22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਵਰਿੰਦਰ ਗੁਪਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 31-08-2025
ਸੰਗਰੂਰ, 30 ਅਗਸਤ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੇ ਮੁੱਖ ਦਫ਼ਤਰ ਬਨਾਸਰ ਬਾਗ ਵਿਖੇ ਸ੍ਰੀ ਸਾਲਾਸਰਧਾਮ ਲੰਗਰ ਕਮੇਟੀ ਦੇ ਨਵੇਂ ਸਰਵ-ਸੰਮਤੀ ਨਾਲ ਚੁਣੇ ਗਏ ਪ੍ਰਧਾਨ ਸ੍ਰੀ ਵਰਿੰਦਰ ਗੁਪਤਾ ਨੂੰ ਸੰਸਥਾ ਦੇ ਪ੍ਰਧਾਨ ਡਾ. ਨਰਵਿੰਦਰ ਕੌਸ਼ਲ ਚੇਅਰਮੈਨ, ਇੰਜ: ਪ੍ਰਵੀਨ ਬਾਂਸਲ, ਜਨਰਲ ਸਕੱਤਰ ਜਗਜੀਤ ਸਿੰਘ ਜੱਸਲ, ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਰੋੜਾ, ਵਿੱਤ ਸਕੱਤਰ ਸ਼ਕਤੀਪਾਲ ਮਿੱਤਲ ਅਤੇ ਹੋਰ ਆਗੂਆਂ ਜਿਨ੍ਹਾਂ ਵਿਚ ਵਿਪਨ ਮਲਿਕ, ਸੁਭਾਸ਼ ਅਰੋੜਾ, ਕੁਲਵੰਤ ਰਾਏ ਬਾਂਸਲ, ਜਸਵੰਤ ਸਿੰਘ ਆਦਿ ਮੌਜੂਦ ਸਨ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਨਰਲ ਸਕੱਤਰ ਸ੍ਰੀ ਜਗਜੀਤ ਸਿੰਘ ਨੇ ਕਿਹਾ ਕਿ ਸ੍ਰੀ ਵਰਿੰਦਰ ਗੁਪਤਾ ਇੱਕ ਨੇਕ ਅਤੇ ਮਿਹਨਤੀ ਸ਼ਖ਼ਸੀਅਤ ਹਨ ਜੋ ਕਿ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੇ ਵੀ ਆਗੂ ਹਨ | ਇਨ੍ਹਾਂ ਵੱਲੋਂ ਸਮੇਂ-ਸਮੇਂ ਤੇ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮ ਕੀਤੇ ਜਾਂਦੇ ਹਨ | ਪ੍ਰਧਾਨ ਡਾ. ਨਰਵਿੰਦਰ ਕੌਸ਼ਲ ਅਤੇ ਚੇਅਰਮੈਨ ਇੰਜੀਨੀਅਰ ਪ੍ਰਵੀਨ ਬਾਂਸਲ ਵੱਲੋਂ ਸ੍ਰੀ ਗੁਪਤਾ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ, ਆਪਣੀ ਸੰਸਥਾ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਅਣਗਹਿਲੀਆਂ ਨੇ ਲੋਕਾਂ ਨੂੰ ਮੁਸੀਬਤਾਂ 'ਚ ਪਾਇਆ-ਸੰਤ ਘੁੰਨਸ <br/> ਅਗਲੀ ਖ਼ਬਰ ਘੱਗਰ ਦਰਿਆ 'ਚ ਪਾਣੀ ਦਾ ਪੱਧਰ 4 ਫੁੱਟ ਤੱਕ ਘਟਣ ਤੋਂ ਬਾਅਦ ਫਿਰ ਵਧਣਾ ਸ਼ੁਰੂ <br/>
Ad Position 24