਚਾ ਰੱਦ ਕਰ ਕੇ ਰਿਹਾਅ ਕੀਤਾ ਜਾਵੇ | ਡੀ.ਐਸ.ਪੀ. ਦਿੜ੍ਹਬਾ ਡਾ. ਰੁਪਿੰਦਰ ਕੌਰ ਬਾਜਵਾ ਨੇ ਕਿਹਾ ਕਿ ਅਧਿਆਪਕ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਹੈ | ਅਧਿਆਪਕ ਹਸਪਤਾਲ ਦਾਖਲ ਹੈ | ਬਰਮਾ ਸਿੰਘ ਖ਼ਿਲਾਫ਼ ਵੀ ਕਾਨੂੰਨ ਨੂੰ ਆਪਣੇ ਹੱਥ ਵਿਚ ਲੈਣ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਗਿ੍ਫ਼ਤਾਰ ਕਰ ਕੇ ਜੁਡੀਸ਼ੀਅਲ ਰਿਮਾਂਡ ਤੇ ਰੱਖਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਘੱਗਰ ਦਰਿਆ 'ਚ ਪਾਣੀ ਦਾ ਪੱਧਰ 4 ਫੁੱਟ ਤੱਕ ਘਟਣ ਤੋਂ ਬਾਅਦ ਫਿਰ ਵਧਣਾ ਸ਼ੁਰੂ <br/> ਅਗਲੀ ਖ਼ਬਰ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦਾ ਜਨਮ ਦਿਨ ਮਨਾਇਆ <br/>
Ad Position 24