ਲੌਂਗੋਵਾਲ, 1 ਸਤੰਬਰ (ਵਿਨੋਦ, ਖੰਨਾ) - ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ, ਲੌਂਗੋਵਾਲ ਦੇ ਹਿਊਮਨੀਟੀਜ ਵਿਭਾਗ ਨੇ ਆਈ.ਕਿਊ.ਏ.ਸੀ. ਸੈੱਲ ਦੀ ਪ੍ਰਵਾਨਗੀ ਨਾਲ ਨੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਇੱਕ ਉਚੇਚਾ ਜਾਣ ਪਛਾਣ (ਇੰਡਕਸ਼ਨ) ਪ੍ਰੋਗਰਾਮ ਕਰਵਾਇਆ | ਇਸ ਪ੍ਰੋਗਰਾਮ ਦੀ ਅਗਵਾਈ ਵਿਭਾਗ ਦੇ ਮੁਖੀ ਪ੍ਰੋ. ਬਲਜਿੰਦਰ ਕੌਰ ਨੇ ਕੀਤੀ | ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਭਾਗ ਦੇ ਅੰਦਰ ਉਪਲਬਧ ਅਕਾਦਮਿਕ ਉਮੀਦਾਂ, ਸਰੋਤਾਂ ਅਤੇ ਮੌਕਿਆਂ ਤੋਂ ਜਾਣੂੰ ਕਰਵਾਉਣਾ ਸੀ | ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਫੈਕਲਟੀ ਮੈਂਬਰਾਂ ਨਾਲ ਗੱਲਬਾਤ ਕਰਨ, ਸ਼ੰਕਿਆਂ ਨੂੰ ਦੂਰ ਕਰਨ ਅਤੇ ਆਪਣੇ ਸਾਥੀਆਂ ਨਾਲ ਤਾਲਮੇਲ ਬਣਾਉਣ ਲਈ ਇੱਕ ਪਲੇਟਫ਼ਾਰਮ ਪ੍ਰਦਾਨ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਅਜਿਹੇ ਇੰਡਕਸ਼ਨ ਪ੍ਰੋਗਰਾਮ ਵਿਦਿਆਰਥੀਆਂ ਅੰਦਰ ਕਾਲਜ ਜੀਵਨ ਵਿਚ ਸੁਚਾਰੂ ਢੰਗ ਨਾਲ ਤਬਦੀਲੀ ਕਰਨ ਵਿਚ ਸਹਾਈ ਹੁੰਦੇ ਹਨ | ਇਸ ਮੌਕੇ ਪ੍ਰੋ. ਜਤਿੰਦਰ ਪਾਲ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਪ੍ਰੋ. ਪਰਮਜੀਤ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਪਰਮਜੀਤ ਸਿੰਘ, ਪ੍ਰੋ. ਜਗਤਾਰ ਸਿੰਘ, ਪ੍ਰੋ. ਅਵਤਾਰ ਸਿੰਘ ਅਤੇ ਡਾ. ਗਗਨਦੀਪ ਕੁਮਾਰ ਹਾਜ਼ਰ ਸਨ |