ਮਲੇਰਕੋਟਲਾ, 1 ਸਤੰਬਰ (ਮੁਹੰਮਦ ਹਨੀਫ ਥਿੰਦ) - ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਨੇ ਦੱਸਿਆ ਕਿ ਜ਼ਿਲ੍ਹੇ 'ਚੋਂ ਲੰਘਦੀ ਲਸਾੜਾ ਡਰੇਨ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਚੌਕਸ ਨਿਗਾਹ ਰੱਖੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਲਸਾੜਾ ਡਰੇਨ ਵਿਚ ਪਾਣੀ ਆਉਣ ਸਬੰਧੀ ਕਿਸੇ ਵੀ ਤਰ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ, ਲੋਕ ਘਬਰਾਹਟ ਤੋਂ ਬਚਣ, ਅਸੀਂ ਪਿਛਲੇ ਕਈ ਦਿਨਾਂ ਤੋਂ 24 ਘੰਟੇ ਨਿਗਰਾਨੀ ਕਰ ਰਹੇ ਹਾਂ ਅਤੇ ਸਾਰੀਆਂ ਟੀਮਾਂ ਫ਼ੀਲਡ ਵਿਚ ਹਨ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਜਾਣਕਾਰੀ ਸਬੰਧੀ ਅਧਿਕਾਰਤ ਸਰੋਤਾਂ 'ਤੇ ਹੀ ਨਿਰਭਰ ਕਰਨ ਅਤੇ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਮਲੇਰਕੋਟਲਾ ਵਾਸੀਆਂ ਨੂੰ ਬੇਨਤੀ ਹੈ ਕਿ ਅਫ਼ਵਾਹਾਂ 'ਤੇ ਧਿਆਨ ਨਾ ਦੇਣ ਅਤੇ ਸ਼ਾਂਤ ਰਹਿਣ | ਕਿਸੇ ਵੀ ਸੂਚਨਾ ਲਈ ਪ੍ਰਸ਼ਾਸਨ ਨਾਲ 01675-252003 'ਤੇ ਸੰਪਰਕ ਕੀਤਾ ਜਾਵੇ |