ਸੁਨਾਮ ਊਧਮ ਸਿੰਘ ਵਾਲਾ, 2 ਸਤੰਬਰ (ਭੁੱਲਰ, ਧਾਲੀਵਾਲ) - ਗ੍ਰਾਮ ਪੰਚਾਇਤ ਬਖਤੌਰ ਨਗਰ ਦੀ ਜਖੇਪਲ ਰੋਡ ਬਸਤੀ ਵਾਸੀਆਂ ਨੇ ਕੁਲਵੀਰ ਸਿੰਘ ਦੀ ਅਗਵਾਈ ਵਿਚ ਇਕੱਠੇ ਹੋ ਕੇ ਨਿਕਾਸੀ ਪਾਣੀ ਦੀ ਮੰਗ ਨੂੰ ਲੈ ਕੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਸਮੇ ਕੁਲਵੀਰ ਸਿੰਘ, ਪ੍ਰਦੀਪ ਸਿੰਘ, ਜਸਵਿੰਦਰ ਕੌਰ, ਜਸਵੰਤ ਕੌਰ ਆਦਿ ਨੇ ਕਿਹਾ ਕਿ ਬਸਤੀ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਕੋਈ ਠੋਸ ਹੱਲ ਨਾਂ ਹੋਣ ਕਾਰਨ ਨਾਲੀਆਂ ਦਾ ਪਾਣੀ ਓਵਰਫ਼ਲੋ ਹੋ ਕੇ ਜਿੱਥੇ ਕੋਲ ਦੀ ਲੰਘਦੀ ਸੁਨਾਮ-ਬੁਢਲਾਡਾ ਮੁੱਖ ਸੜਕ ਦੇ ਨਾਲ ਹੀ ਪਿੰਡ ਦੀਆਂ ਗਲੀਆਂ 'ਚ ਫੈਲ ਰਿਹਾ ਹੈ ਉੱਥੇ ਹੀ ਘਰਾਂ ਦੀਆਂ ਨੀਂਹਾਂ 'ਚ ਪਾਣੀ ਪੈਣ ਕਾਰਨ ਘਰ ਡਿੱਗਣ ਦਾ ਵੀ ਡਰ ਸਤਾ ਰਿਹਾ ਹੈ | ਜਿਸ ਕਾਰਨ ਲੋਕਾਂ ਦਾ ਜਿਊਣਾ ਦੁੱਭਰ ਹੋਇਆ ਪਿਆ ਹੈ ਅਤੇ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਕੁੱਝ ਸਾਲ ਪਹਿਲਾਂ ਸੀਵਰੇਜ ਪਾਇਆ ਗਿਆ ਸੀ ਜੋ ਹੁਣ ਬੰਦ ਹੋ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਇਸ ਮਸਲੇ ਨੂੰ ਲੈ ਕੇ ਉਹ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਕੋਲ ਗੁਹਾਰ ਲਾ ਚੁੱਕੇ ਹਨ ਪਰ ਅਜੇ ਤੱਕ ਉਨ੍ਹਾਂ ਦੀ ਕਿਤੇ ਵੀ ਸੁਣਵਾਈ ਨਹੀ ਹੋਈ | ਉਨ੍ਹਾਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬਸਤੀ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਤੁਰੰਤ ਕੋਈ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਨਿਜਾਤ ਮਿਲ ਸਕੇ ਅਤੇ ਨਵੀਂ ਬਣ ਰਹੀ ਸੜਕ ਵੀ