14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਡਿਪਟੀ ਕਮਿਸ਼ਨਰ ਅਤੇ ਡਰੱਗ ਇੰਸਪੈਕਟਰ ਨੇ ਕੈਮਿਸਟਾਂ ਨਾਲ ਕੀਤੀ ਬੈਠਕ

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਸੰਗਰੂਰ, 2 ਸਤੰਬਰ (ਧੀਰਜ ਪਸ਼ੋਰੀਆ) - ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਅਤੇ ਡਰੱਗ ਇੰਸਪੈਕਟਰ ਸ੍ਰੀ ਨਰੇਸ਼ ਕੁਮਾਰ ਨੇ ਸੰਗਰੂਰ ਦੇ ਕੈਮਿਸਟਾਂ ਨਾਲ ਬੈਠਕ ਕੀਤੀ ਜਿਸ ਵਿਚ ਕਿਹਾ ਗਿਆ ਕਿ ਪੰਜਾਬ ਹੜ੍ਹਾਂ ਦੀ ਲਪੇਟ ਵਿਚ ਆਇਆ ਹੋਇਆ ਹੈ, ਨੇੜਲਾ ਘੱਗਰ ਦਰਿਆ ਵੀ ਖ਼ਤਰੇ ਦੇ ਨਿਸ਼ਾਨ ਨੂੰ ਛੂਹ ਰਿਹਾ ਹੈ | ਇਸ ਲਈ ਜ਼ਰੂਰੀ ਦਵਾਈਆਂ ਸਟਾਕ ਵਿਚ ਰੱਖੀਆਂ ਜਾਣ | ਕੈਮਿਸਟਾਂ ਨੂੰ ਹਦਾਇਤ ਕੀਤੀ ਗਈ ਕਿ ਕਿਸੇ ਵੀ ਦਵਾਈ ਦਾ ਵੱਧ ਰੇਟ ਨਾ ਵਸੂਲਿਆ ਜਾਵੇ | ਕੈਮਿਸਟਾਂ ਨੇ ਪ੍ਰਸ਼ਾਸਨ ਨੂੰ ਹਰ ਕਿਸਮ ਦੇ ਸਹਿਯੋਗ ਦਾ ਭਰੋਸਾ ਦਿੱਤਾ | ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦੇ ਵਿਕਾਸ ਅਹੂਜਾ ਬੰਟੀ, ਬਲਵਿੰਦਰ ਬਬਲਾ, ਬਿਨੂੰ ਜਿੰਦਲ,ਸੋਮਨਾਥ ਬਾਂਸਲ ਅਤੇ ਹੋਰ ਮੌਜੂਦ ਸਬ | ਇਸੇ ਦੌਰਾਨ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਜਿੰਦਲ, ਜਨਰਲ ਸਕੱਤਰ ਰਾਜੀਵ ਜੈਨ, ਕੈਮਿਸਟ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਪ੍ਰੇਮ ਚੰਦ ਗਰਗ ਅਤੇ ਜਨਰਲ ਸਕੱਤਰ ਪੰਕਜ ਗੁਪਤਾ ਨੇ ਕੈਮਿਸਟਾਂ ਨੂੰ ਅਪੀਲ ਕੀਤੀ ਹੈ ਕਿ ਮਰੀਜ਼ਾਂ ਨੂੰ ਸਹੀ ਰੇਟ 'ਤੇ ਦਵਾਈਆਂ ਮੁਹੱਈਆ ਕਰਵਾਈਆਂ ਜਾਣ |
Ad Position 22
No active advertisement
ਪਿਛਲੀ ਖ਼ਬਰ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ਾਂ ਵਿਚੋਂ ਤਿੰਨ ਅÏਰਤਾਂ ਸਮੇਤ ਪੰਜ ਬਰੀ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ
Ad Position 24