ਮਲੇਰਕੋਟਲਾ, 1 ਸਤੰਬਰ (ਮਨਜਿੰਦਰ ਸਿੰਘ ਸਰੌਦ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਾਬੂ ਇਮਤਿਆਜ਼ ਅਲੀ ਨੂੰ ਵਪਾਰ ਵਿੰਗ ਹਲਕਾ ਮਲੇਰਕੋਟਲਾ ਦਾ ਪ੍ਰਧਾਨ ਬਣਨ 'ਤੇ ਮੁਬਾਰਕਬਾਦ ਦਿੰਦਿਆਂ ਪੀ.ਏ. ਗੁਰਮੁਖ ਸਿੰਘ ਸਰਪੰਚ ਖ਼ਾਨਪੁਰ, ਚੇਅਰਮੈਨ ਮਾਰਕੀਟ ਕਮੇਟੀ ਜਾਫਰ ਅਲੀ, ਬਲਾਕ ਪ੍ਰਧਾਨ ਅਬਦੁਲ ਹਲੀਮ, ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਸੰਤੋਖ ਸਿੰਘ ਦਸੌਂਦਾ ਸਿੰਘ ਵਾਲਾ, 'ਆਪ' ਆਗੂ ਸੁੱਖਾ ਮਿੱਠੇਵਾਲ, ਸੂਬਾ ਯੂਥ ਜਰਨਲ ਸਕੱਤਰ ਜਗਤਾਰ ਸਿੰਘ ਜੱਸਲ, ਸਾਜਨ ਅਨਸਾਰੀ, ਯਾਸਰ ਅਰਾਫਾਤ, ਯਾਸੀਨ ਨੇਸਤੀ, ਦਿਲਵਰ ਚੁੰਘਾਂ, ਵਲੋਂ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਵਿਧਾਇਕ ਮਲੇਰਕੋਟਲਾ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦਾ ਦਿਲੋਂ ਧੰਨਵਾਦ ਕੀਤਾ | ਜਿਨ੍ਹਾਂ ਨੇ ਪਾਰਟੀ ਦੇ ਸੀਨੀਅਰ ਆਗੂ ਬਾਬੂ ਇਮਤਿਆਜ਼ ਅਲੀ ਨੂੰ ਵਪਾਰ ਵਿੰਗ ਹਲਕਾ ਮਲੇਰਕੋਟਲਾ ਦਾ ਪ੍ਰਧਾਨ ਬਣਾਇਆ ਹੈ | ਆਗੂਆਂ ਨੇ ਕਿਹਾ ਕਿ ਪਾਰਟੀ ਨੇ ਚੰਗੇ ਕੰਮ ਕਰਨ ਵਾਲਿਆਂ ਦੀ ਸਦਾ ਕਦਰ ਪਾਈ ਹੈ |