11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪ੍ਰੀਤ ਢੀਂਡਸਾ ਦੀ ਅਗਵਾਈ ਹੇਠ ਆਸਰਾ ਫਾਊਾਡੇਸ਼ਨ ਧੂਰੀ ਵਲੋਂ ਹੜ੍ਹ ਪੀੜਤਾਂ ਦੀ ਸੇਵਾ

Ad Position 21
No active advertisement
ਅਜੀਤ ਡੈਸਕ 02-09-2025
ਧੂਰੀ, 1 ਸਤੰਬਰ (ਲਖਵੀਰ ਸਿੰਘ ਧਾਂਦਰਾ) - ਆਸਰਾ ਵੈਲਫੇਅਰ ਫਾਊਾਡੇਸ਼ਨ ਧੂਰੀ ਵਲੋਂ ਪ੍ਰਧਾਨ ਪਿ੍ਤਪਾਲ ਸਿੰਘ ਪ੍ਰੀਤ ਢੀਂਡਸਾ ਦੀ ਅਗਵਾਈ ਹੇਠ ਹੜ੍ਹ ਪੀੜਤਾਂ ਲਈ ਅਜਨਾਲਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਘਰੇਲੂ ਰਾਸ਼ਣ, ਪਾਣੀ ਅਤੇ ਮੱਝਾਂ ਲਈ ਅਚਾਰ ਦੀਆਂ ਗੱਠਾਂ ਦੇ 2 ਟਰਾਲਿਆਂ ਦੀ ਸੇਵਾ ਕੀਤੀ ਗਈ ਹੈ | ਇਸ ਮੌਕੇ ਆਸਰਾ ਵੈਲਫੇਅਰ ਫਾਊਾਡੇਸ਼ਨ ਧੂਰੀ ਦੇ ਪ੍ਰਧਾਨ ਪਿ੍ਤਪਾਲ ਸਿੰਘ ਪ੍ਰੀਤ ਢੀਂਡਸਾ ਨੇ ਕਿਹਾ ਕਿ ਹਰ ਇਨਸਾਨ ਦਾ ਫ਼ਰਜ਼ ਬਣਦਾ ਹੈ ਕਿ ਇਸ ਦੁੱਖ ਦੀ ਘੜੀ ਵਿਚ ਹੜ੍ਹ ਪੀੜਤਾਂ ਇਲਾਕਿਆਂ ਵਿਚ ਲੋਕਾਂ ਦੀ ਮਦਦ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਇਲਾਕਿਆਂ ਦੇ ਲੋਕਾਂ ਦੀ ਘਰੇਲੂ ਹਾਲਾਤ ਬਹੁਤ ਗੰਭੀਰ ਹਨ ਅਤੇ ਕਿਸਾਨਾਂ ਦੀ ਫ਼ਸਲ ਪਾਣੀ ਨਾਲ ਬਰਬਾਦ ਹੋ ਗਈ ਅਤੇ ਡੰਗਰ ਪਸ਼ੂ ਭੁੱਖੇ ਮਰ ਰਹੇ ਹਨ ਅਤੇ ਉਨ੍ਹਾਂ ਕਿਹਾ ਕਿ ਆਸਰਾ ਵੈਲਫੇਅਰ ਫਾਊਾਡੇਸ਼ਨ ਧੂਰੀ ਵਲੋਂ ਭਵਿੱਖ ਵਿਚ ਵੀ ਹੜ੍ਹ ਪੀੜਤਾਂ ਇਲਾਕਿਆਂ ਵਿਚ ਇਹ ਸੇਵਾ ਜਾਰੀ ਰਹੇਗੀ | ਇਸ ਮੌਕੇ ਉਨ੍ਹਾਂ ਨਾਲ ਆਸਰਾ ਵੈਲਫੇਅਰ ਫਾਊਾਡੇਸ਼ਨ ਧੂਰੀ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਆਗੂ ਬਾਬੂ ਇਮਤਿਆਜ਼ ਅਲੀ ਬਣੇ ਵਪਾਰ ਵਿੰਗ ਹਲਕਾ ਮਲੇਰਕੋਟਲਾ ਦੇ ਪ੍ਰਧਾਨ <br/> ਅਗਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ <br/>
Ad Position 24