22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਅਣਗਹਿਲੀਆਂ ਨੇ ਲੋਕਾਂ ਨੂੰ ਮੁਸੀਬਤਾਂ 'ਚ ਪਾਇਆ-ਸੰਤ ਘੁੰਨਸ <br/>

Ad Position 21
No active advertisement
ਅਜੀਤ ਡੈਸਕ 31-08-2025
ਸ਼ੇਰਪੁਰ, 30 ਅਗਸਤ (ਦਰਸ਼ਨ ਸਿੰਘ ਖੇੜੀ) - ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਅਣਗਹਿਲੀਆਂ ਨੇ ਬਾਰਸ਼ ਦੇ ਮੌਸਮ ਨੂੰ ਮੁੱਖ ਰੱਖਦਿਆਂ ਤੇ ਹੜ੍ਹਾਂ ਦੇ ਮੱਦੇਨਜ਼ਰ ਪਹਿਲਕਦਮੀ ਕਰ ਕੇ ਕੋਈ ਸਾਰਥਿਕ ਪ੍ਰਬੰਧ ਨਹੀਂ ਕੀਤਾ | ਜਿਸ ਕਰ ਕੇ ਪੰਜਾਬ ਨੂੰ ਬਹੁਤ ਵੱਡੇ ਸੰਕਟ ਵਿਚੋਂ ਲੰਘਣਾ ਪੈ ਰਿਹਾ ਹੈ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸੰਤ ਬਲਵੀਰ ਸਿੰਘ ਘੁੰਨਸ ਸਾਬਕਾ ਸੰਸਦੀ ਸਕੱਤਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਨੂੰ ਵੱਧ ਤੋਂ ਵੱਧ ਆਰਥਿਕ ਪੈਕੇਜ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਪਾਣੀ ਦੇ ਕਹਿਰ ਨਾਲ ਲੜਾਈ ਲੜ ਰਹੇ ਸਾਡੇ ਪੰਜਾਬ ਦੇ ਜੁਝਾਰੂ ਭੈਣ ਭਰਾਵਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਬਹੁਤ ਹੀ ਵਧੀਆ ਉਪਰਾਲਾ ਕੀਤਾ ਹੈ ਪਰੰਤੂ ਫਿਰ ਵੀ ਹੜ੍ਹਾਂ ਕਾਰਨ ਪੰਜਾਬ ਦੇ ਹਾਲਾਤ ਬੇਹੱਦ ਚਿੰਤਾਜਨਕ ਬਣੇ ਹੋਏ ਹਨ | ਸੰਤ ਘੁੰਨਸ ਨੇ ਕਿਹਾ ਕਿ ਨਾ ਤਾਂ ਪਾਣੀ ਘਟ ਰਿਹਾ ਅਤੇ ਨਾਂ ਹੀ ਮੁਸੀਬਤ | ਲੱਖਾਂ ਏਕੜ ਫ਼ਸਲਾਂ ਤਬਾਹ ਹੋ ਗਈਆਂ, ਡੰਗਰ ਪਸ਼ੂ ਵੱਡੇ ਪੱਧਰ ਤੇ ਮਰ ਚੁੱਕੇ ਹਨ ਅਤੇ ਲੋਕ ਘਰਾਂ ਤੋਂ ਬੇਘਰ ਹੋ ਗਏ ਹਨ | ਕੇਂਦਰ ਸਰਕਾਰ ਨੂੰ ਸਾਡੇ ਪੰਜਾਬ ਦੇ ਇਨ੍ਹਾਂ ਖੇਤਰਾਂ ਦੇ ਵਸਨੀਕਾਂ ਦੇ ਜਨਜੀਵਨ ਨੂੰ ਮੁੜ ਲੀਹ ਤੇ ਲਿਆਉਣ ਵਾਸਤੇ ਅਤੇ ਹੋਏ ਕਹਿਰ ਦੇ ਨੁਕਸਾਨ ਲਈ ਜਲਦ ਵਿਸ਼ੇਸ਼ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਅਕਾਲੀ ਜਥਾ ਸੰਗਰੂਰ ਦੇ ਸਕੱਤਰ ਜਨਰਲ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ ਪੰਜਾਬ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮਾਤਾ ਮਹਿੰਦਰ ਕੌਰ ਨੰੂ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ <br/> ਅਗਲੀ ਖ਼ਬਰ ਵਰਿੰਦਰ ਗੁਪਤਾ ਸਨਮਾਨਿਤ <br/>
Ad Position 24