14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਸੰਗਰੂਰ, 2 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ -ਬਰਨਾਲਾ -ਮਾਨਸਾ- ਮਲੇਰਕੋਟਲਾ ਜ਼ੋਨ ਅਧੀਨ ਸਾਲਾਨਾ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ ਗਿਆ | ਸੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਇਸ ਇਮਤਿਹਾਨ ਵਿਚ ਸਰਕਾਰੀ, ਕਾਨਵੈਂਟ, ਪ੍ਰਾਈਵੇਟ ਅਤੇ ਅਕਾਲ ਅਕੈਡਮੀਆਂ ਤੋਂ 5000 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਜਿਸ ਲਈ 60 ਤੋਂ ਵੱਧ ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ | ਅਜਮੇਰ ਸਿੰਘ ਜ਼ੋਨਲ ਸਕੱਤਰ, ਕੁਲਵੰਤ ਸਿੰਘ ਨਾਗਰੀ ਜ਼ੋਨਲ ਪ੍ਰਧਾਨ, ਗੁਰਮੇਲ ਸਿੰਘ ਕੋਆਰਡੀਨੇਟਰ, ਲਾਭ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ ਡਿਪਟੀ ਚੀਫ਼ ਆਰਗੇਨਾਈਜ਼ਰ, ਪੋ੍ਰ.. ਨਰਿੰਦਰ ਸਿੰਘ ਐਡੀਸ਼ਨਲ ਸਕੱਤਰ ਅਕਾਦਮਿਕ, ਗੁਲਜ਼ਾਰ ਸਿੰਘ ਜਥੇਬੰਦਕ ਸਕੱਤਰ, ਬਲਵੰਤ ਸਿੰਘ ਭਿੱਖੀ ਸਲਾਹਕਾਰ, ਹਰਵਿੰਦਰ ਕੌਰ, ਅਮਨਦੀਪ ਕੌਰ ਐਡੀਸ਼ਨਲ ਸਕੱਤਰ ਇਸਤਰੀ ਕੌਂਸਲ, ਹਰਪ੍ਰੀਤ ਕੌਰ ਪ੍ਰਧਾਨ ਬੇਬੇ ਨਾਨਕੀ ਸਿਲਾਈ ਸੈਂਟਰ ਤੋਂ ਇਲਾਵਾ ਅਵਤਾਰ ਸਿੰਘ ਲੀਲਾ ਬਰਨਾਲਾ, ਗੁਰਮੀਤ ਕੌਰ ਮਲੇਰਕੋਟਲਾ, ਜਰਨੈਲ ਸਿੰਘ ਬੁਢਲਾਡਾ ਦੀ ਦੇਖ ਰੇਖ ਹੇਠ ਹੋਏ ਇਸ ਇਮਤਿਹਾਨ ਦੇ ਸੰਚਾਲਨ ਵਿਚ ਵੱਖ ਵੱਖ ਸਕੂਲਾਂ ਦੇ ਪਿ੍ੰਸੀਪਲ ਸਾਹਿਬ ਦੀ ਨਿਗਰਾਨੀ ਹੇਠ ਸਕੂਲ ਅਧਿਆਪਕਾਂ ਨੇ ਸਹਿਯੋਗ ਦਿੱਤਾ | ਸੁਰਿੰਦਰ ਪਾਲ ਸਿੰਘ ਸਿਦਕੀ ਨੇ ਦੱਸਿਆ ਕਿ ਸੰਗਰੂਰ ਅਤੇ ਬਰਨਾਲਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਕਲਗ਼ੀਧਰ ਐਜੂਕੇਸ਼ਨ ਟਰੱਸਟ ਬੜੂ ਸਾਹਿਬ ਵੱਲੋਂ ਸਕੂਲਾਂ ਅਤੇ ਅਕਾਲ ਅਕੈਡਮੀਆਂ ਨੂੰ ਇਮਤਿਹਾਨ ਕਰਵਾਉਣ ਸਬੰਧੀ ਵਿਸ਼ੇਸ਼ ਨਿਰਦੇਸ਼ ਪੱਤਰ ਜਾਰੀ ਕਰਕੇ ਵਡਮੁੱਲਾ ਯੋਗਦਾਨ ਪਾਇਆ ਹੈ | ਇਮਤਿਹਾਨ ਸਬੰਧੀ ਐਜੂਕੇਟਰ ਪੋ੍ਰਜੈਕਟ ਦੇ ਕੋਆਰਡੀਨੇਟਰ ਰਾਜਵੀਰ ਸਿੰਘ, ਰਣਜੀਤ ਕੌਰ, ਗਿਆਨ ਸਿੰਘ, ਗੁਰਸੇਵਕ ਸਿੰਘ ਭਵਾਨੀਗੜ੍ਹ, ਗੁਰਤੇਜ ਸਿੰਘ ਨਾਗਰੀ, ਜਸਵੀਰ ਸਿੰਘ ਖ਼ਾਲਸਾ, ਹਰਭਜਨ ਸਿੰਘ ਭੱਟੀ, ਸੁਖਦੇਵ ਸਿੰਘ ਰਤਨ, ਕੁਲਵੰਤ ਸਿੰਘ ਅਕੋਈ , ਅਮਰੀਕ ਸਿੰਘ ਬਾਸੀਅਰਕ ਅਤੇ ਸੰਤ ਅਤਰ ਸਿੰਘ ਗੁਰਮਤਿ ਕਾਲਜ ਦੇ ਵਿਦਿਆਰਥੀਆਂ ਨੇ ਨਿਗਰਾਨ ਅਮਲੇ ਦੀਆਂ ਡਿਊਟੀਆਂ ਨਿਭਾਈਆਂ | ਵੱਖ ਵੱਖ ਸੰਸਥਾਵਾਂ ਦੇ ਚੇਅਰਮੈਨ ਬਾਬਾ ਕਿਰਪਾਲ ਸਿੰਘ ਜੋਤੀਸਰ, ਜੀਵਨ ਗਰਗ ਸਪਰਿੰਗਡੇਲਜ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ, ਬਲਵੀਰ ਸਿੰਘ ਸੋਹੀ ਬਾਗੜੀਆਂ ਸਕੂਲ, ਡਾ ਗੁਰਵੀਰ ਸਿੰਘ ਡਾਇਰੈਕਟਰ ਗੁਰਮਤਿ ਕਾਲਜ ਮਸਤੂਆਣਾ ਸਾਹਿਬ ਆਦਿ ਨੇ ਇਸ ਇਮਤਿਹਾਨ ਰਾਹੀਂ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਪ੍ਰਤੀ ਜਾਗਰੂਕ ਕਰਨ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਸੰਦੇਸ਼ਾਂ ਨੂੰ ਪਚਾਰਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ | ਜ਼ੋਨਲ ਸਕੱਤਰ ਨੇ ਦੱਸਿਆ ਕਿ ਇਸ ਇਮਤਿਹਾਨ ਦਾ ਨਤੀਜਾ ਜਲਦੀ ਐਲਾਨਿਆ ਜਾਵੇਗਾ ਜਿਸ ਅਨੁਸਾਰ ਜ਼ੋਨ ਦੇ ਵੱਖ ਵੱਖ ਦਰਜਿਆਂ ਦੇ ਜੇਤੂਆਂ ਨੂੰ ਨਗਦ ਇਨਾਮ ਅਤੇ ਹੋਰ ਉਤਸ਼ਾਹਿਤ ਇਨਾਮ ਦਿੱਤੇ ਜਾਣਗੇ | ਸੁਰਿੰਦਰ ਪਾਲ ਸਿੰਘ ਸਿਦਕੀ ਨੇ ਦੱਸਿਆ ਕਿ ਇਸੇ ਲੜੀ ਵਿਚ ਕਾਲਜ ਵਿਦਿਆਰਥੀਆਂ ਦਾ ਇਮਤਿਹਾਨ 17 ਅਕਤੂਬਰ ਨੂੰ ਕਰਵਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਅਤੇ ਡਰੱਗ ਇੰਸਪੈਕਟਰ ਨੇ ਕੈਮਿਸਟਾਂ ਨਾਲ ਕੀਤੀ ਬੈਠਕ ਅਗਲੀ ਖ਼ਬਰ ਲੌਂਗੋਵਾਲ ਡਰੇਨ ਦੀ ਸਫ਼ਾਈ ਨੂੰ ਲੈ ਕੇ ਕਿਸਾਨਾਂ ਨੇ ਸਬ ਤਹਿਸੀਲ ਲੌਂਗੋਵਾਲ ਦਾ ਕੀਤਾ ਘਿਰਾਓ
Ad Position 24