14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਦੀ ਅਪੀਲ

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਸੰਗਰੂਰ, 2 ਸਤੰਬਰ (ਚੌ. ਨੰਦ ਲਾਲ ਗਾਂਧੀ) - ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਸੂਬਾਈ ਪ੍ਰਧਾਨ ਕਰਮ ਸਿੰਘ ਧਨੋਆ, ਜਨਰਲ ਸਕੱਤਰ ਕੁਲਵੰਰਨ ਸਿੰਘ, ਵਿੱਤ ਸਕੱਤਰ ਮਦਨ ਲਾਲ ਮੰਨਣ, ਸੂਬਾਈ ਸੀਨੀਅਰ ਮੀਤ ਪ੍ਰਧਾਨ ਅਤੇ ਕਨਫੈਡਰੇਸ਼ਨ ਦੇ ਮੁੱਖ ਬੁਲਾਰੇ ਸ੍ਰੀ ਰਾਜ ਕੁਮਾਰ ਅਰੋੜਾ ਨੇ ਪੰਜਾਬ ਦੇ ਸਮੂਹ ਪੈਨਸ਼ਨਰਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਪੰਜਾਬ ਅੰਦਰ ਲਗਾਤਾਰ ਪੈ ਰਹੀ ਬਾਰਿਸ਼ ਅਤੇ ਡੈਮਾਂ ਤੋਂ ਛੱਡੇ ਜਾ ਰਹੇ ਵਾਧੂ ਪਾਣੀ ਕਾਰਨ ਪੰਜਾਬ ਅੰਦਰ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਬਣੀ ਹੋਈ ਨਾਜ਼ੁਕ ਸਥਿਤੀ ਅਤੇ ਵੱਡੇ ਪੱਧਰ 'ਤੇ ਜਾਨੀ ਅਤੇ ਮਾਲੀ ਹੋ ਰਹੇ ਨੁਕਸਾਨ ਤੇ ਚਿੰਤਾ ਦਾ ਪ੍ਰਗਟਾਵਾ ਕੀਤਾ | ਸ੍ਰੀ ਰਾਜ ਕੁਮਾਰ ਅਰੋੜਾ ਜੋ ਕਿ ਜ਼ਿਲ੍ਹਾ ਸੰਗਰੂਰ ਦੇ ਵੀ ਪ੍ਰਧਾਨ ਹਨ ਵਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਵੱਡੇ ਪੱਧਰ 'ਤੇ ਰਾਹਤ ਕਾਰਜ ਆਰੰਭੇ ਜਾਣ | ਸ੍ਰੀ ਅਰੋੜਾ ਨੇ ਜ਼ਿਲ੍ਹਾ ਸੰਗਰੂਰ ਦੀਆਂ ਜ਼ਿਲ੍ਹਾ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਨਾਲ ਜੁੜੀਆਂ ਯੂਨਿਟਾਂ ਦੇ ਪ੍ਰਧਾਨ ਜਨਰਲ ਸਕੱਤਰ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਆਪਣੀਆਂ-ਆਪਣੀਆਂ ਯੂਨਿਟਾਂ ਵਿਚੋਂ ਹੜ੍ਹ ਪੀੜਤ ਲੋਕਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ | ਇਸ ਮੌਕੇ 'ਤੇ ਜ਼ਿਲ੍ਹਾ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਜਨਰਲ ਸਕੱਤਰ ਦਰਸ਼ਨ ਸਿੰਘ ਨੋਰਥ, ਵਿੱਤ ਸਕੱਤਰ ਕਰਨੈਲ ਸਿੰਘ ਸੇਖੋਂ, ਮੁੱਖ ਸਲਾਹਕਾਰ ਅਤੇ ਯੂਨਿਟ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਜਨਰਲ ਸਕੱਤਰ ਅਵਿਨਾਸ਼ ਸ਼ਰਮਾ, ਰਜਿੰਦਰ ਸਿੰਘ ਚੰਗਾਲ ਅਤੇ ਸੁਰਿੰਦਰ ਸਿੰਘ ਸੋਢੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਦੀਆਂ ਸਮੱਸਿਆਵਾਂ ਨੂੰ ਲੈ ਕੇ ਕਾਰਜ ਸਾਧਕ ਨੂੰ ਮਿਲਿਆ ਵਫ਼ਦ ਅਗਲੀ ਖ਼ਬਰ ਬੱਕਰੀਆਂ ਦਾ ਫਾਰਮ ਬਣਾਉਣ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਦੀ ਠੱਗੀ
Ad Position 24