15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਪ੍ਰਵਾਸੀ ਪੰਜਾਬੀ ਤੇ ਦੇਸ਼ ਦੀਆਂ ਸਮਾਜ ਸੇਵੀ ਸੰਸਥਾਵਾਂ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ-'ਆਪ' ਆਗੂ <br/>

Ad Position 21
No active advertisement
ਅਜੀਤ ਡੈਸਕ 01-09-2025
ਮਲੇਰਕੋਟਲਾ, 31 ਅਗਸਤ (ਮਨਜਿੰਦਰ ਸਿੰਘ ਸਰੌਦ) - ਪ੍ਰਵਾਸੀ ਪੰਜਾਬੀ ਤੇ ਦੇਸ਼ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਪੰਜਾਬ ਦੇ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਕਿ ਉਨ੍ਹਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਹੋ ਸਕੇ | ਕਿਉਂਕਿ ਪੰਜਾਬੀਆਂ ਨੇ ਸਦਾ ਹੀ ਹੋਰਨਾਂ ਸੂਬਿਆਂ ਵਿਚ ਜਾ ਕੇ ਮਦਦ ਕੀਤੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਰਾਹਤ ਸਮੱਗਰੀ ਦਾ ਸਾਮਾਨ ਇਕੱਠਾ ਕਰਨ ਸਮੇਂ ਗੱਲਬਾਤ ਕਰਦਿਆਂ ਹਲਕਾ ਮਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਦੇ ਪੀ.ਏ. ਗੁਰਮੁਖ ਸਿੰਘ ਸਰਪੰਚ ਪਿੰਡ ਖ਼ਾਨਪੁਰ ਅਤੇ ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਸੰਤੋਖ ਸਿੰਘ ਦਸੌਧਾ ਸਿੰਘ ਵਾਲਾ ਨੇ ਗੱਲਬਾਤ ਕਰਦਿਆਂ ਕੀਤਾ | ਦੋਵਾਂ 'ਆਪ' ਆਗੂਆਂ ਨੇ ਆਖਿਆ ਕਿ ਅੱਜ ਪੰਜਾਬ ਦੇ ਲੋਕ ਬੇਹੱਦ ਨਾਜ਼ੁਕ ਭਰੇ ਦੌਰ ਵਿਚੋਂ ਗੁਜ਼ਰ ਰਹੇ ਹਨ ਇਸ ਲਈ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀਏ | ਉਨ੍ਹਾਂ ਆਖਿਆ ਕਿ ਹਲਕਾ ਵਿਧਾਇਕ ਡਾ. ਰਹਿਮਾਨ ਵਲੋਂ ਵੀ ਲੋਕਾਂ ਦੇ ਸਹਿਯੋਗ ਸਦਕਾ ਭਾਰੀ ਗਿਣਤੀ ਵਿੱਚ ਰਾਹਤ ਸਮਗਰੀ ਪੀੜਿਤ ਪਰਿਵਾਰਾਂ ਨੂੰ ਭੇਜੀ ਜਾ ਰਹੀ ਹੈ | ਸਰਕਾਰ ਅਤੇ ਦੇਸ਼ ਦੀਆਂ ਸਮਾਜ ਸੇਵੀ ਸੰਸਥਾਵਾਂ ਵਲੋਂ ਕੀਤੇ ਕਾਰਜਾਂ ਸਦਕਾ ਹੀ ਪੀੜਿਤ ਪਰਿਵਾਰਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਹੋ ਸਕੇਗਾ, ਜਿਸ ਦੀ ਅੱਜ ਲੋੜ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਹੜ੍ਹਾਂ ਕਾਰਨ ਫ਼ਸਲਾਂ ਦੇ ਹੋ ਰਹੇ ਵੱਡੇ ਖ਼ਰਾਬੇ ਦੇ ਚੱਲਦਿਆਂ ਫ਼ਸਲ ਬੀਮਾ ਯੋਜਨਾ ਦੀ ਮੰਗ ਉੱਠੀ <br/> ਅਗਲੀ ਖ਼ਬਰ ਸਰਕਾਰੀ ਦਫ਼ਤਰ ਕੰਮ ਪੰਜਾਬੀ ਵਿਚ ਕਰਨ ਦੀਆਂ ਹਦਾਇਤਾਂ ਲਾਗੂ ਕਰਨ ਲਈ ਨਜ਼ਰ ਰੱਖ ਰਿਹੈ ਭਾਸ਼ਾ ਵਿਭਾਗ-ਜ਼ਫ਼ਰ <br/>
Ad Position 24