ਸ਼ੇਰਪੁਰ, 2 ਸਤੰਬਰ (ਦਰਸ਼ਨ ਸਿੰਘ ਖੇੜੀ) - ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਪਹਿਰੇਦਾਰ ਬਣ ਕੇ ਹਰ ਅÏਖੀ ਘੜੀ ਪੰਜਾਬੀਆਂ ਲਈ ਆਪਣੀ ਅਹਿਮ ਭੂਮਿਕਾ ਨਿਭਾਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਅਤੇ ਸੀਨੀਅਰ ਅਕਾਲੀ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬੀ ਸੂਬਾ ਮੋਰਚਾ, ਦਿਲੀ ਗੁਰਦੁਆਰਾ ਸ਼ੀਸ਼ ਗੰਜ ਮੋਰਚਾ, ਐਮਰਜੈਂਸੀ ਮੋਰਚਾ, ਧਰਮ ਯੁੱਧ ਮੋਰਚਾ ਅਤੇ ਲੈਂਡ ਪੁਲਿੰਗ ਮੋਰਚਾ ਲਗਾ ਕੇ ਲੋਕਾਂ ਦੇ ਹੱਕਾਂ ਤੇ ਹਿਤਾਂ ਲਈ ਸੰਘਰਸ਼ ਕੀਤਾ ਹੈ | ਅਕਾਲੀ ਦਲ ਨੇ ਸਰਕਾਰ ਹੁੰਦਿਆਂ ਹਮੇਸ਼ਾ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਵਿਉਪਾਰੀਆਂ, ਮੁਲਾਜ਼ਮਾਂ ਦੇ ਨਾਲ-ਨਾਲ ਅਨੁਸੂਚਿਤ ਜਾਤੀਆਂ ਅਤੇ ਪਛੜਿਆਂ ਸ਼੍ਰੇਣੀਆਂ ਦੇ ਹੱਕ ਹੂਕਾਂ ਲਈ ਡੱਟ ਕੇ ਪਹਿਰਾ ਦਿੱਤਾ ਹੈ | ਇਸੇ ਕਰ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਹਮੇਸ਼ਾ ਪੰਜਾਬੀਆਂ ਦੀ ਮਾਂ ਪਾਰਟੀ ਹੋਣ ਦਾ ਮਾਣ ਪ੍ਰਾਪਤ ਹੋਇਆ ਹੈ | ਦੋਵਾਂ ਆਗੂਆਂ ਨੇ ਕਿਹਾ ਕਿ ਹੁਣ ਵੀ ਹੜ੍ਹਾਂ ਦੀ ਸਥਿਤੀ ਵਿਚ ਹਜ਼ਾਰਾਂ ਪੀੜਤ ਪਰਿਵਾਰਾਂ ਨੂੰ ਰਾਹਤ ਦੇਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿਲ ਖੋਲ੍ਹ ਕੇ ਡੀਜ਼ਲ, ਪਾਣੀ ਕੱਢਣ ਲਈ ਪਾਈਪਾਂ ਅਤੇ ਇੰਜਨ ਦੇਣ ਦੇ ਨਾਲ ਨਾਲ ਪਸ਼ੂਆਂ ਲਈ ਚਾਰਾ ਅਤੇ ਪਰਿਵਾਰਾਂ ਲਈ ਰਾਸ਼ਨ ਭੇਜਿਆ ਹੈ | ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਆਪਣੀਆਂ ਜ਼ੰੁਮੇਵਾਰੀਆਂ ਨਿਭਾਉਣ ਪ੍ਰਤੀ ਬੁਰੀ ਤਰ੍ਹਾਂ ਫ਼ੇਲ੍ਹ ਹੋਈਆਂ ਹਨ |